3rd January 2023 Weather Update: ਪੰਜਾਬ ਸਮੇਤ ਪੂਰੇ ਉੱਤਰੀ ਭਾਰਤ ‘ਚ ਸੀਤ ਲਹਿਰ (Cold wave) ਜਾਰੀ ਹੈ। ਪਾਰਾ ਜ਼ੀਰੋ ਦੇ ਨੇੜੇ ਆ ਗਿਆ ਹੈ। ਪੰਜਾਬ ਤੇ ਹਰਿਆਣਾ ਸੋਮਵਾਰ ਨੂੰ ਸੰਘਣੀ ਧੁੰਦ (dense fog) ਤੇ ਸੀਤ ਲਹਿਰ ਦੀ ਲਪੇਟ ਵਿੱਚ ਰਹੇ। ਦੋਵਾਂ ਸੂਬਿਆਂ ਵਿੱਚ ਦਿਨ ਭਰ ਠਾਰਣ ਵਾਲੀ ਠੰਢ ਰਹੀ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੌਸਮ ਕੇਂਦਰ ਮੁਤਾਬਕ ਪੰਜਾਬ ਦਾ ਬਠਿੰਡਾ 0.4 ਡਿਗਰੀ ਨਾਲ ਸੁਪਰ ਕੂਲ ਰਿਹਾ ਹੈ। ਇੱਥੇ ਦਾ ਤਾਪਮਾਨ ਸ਼ਿਮਲਾ ਤੋਂ ਵੀ ਘੱਟ ਦਰਜ ਕੀਤਾ ਗਿਆ। ਜੇਕਰ ਸੂਬੇ ਦੇ ਬਾਕੀ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਹੁਸ਼ਿਆਰਪੁਰ ਵਿੱਚ 0.6 ਅਤੇ ਗੁਰਦਾਸਪੁਰ ਵਿੱਚ 0.9 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਹਵਾਵਾਂ ਦੀ ਰਫ਼ਤਾਰ ਮੱਠੀ ਹੋਣ ਕਾਰਨ ਸੋਮਵਾਰ ਦੁਪਹਿਰ ਤੱਕ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਈ ਰਹੀ।
ਨਾਲ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਪੰਜ ਦਿਨਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ। 7 ਜਨਵਰੀ ਤੱਕ ਲੋਕਾਂ ਨੂੰ ਧੁੰਦ ਤੋਂ ਰਾਹਤ ਨਹੀਂ ਮਿਲੇਗੀ। ਸਵੇਰੇ ਅਤੇ ਸ਼ਾਮ ਨੂੰ ਲਗਭਗ ਸਾਰੇ ਖੇਤਰਾਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਪੱਛਮੀ ਮਾਲਵਾ (ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ ਅਤੇ ਬਠਿੰਡਾ) ਦੇ ਖੇਤਰਾਂ ਵਿੱਚ ਸੀਤ ਲਹਿਰ ਜਾਰੀ ਰਹੇਗੀ। ਰਾਤ ਦੇ ਨਾਲ-ਨਾਲ ਦਿਨ ਦੇ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ।
ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਘੱਟੋ-ਘੱਟ ਤਾਪਮਾਨ ਅੱਠ ਡਿਗਰੀ ਤੋਂ ਵੱਧ ਦਰਜ ਨਹੀਂ ਕੀਤਾ ਗਿਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੰਘਣੀ ਧੁੰਦ ਕਾਰਨ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ 25 ਮੀਟਰ ਅਤੇ ਪਟਿਆਲਾ ਅਤੇ ਚੰਡੀਗੜ੍ਹ ਵਿੱਚ 50 ਮੀਟਰ ਵਿਜ਼ੀਬਿਲਟੀ ਰਿਕਾਰਡ ਕੀਤੀ ਗਈ ਹੈ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਸਾਰੇ ਪੰਜ ਦਿਨ ਮੌਸਮ ਖੁਸ਼ਕ ਰਹੇਗਾ।
ਦੂਜੇ ਪਾਸੇ ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਮੇਵਾਤ ਵਿੱਚ ਰਾਤ ਦਾ ਪਾਰਾ 1.3 ਡਿਗਰੀ ਰਿਹਾ। ਬਾਕੀ ਜ਼ਿਲ੍ਹਿਆਂ ਵਿੱਚ ਵੀ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦਿਨ ਦਾ ਤਾਪਮਾਨ ਵੀ ਲਗਾਤਾਰ ਡਿੱਗ ਰਿਹਾ ਹੈ। ਸੰਘਣੀ ਧੁੰਦ ਕਾਰਨ ਹੁਣ ਦਿਨ ਵੇਲੇ ਵੀ ਠੰਢ ਪੈ ਰਹੀ ਹੈ। ਸੂਬੇ ਵਿੱਚ ਸਖ਼ਤ ਸਰਦੀ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਆਮ ਤੌਰ ‘ਤੇ ਹਿਸਾਰ ਜਾਂ ਨਾਰਨੌਲ ‘ਚ ਤਾਪਮਾਨ ਮਨਫ਼ੀ ਤੱਕ ਚਲਾ ਜਾਂਦਾ ਹੈ ਪਰ ਇਸ ਵਾਰ ਮੇਵਾਤ ਤੋਂ ਤਾਪਮਾਨ ਮਾਈਨਸ ਸ਼ੁਰੂ ਹੋ ਗਿਆ ਹੈ।
ਪੰਜਾਬ ਦੇ ਜ਼ਿਲ੍ਹਿਆਂ ਦਾ ਹਾਲ:
ਬਠਿੰਡਾ 18.0° 0.4°
ਅੰਮ੍ਰਿਤਸਰ 18.7° 3.2°
ਲੁਧਿਆਣਾ 18.2° 4.1°
ਪਟਿਆਲਾ 13.7° 5.8°
ਹਰਿਆਣਾ ਦੇ ਜ਼ਿਲ੍ਹਿਆਂ ਦਾ ਹਾਲ:
ਅੰਬਾਲਾ 13.7° 7.2°
ਹਿਸਾਰ 13.4° 4.4°
ਨਾਰਨੌਲ 20.0° 5.0°
ਰੋਹਤਕ 15.7° 6.6°
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h