Punjab Education Minister: ਪੰਜਾਬ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਰਦੀਆਂ ਕਾਰਨ ਪੰਜਾਬ ‘ਚ 8 ਜਨਵਰੀ ਤੱਕ ਛੁੱਟੀਆਂ ਹਨ। ਇਸ ਦੌਰਾਨ ਕਈ ਅਜਿਹੇ ਪ੍ਰਾਈਵੇਟ ਸਕੂਲ ਹਨ, ਜਿਨ੍ਹਾਂ ਨੇ ਸਿੱਖਿਆ ਮੰਤਰੀ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਸੋਮਵਾਰ ਨੂੰ ਸਕੂਲ ਖੋਲ੍ਹੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਜ਼ਿਲ੍ਹਿਆਂ ਦੇ ਸਿੱਖਿਆ ਅਧਿਕਾਰੀਆਂ ਨੂੰ 8 ਜਨਵਰੀ ਤੋਂ ਪਹਿਲਾਂ ਖੁੱਲ੍ਹਣ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਸਕੂਲ ਖੋਲ੍ਹਣ ਲਈ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਦੱਸ ਦਈਏ ਕਿ ਰੋਪੜ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਵੀ ਰੋਪੜ ਦੇ ਇੱਕ ਸਕੂਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਦਿੱਤੀ।
ਪੰਜਾਬ ਸਰਕਾਰ ਵੱਲੋਂ ਮਿਤੀ 08/01/2023 ਤੱਕ ਸੂਬੇ ਦੇ ਸਾਰੇ ਸਕੂਲਾਂ ਵਿੱਚ ਕੀਤੀਆਂ ਛੁੱਟੀਆਂ ਸਬੰਧੀ ਹੁਕਮਾਂ ਦੀ ਉਲੰਘਣਾ ਕਰਕੇ ਅੱਜ ਸਕੂਲ ਖੋਲ੍ਹਣ ਵਾਲੇ ਪ੍ਰਾਈਵੇਟ ਅਦਾਰਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਗਏ ਹਨ।ਜ਼ਿਲਾ ਰੋਪੜ ਦੇ ਇੱਕ ਪ੍ਰਾਈਵੇਟ ਸਕੂਲ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤਾ ਗਿਆ ਹੈ। pic.twitter.com/Fy1gVWkRuZ
— Harjot Singh Bains (@harjotbains) January 2, 2023
ਕਾਰਨ ਦੱਸੋ ਨੋਟਿਸ ਵਿੱਚ ਸਪੱਸ਼ਟ ਲਿਖਿਆ ਗਿਆ ਹੈ ਕਿ ਜੇਕਰ 3 ਜਨਵਰੀ ਤੱਕ ਲਿਖਤੀ ਰੂਪ ਵਿੱਚ ਕਾਰਨ ਨਾ ਦਿੱਤਾ ਗਿਆ ਤਾਂ ਇਸ ਨੂੰ ਸਰਕਾਰ ਅਤੇ ਵਿਭਾਗ ਦੇ ਹੁਕਮਾਂ ਦੀ ਉਲੰਘਣਾ ਮੰਨਿਆ ਜਾਵੇਗਾ। ਇਸ ਤੋਂ ਬਾਅਦ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ।
ਠੰਢ ਤੇ ਧੁੰਦ ਕਾਰਨ ਛੁੱਟੀਆਂ ਦਾ ਫੈਸਲਾ
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਧਦੀ ਠੰਢ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 2 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਸੀ, ਪਰ ਵਧਦੀ ਠੰਢ ਦੇ ਚੱਲਦਿਆਂ ਛੁੱਟੀਆਂ ਦੀ ਸਮਾਂ ਸੀਮਾ ਵਧਾ ਕੇ 8 ਜਨਵਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸੂਬੇ ‘ਚ ਆਂਗਨਬਾੜੀ ਕੇਂਦਰਾਂ ਨੂੰ ਵੀ ਛੁੱਟੀਆਂ ਕੀਤੀਆਂ ਗਈਆਂ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h