Punjab-Haryana Weather Report on 4 January: ਪੰਜਾਬ ਅਤੇ ਹਰਿਆਣਾ ਵਿੱਚ ਮੰਗਲਵਾਰ ਨੂੰ ਸੀਤ ਲਹਿਰ ਜਾਰੀ ਰਹੀ ਅਤੇ ਕਈ ਥਾਵਾਂ ‘ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਇਸ ਦੌਰਾਨ ਦੋਵਾਂ ਸੂਬਿਆਂ ਦੇ ਜ਼ਿਆਦਾਤਰ ਸਥਾਨਾਂ ‘ਤੇ ਸੰਘਣੀ ਧੁੰਦ ਛਾਈ ਰਹੀ।
ਮੌਸਮ ਵਿਭਾਗ ਦੀ ਰਿਪੋਰਟ ਮੁਤਾਬਕ ਪੰਜਾਬ ‘ਚ ਬਠਿੰਡਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ 1.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਰਿਆਣਾ ਦੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ ਤਿੰਨ ਡਿਗਰੀ ਦਰਜ ਕੀਤਾ ਗਿਆ।
ਪੰਜਾਬ ਦੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ, ਲੁਧਿਆਣਾ 5.8 ਡਿਗਰੀ, ਪਟਿਆਲਾ 4.8 ਡਿਗਰੀ, ਪਠਾਨਕੋਟ 6.6 ਡਿਗਰੀ, ਫਰੀਦਕੋਟ 4.8 ਡਿਗਰੀ ਸੈਲਸੀਅਸ ਜਦਕਿ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਵੀ ਪੜ੍ਹੋ: ਮੌਸਮ ਅਪਡੇਟ: ਧੁੰਦ ਕਾਰਨ ਐਕਸਪ੍ਰੈਸ ਅਤੇ ਸਪੈਸ਼ਲ ਟਰੇਨਾਂ ਪੰਜ ਤੋਂ ਛੇ ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ
ਹਰਿਆਣਾ ‘ਚ ਨਾਰਨੌਲ ‘ਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ, ਹਿਸਾਰ ‘ਚ 4.5 ਡਿਗਰੀ ਸੈਲਸੀਅਸ, ਭਿਵਾਨੀ ‘ਚ 6.9 ਡਿਗਰੀ ਸੈਲਸੀਅਸ ਅਤੇ ਝੱਜਰ ‘ਚ 5.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 6.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h