Health Tips :ਮੇਥੀ ਦੀ ਵਰਤੋਂ ਹਰ ਘਰ ‘ਚ ਹੁੰਦੀ ਹੈ, ਇਸ ਦੀ ਵਰਤੋਂ ਵੱਖ-ਵੱਖ ਪਕਵਾਨਾਂ ‘ਚ ਵੱਖ-ਵੱਖ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਇਸ ਦੇ ਪੱਤਿਆਂ ਦੀ ਜਿੱਥੇ ਸਬਜ਼ੀ ਦੇ ਤੌਰ ‘ਤੇ ਵਰਤੋਂ ਕੀਤੀ ਜਾਂਦੀ ਹੈ, ਉੱਥੇ ਹੀ ਇਸ ਦੇ ਬੀਜ ਵੀ ਕਈ ਰੂਪਾਂ ‘ਚ ਵਰਤੇ ਜਾਂਦੇ ਹਨ, ਜੋ ਨਾ ਸਿਰਫ ਭੋਜਨ ਦਾ ਸੁਆਦ ਵਧਾਉਂਦੇ ਹਨ, ਸਗੋਂ ਕਈ ਬੀਮਾਰੀਆਂ ਤੋਂ ਬਚਾਉਣ ‘ਚ ਵੀ ਮਦਦ ਕਰਦੇ ਹਨ।
ਮੇਥੀ ਦੇ ਦਾਣੇ ਬਹੁਤ ਫਾਇਦੇਮੰਦ ਹੁੰਦੇ ਹਨ, ਇਨ੍ਹਾਂ ‘ਚ ਹੀ ਚੰਗੀ ਸਿਹਤ ਦਾ ਰਾਜ਼ ਛੁਪਿਆ ਹੁੰਦਾ ਹੈ। ਜੋ ਲੋਕ ਰੋਜ਼ ਮੇਥੀ ਦੀ ਵਰਤੋਂ ਵੱਖ-ਵੱਖ ਤਰੀਕਿਆਂ ਨਾਲ ਕਰਦੇ ਹਨ, ਉਹ ਕਈ ਬਿਮਾਰੀਆਂ ਤੋਂ ਸੁਰੱਖਿਅਤ ਰਹਿੰਦੇ ਹਨ। ਮੇਥੀ ਦੇ ਬੀਜ ਬਹੁਤ ਫਾਇਦੇਮੰਦ ਹੁੰਦੇ ਹਨ। ਮੇਥੀ ਦੇ ਬੀਜਾਂ ਦਾ ਪਾਣੀ ਕਈ ਬਿਮਾਰੀਆਂ ਦੀ ਦਵਾਈ ਦਾ ਕੰਮ ਵੀ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਫੈਟ ਵਧਣ ਦੀ ਸਮੱਸਿਆ ਰਹਿੰਦੀ ਹੈ, ਉਨ੍ਹਾਂ ਨੂੰ ਮੇਥੀ ਦਾ ਪਾਣੀ ਪੀਣ ਦੀ ਸਲਾਹ ਦਿੱਤੀ ਜਾਂਦੀ ਹੈ। ਮੇਥੀ ਦੇ ਬੀਜਾਂ ਦਾ ਸੇਵਨ ਸ਼ੂਗਰ ਨੂੰ ਕੰਟਰੋਲ ਕਰਨ ‘ਚ ਮਦਦ ਕਰਦਾ ਹੈ। ਜਿਨ੍ਹਾਂ ਲੋਕਾਂ ਨੂੰ ਡਾਇਬਟੀਜ਼ ਦੀ ਸਮੱਸਿਆ ਹੈ ਉਨ੍ਹਾਂ ਲਈ ਮੇਥੀ ਦੇ ਬੀਜ ਫਾਇਦੇਮੰਦ ਹੁੰਦੇ ਹਨ ਤੇ ਮੇਥੀ ਦੇ ਬੀਜ ਪਾਚਨ ਦੀ ਗਤੀ ਨੂੰ ਘੱਟ ਕਰਦੇ ਹਨ। ਮੇਥੀ ਦੇ ਬੀਜ ਖੂਨ ‘ਚ ਸ਼ੂਗਰ ਦੀ ਮਾਤਰਾ ਨੂੰ ਕੰਟਰੋਲ ਕਰਨ ਦੇ ਨਾਲ-ਨਾਲ ਇਨਸੁਲਿਨ ਦੇ ਪ੍ਰਭਾਵ ਨੂੰ ਵੀ ਸੁਧਾਰਦੇ ਹਨ।
ਮੇਥੀ ਕੋਲੈਸਟ੍ਰੋਲ ਨੂੰ ਵੀ ਘੱਟ ਕਰਦੀ ਹੈ। ਜੇਕਰ ਇਸ ਦੇ ਦਾਣਿਆਂ ਦਾ ਰੋਜ ਸੇਵਨ ਕੀਤਾ ਜਾਵੇ, ਤਾਂ ਬੈਡ ਕੋਲੈਸਟ੍ਰਾਲ ਖਤਮ ਹੁੰਦਾ ਹੈ। ਦੂਜੇ ਪਾਸੇ ਜਿਨ੍ਹਾਂ ਲੋਕਾਂ ਨੂੰ ਜੋੜਾਂ ਦੇ ਦਰਦ ਦੀ ਸਮੱਸਿਆ ਰਹਿੰਦੀ ਹੈ, ਅਜਿਹੇ ਲੋਕਾਂ ਨੂੰ ਮੇਥੀ ਦਾਣਾ ਵੀ ਖਾਣਾ ਚਾਹੀਦਾ ਹੈ। ਇਸ ਦੇ ਦਾਣੇ ਗਠੀਆ ਰੋਗ ‘ਚ ਵੀ ਰਾਹਤ ਦਿੰਦੇ ਹਨ। ਇੰਨਾ ਹੀ ਨਹੀਂ ਇਹ ਜੋੜਾਂ ਨੂੰ ਵੀ ਮਜ਼ਬੂਤ ਬਣਾਉਂਦੇ ਹਨ।
ਮੇਥੀ ਦੇ ਬੀਜ ਦਿਲ ਦੇ ਰੋਗਾਂ ਲਈ ਲਾਭਕਾਰੀ ਹੁੰਦੇ ਹਨ। ਦਿਲ ਨੂੰ ਮਜ਼ਬੂਤ ਬਣਾਉਣ ਲਈ ਮੇਥੀ ਦੇ ਬੀਜਾਂ ਦਾ ਸੇਵਨ ਵੀ ਕਰਨਾ ਚਾਹੀਦਾ ਹੈ, ਇਹ ਹਾਰਟ ਅਟੈਕ ਦੀ ਸੰਭਾਵਨਾ ਨੂੰ ਘੱਟ ਕਰਦਾ ਹੈ। ਮੇਥੀ ਦਾਣਾ ਵੀ ਦਿਲ ਦੀਆਂ ਧਮਨੀਆਂ ਵਿੱਚ ਰੁਕਾਵਟ ਨੂੰ ਦੂਰ ਕਰਨ ਵਿੱਚ ਸਮਰੱਥ ਹੈ। ਔਰਤਾਂ ਨੂੰ ਮੇਥੀ ਦਾਣੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਨੂੰ ਪੇਟ ਨਾਲ ਜੁੜੀਆਂ ਸਮੱਸਿਆਵਾਂ ਹਨ, ਅਜਿਹੇ ਲੋਕਾਂ ਨੂੰ ਮੇਥੀ ਦੇ ਬੀਜਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਮੇਥੀ ਦੇ ਬੀਜ ਕਬਜ਼ ਤੇ ਐਸੀਡਿਟੀ ਵਰਗੀਆਂ ਸਮੱਸਿਆਵਾਂ ਨੂੰ ਵੀ ਦੂਰ ਕਰਦੇ ਹਨ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h