ਬੁੱਧਵਾਰ, ਜੁਲਾਈ 30, 2025 01:18 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵਿੱਦਿਅਕ ਅਦਾਰੇ ਨਿਭਾਅ ਸਕਦੇ ਨੇ ਅਹਿਮ ਭੂਮਿਕਾ: ਮੀਤ ਹੇਅਰ

ਸੂਬੇ ਦੀਆਂ ਸਨਅਤਾਂ ਨੂੰ ਦਰਪੇਸ਼ ਵੱਖ-ਵੱਖ ਵਾਤਾਵਰਣ ਅਤੇ ਤਕਨੀਕੀ ਰੁਕਾਵਟਾਂ ਉਤੇ ਚਰਚਾ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਸਨਅਤਕਾਰਾਂ ਅਤੇ ਖੋਜ ਭਾਈਚਾਰੇ ਨੂੰ ਇਨ੍ਹਾਂ ਦੋਵੇਂ ਸੰਸਥਾਵਾਂ ਵੱਲੋਂ ਇੱਕ ਸਾਂਝਾ ਮੰਚ ਪ੍ਰਦਾਨ ਕੀਤਾ ਗਿਆ ਹੈ।

by Bharat Thapa
ਜਨਵਰੀ 4, 2023
in ਪੰਜਾਬ
0

ਪਟਿਆਲਾ: ਪੰਜਾਬ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੂਬੇ ਦੀਆਂ ਸਨਅਤਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਤੇ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵੱਲੋਂ ਸਾਂਝੇਦਾਰੀ ਨਾਲ ‘ਤਕਨਾਲੋਜੀ ਦੀ ਮਦਦ ਨਾਲ ਉਦਯੋਗ ਦੀਆਂ ਸਮੱਸਿਆਵਾਂ ਦਾ ਹੱਲ’ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸੂਬੇ ਦੀਆਂ ਸਨਅਤਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਹੋ ਸਕੇ।

ਉਹ ਬੁੱਧਵਾਰ ਨੂੰ ਥਾਪਰ ਇੰਸਟੀਚਿਊਟ ਵਿਖੇ ਕਰਵਾਏ ਇੰਡਸਟਰੀ-ਇੰਸਟੀਚਿਊਟ ਇੰਟਰਫੇਸ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਸੂਬੇ ਦੇ ਵੱਖ ਵੱਖ ਜ਼ਿਲਿਆਂ ਤੋਂ ਆਏ ਇੰਡਸਟਰੀ ਦੇ ਨੁਮਾਇੰਦਿਆਂ ਦੇ ਰੂਬਰੂ ਹੁੰਦਿਆਂ ਗੁਰਮੀਤ ਸਿੰਘ ਮੀਤ ਹੇਅਰ ਨੇ ਪੀਪੀਸੀਬੀ ਅਤੇ ਟੀਆਈਈਟੀ ਦੇ ਸਾਂਝੇ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬੇ ਦੀਆਂ ਸਨਅਤਾਂ ਨੂੰ ਦਰਪੇਸ਼ ਵੱਖ-ਵੱਖ ਵਾਤਾਵਰਣ ਅਤੇ ਤਕਨੀਕੀ ਰੁਕਾਵਟਾਂ ਉਤੇ ਚਰਚਾ ਕਰਨ ਅਤੇ ਉਨ੍ਹਾਂ ਦੇ ਹੱਲ ਲਈ ਸਨਅਤਕਾਰਾਂ ਅਤੇ ਖੋਜ ਭਾਈਚਾਰੇ ਨੂੰ ਇਨ੍ਹਾਂ ਦੋਵੇਂ ਸੰਸਥਾਵਾਂ ਵੱਲੋਂ ਇੱਕ ਸਾਂਝਾ ਮੰਚ ਪ੍ਰਦਾਨ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਨਅਤ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ ਹੈ ਪਰ ਵਾਤਾਵਰਣ ਸ਼ੁੱਧਤਾ ਵੀ ਸਰਕਾਰ ਦੀ ਮੁੱਖ ਤਰਜੀਹ ਹੈ, ਇਸੇ ਲਈ ਹੁਣ ਵਾਤਾਵਰਣ ਸਬੰਧੀ ਸਨਅਤਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਪੀ.ਪੀ.ਸੀ.ਬੀ. ਅਤੇ ਟੀ.ਆਈ.ਈ.ਈ.ਟੀ ਵੱਲੋਂ ਸਾਂਝੇ ਤੌਰ ਉਤੇ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਮਾਹਿਰਾਂ ਦੇ ਸੁਝਾਅ ਨਾਲ ਮਸਲਿਆਂ ਦਾ ਹੱਲ ਕੀਤਾ ਜਾ ਸਕੇ।

ਉਨ੍ਹਾਂ ਸਨਅਤਕਾਰਾਂ ਨੂੰ ਆਪਣੀਆਂ ਸਮੱਸਿਆਵਾਂ ਰਜਿਸਟਰ ਕਰਵਾਉਣ ਲਈ ਵੈਬਸਾਈਟ (ਆਈ 3) ਲਾਂਚ ਕਰਦਿਆਂ ਕਿਹਾ ਕਿ ਸਨਅਤ ਅਤੇ ਖੋਜ ਸੰਸਥਾਵਾਂ ਵਿਚਕਾਰ ਤਾਲਮੇਲ ਬਣਾਉਣ ਲਈ ਵੈਬਸਾਈਟ ਤਿਆਰ ਕੀਤੀ ਗਈ ਹੈ ਜਿਥੇ ਰਜਿਸਟਰ ਹੋਈ ਸਮੱਸਿਆ ਮਾਹਿਰਾਂ ਵੱਲੋਂ ਹੱਲ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਸਾਰੀਆਂ ਉਦਯੋਗਿਕ ਸਮੱਸਿਆਵਾਂ ਲਈ ਇੱਕ ਸਿੰਗਲ-ਵਿੰਡੋ ਹੱਲ ਸਾਬਤ ਹੋਵੇਗੀ। ਇਸ ਮੌਕੇ ਉਨ੍ਹਾਂ ਐਬਸਟਰੇਕਟ ਜਾਰੀ ਕੀਤਾ ਤੇ ਵਿਦਿਆਰਥੀਆਂ ਵੱਲੋਂ ਬੈਟਰੀ ਨਾਲ ਤਿਆਰ ਕੀਤੇ ਵਾਹਨ ਦਾ ਨਿਰੀਖਣ ਕੀਤਾ ਤੇ ਸਨਅਤਾਂ ਲਈ ਵਾਤਾਵਰਣ ਦੀ ਸ਼ੁੱਧਤਾ ਲਈ ਤਿਆਰ ਕੀਤੀਆ ਪੇਸ਼ਕਾਰੀ ਦੇਖੀਆਂ।

ਇਸ ਮੌਕੇ ਪੀਪੀਸੀਬੀ ਦੇ ਚੇਅਰਮੈਨ ਪ੍ਰੋ. ਆਦਰਸ਼ਪਾਲ ਵਿਗ ਨੇ ਪ੍ਰਦੂਸ਼ਣ ‘ਤੇ ਕਾਬੂ ਪਾਉਣ ਲਈ ਅਤੇ ਪੰਜਾਬ ਵਿੱਚ ਚੰਗੀਆਂ ਵਾਤਾਵਰਣਕ ਸਥਿਤੀਆਂ ਨੂੰ ਬਹਾਲ ਕਰਨ ਵਿੱਚ ਮਦਦ ਕਰਨ ਲਈ ਤਕਨੀਕੀ ਸੰਸਥਾਵਾਂ ਨਾਲ ਹੱਥ ਮਿਲਾਉਣ ਲਈ ਬੋਰਡ ਵੱਲੋਂ ਕੀਤੀਆਂ ਪਹਿਲਕਦਮੀਆਂ ਦੀ ਰੂਪ ਰੇਖਾ ਦੱਸੀ। ਡਾਇਰੈਕਟਰ ਟੀ.ਆਈ.ਈ.ਈ.ਟੀ. ਪ੍ਰੋ. ਗੋਪਾਲਨ ਨੇ ਉਦਯੋਗਿਕ ਸਮੱਸਿਆਵਾਂ ਦੇ ਤਕਨੀਕੀ ਹੱਲ ਲੱਭਣ ਲਈ ਸਨਅਤ ਤੱਕ ਪਹੁੰਚਣ ਲਈ ਅਕਾਦਮਿਕ ਭਾਈਚਾਰੇ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਸਨਅਤਾਂ ਵੱਲੋਂ ਪੇਸ਼ ਕੀਤੇ ਗਈਆਂ ਸਮੱਸਿਆਵਾਂ ਦੇ ਹੱਲ ਖੋਜ ਟੀਮਾਂ ਵੱਲੋਂ ਮੌਖਿਕ ਪੇਸ਼ਕਾਰੀ ਨਾਲ ਅਤੇ ਪੋਸਟਰਾਂ ਦੇ ਰੂਪ ਵਿੱਚ ਪੇਸ਼ ਕੀਤੇ ਗਏ ਅਤੇ ਉਦਯੋਗ ਅਤੇ ਅਕਾਦਮਿਕ ਭਾਗੀਦਾਰਾਂ ਨੂੰ ਵੱਖ-ਵੱਖ ਸਹਿਯੋਗੀ ਯਤਨਾਂ ‘ਤੇ ਚਰਚਾ ਕਰਨ ਲਈ ਇੱਕ ਖੁੱਲਾ ਮੰਚ ਪ੍ਰਦਾਨ ਕੀਤਾ ਗਿਆ।

ਪੀਪੀਸੀਬੀ ਦੇ ਮੈਂਬਰ ਸਕੱਤਰ ਜੀ.ਐਸ.ਮਜੀਠੀਆ ਨੇ ਵਰਕਸ਼ਾਪ ਦੇ ਉਦੇਸ਼ ਬਾਰੇ ਹਾਜ਼ਰੀਨ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਿਸੇ ਵੀ ਸੂਬੇ ਵੱਲੋਂ ਵਿਦਿਅਕ ਸੰਸਥਾਵਾਂ ਦੇ ਵਿਗਿਆਨਕ ਭਾਈਚਾਰੇ ਦੇ ਸਿੱਧੇ ਦਖਲ ਨਾਲ ਵਾਤਾਵਰਣ ਦੇ ਮੁੱਦਿਆਂ ਨਾਲ ਨਜਿੱਠਣ ਲਈ ਪਹਿਲੀ ਪਹਿਲ ਹੈ।

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮੇਘ ਚੰਦ ਸੇਰਮਾਜਰਾ, ਐਸ.ਡੀ.ਐਮ. ਪਟਿਆਲਾ ਡਾ. ਇਸਮਿਤ ਵਿਜੈ ਸਿੰਘ ਤੇ ਡਾ: ਅਨੂਪ ਕੁਮਾਰ ਵੀ ਮੌਜੂਦ ਰਹੇ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: latest newsmeet hayerpatiala newspro punjab tvpunjab pollutionPunjab Pollution Prevention Boardpunjabi news
Share220Tweet138Share55

Related Posts

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025
Load More

Recent News

ਜਾਣੋ ਕਿਵੇਂ ਹੁਣ 20 ਮਿੰਟ ‘ਚ ਮਿਲੇਗਾ ਡਰਾਈਵਿੰਗ ਲਾਇਸੈਂਸ

ਜੁਲਾਈ 29, 2025

ਪ੍ਰਿਯੰਕਾ ਗਾਂਧੀ ਨੇ ਪਹਿਲਗਾਮ ਹਮਲੇ ਦੀ ਸਦਨ ‘ਚ ਕੀਤੀ ਚਰਚਾ, ਸਰਕਾਰ ਨੂੰ ਸੁਣਾਈਆਂ ਇਹ ਗੱਲਾਂ

ਜੁਲਾਈ 29, 2025

ਪੰਜਾਬ ‘ਚ ਇਸ ਦਿਨ ਸਕੂਲ ਕਾਲਜ ਰਹਿਣਗੇ ਬੰਦ ਸਰਕਾਰੀ ਛੁੱਟੀ ਦਾ ਹੋਇਆ ਐਲਾਨ

ਜੁਲਾਈ 29, 2025

ਕੌਣ ਹੈ ਦਿਵਿਆ ਦੇਸ਼ਮੁਖ? FIDE ਮਹਿਲਾ ਵਿਸ਼ਵ ਕੱਪ 2025 ਜਿੱਤਣ ਵਾਲੀ ਬਣੀ ਪਹਿਲੀ ਭਾਰਤੀ ਔਰਤ

ਜੁਲਾਈ 29, 2025

MP ਸਤਨਾਮ ਸੰਧੂ ਨੇ ਸੰਸਦ ‘ਚ ਚੁੱਕਿਆ ਨਹਿਰੀ ਸਿੰਚਾਈ ਪ੍ਰਣਾਲੀ ਨੂੰ ਮਜ਼ਬੂਤ ਕਰਨ ਦਾ ਮੁੱਦਾ

ਜੁਲਾਈ 29, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.