ਸ਼ੁੱਕਰਵਾਰ, ਫਰਵਰੀ 13, 2026 07:21 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਂਗਸਟਰ ਦੱਸ ਕੇ ਫਿਰੌਤੀ ਦੀਆਂ ਫਰਜ਼ੀ ਕਾਲਾਂ ਕਰਨ ਵਾਲੇ AC ਮਕੈਨਿਕ ਆਏ ਪੰਜਾਬ ਪੁਲਿਸ ਦੇ ਅੜਿਕੇ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿੱਚ ਖੁਦ ਨੂੰ ਵਿਦੇਸ਼- ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇੱਕ 20 ਸਾਲਾ ਏ.ਸੀ. ਮਕੈਨਿਕ ਨੂੰ ਗਿ੍ਰਫਤਾਰ ਕੀਤਾ ਹੈ।

by Bharat Thapa
ਜਨਵਰੀ 4, 2023
in ਪੰਜਾਬ
0

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਮੋਹਾਲੀ ਸਥਿਤ ਫਾਰਮਾਸਿਊਟੀਕਲ ਕੰਪਨੀ ਦੇ ਮਾਲਕ ਨੂੰ ਫਿਰੌਤੀ ਲਈ ਫਰਜ਼ੀ ਕਾਲ ਕਰਨ ਦੇ ਦੋਸ਼ ਵਿੱਚ ਖੁਦ ਨੂੰ ਵਿਦੇਸ਼- ਅਧਾਰਿਤ ਗੈਂਗਸਟਰ ਦੱਸ ਕੇ ਕਾਲ ਕਰਨ ਵਾਲੇ ਇੱਕ 20 ਸਾਲਾ ਏ.ਸੀ. ਮਕੈਨਿਕ ਨੂੰ ਗਿ੍ਰਫਤਾਰ ਕੀਤਾ ਹੈ।

ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੂਰਜ (20) ਵਾਸੀ ਮਲੋਆ ਕਲੋਨੀ, ਚੰਡੀਗੜ ਵਜੋਂ ਹੋਈ ਹੈ, ਜਿਸ ਨੂੰ ਇੱਥੋਂ ਦੇ ਵੇਰਕਾ ਚੌਕ ਤੋਂ ਉਸ ਸਮੇਂ ਗਿਰਫ਼ਤਾਰ ਕੀਤਾ ਗਿਆ, ਜਦੋਂ ਉਹ ਆਪਣੇ ਸਾਥੀ ਮਨਦੀਪ ਸਿੰਘ (32) ਵਾਸੀ ਪਿੰਡ ਮਾਂਗੇਵਾਲ ਸ੍ਰੀ ਆਨੰਦਪੁਰ ਸਾਹਿਬ ਦੇ ਨਾਲ ਮੋਟਰਸਾਈਕਲ ‘ਤੇ ਫਿਰੌਤੀ ਦੇ ਪੈਸੇ ਵਸੂਲਣ ਜਾ ਰਿਹਾ ਸੀ। ਪੁਲਿਸ ਨੇ ਉਕਤ ਦੋੋਸ਼ੀਆਂ ਕੋਲੋਂ ਦੋ ਮੋਬਾਈਲ ਫੋਨ ਅਤੇ ਬਿਨਾਂ ਨੰਬਰ ਪਲੇਟ ਵਾਲਾ ਇੱਕ ਕਾਲੇ ਰੰਗ ਦਾ ਸੀ.ਟੀ 100 ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।

ਸ਼ਿਕਾਇਤਕਰਤਾ ਐਸਏਐਸ ਨਗਰ ਸਥਿਤ ਇੱਕ ਫਾਰਮਾਸਿਊਟੀਕਲ ਕੰਪਨੀ ਦਾ ਮਾਲਕ ਹੈ। ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸਨੂੰ 30 ਦਸੰਬਰ, 2022 ਨੂੰ ਇੱਕ ਵਿਅਕਤੀ, ਜੋ ਖੁਦ ਨੂੰ ਗੈਂਗਸਟਰ ਦੱਸ ਰਿਹਾ ਹੈ, ਨੇ ਫੋਨ ਕਰਕੇ ਉਸ ਕੋਲੋਂ 30 ਲੱਖ ਰੁਪਏ ਦੀ ਫਿਰੌਤੀ ਮੰਗ ਕੀਤੀ ਅਤੇ ਸਮੇਂ ਸਿਰ ਫਿਰੌਤੀ ਦੀ ਰਕਮ ਨਾ ਦੇਣ ਦੀ ਸੂਰਤ ਵਿੱਚ ਉਸਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਿਕਾਇਤ ਤੋਂ ਬਾਅਦ ਐਸਏਐਸ ਨਗਰ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਤੁਰੰਤ ਇਸ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਅਤੇ ਮੁਲਜਮ ਕਾਲਰ ਸੂਰਜ ਨੂੰ ਗਿ੍ਰਫਤਾਰ ਕਰ ਲਿਆ, ਜੋ ਆਪਣੇ ਸਹਿਯੋਗੀ ਮਨਦੀਪ ਸਿੰਘ ਦੇ ਵਟਸਐਪ ਨੰਬਰ ਦੀ ਵਰਤੋਂ ਕਰਕੇ ਸ਼ਿਕਾਰ ਬਣਾਏ ਲੋਕਾਂ ਨੂੰ ਕਾਲਾਂ ਕਰ ਰਿਹਾ ਸੀ। ਉਨ੍ਹਾਂ ਨੇ ਦੱਸਿਆ ਕਿ ਦੋਸ਼ੀ ਸੂਰਜ ਏਸੀ ਮਕੈਨਿਕ ਵਜੋਂ ਕੰਮ ਕਰਦਾ ਹੈ, ਜਦਕਿ ਉਸ ਦਾ ਸਾਥੀ ਮਨਦੀਪ ਟੈਕਸੀ ਡਰਾਈਵਰ ਹੈ।

ਡੀਜੀਪੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਫਰਜ਼ੀ ਫਿਰੌਤੀ ਲਈ ਕਾਲਾਂ ਤੋਂ ਸੁਚੇਤ ਰਹਿਣ ਲਈ ਸਾਵਧਾਨ ਕੀਤਾ ਅਤੇ ਉਨਾਂ ਨੂੰ ਅਪੀਲ ਕੀਤੀ ਕਿ ਜਦੋਂ ਵੀ ਅਜਿਹੀ ਕੋਈ ਕਾਲ ਆਵੇ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ। ਪੰਜਾਬ ਪੁਲਿਸ ਵੱਲੋਂ ਅਜਿਹੇ ਫਿਰੌਤੀ ਦੇ ਮਾਮਲਿਆਂ ਦੀ ਤਾਜ਼ਾ ਜਾਂਚ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਜ਼ਿਆਦਾਤਰ ਅਜਿਹੀਆਂ ਗੈਂਗਸਟਰਾਂ ਦੇ ਨਾਮ ਤੇ ਕੀਤੀਆਂ ਜਾ ਰਹੀਆਂ ਫਿਰੌਤੀ ਕਾਲਾਂ ਕੁਝ ਅਣਪਛਾਤੇ ਅਪਰਾਧੀਆਂ ਦਾ ਕੰਮ ਹੈ, ਜਿਨਾਂ ਦਾ ਕਿਸੇ ਗਿਰੋਹ ਜਾਂ ਗੈਂਗਸਟਰ ਨਾਲ ਕੋਈ ਤਾਅਲੁਕ ਨਹੀਂ ਹੈ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿੀਆਂ ਏ.ਆਈ.ਜੀ. ਐਸ.ਐਸ.ਓਸੀ. ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੂਰਜ ਜਦੋਂ ਘਰਾਂ, ਦੁਕਾਨਾਂ ਜਾਂ ਕੰਪਨੀਆਂ ਵਿੱਚ ਏ.ਸੀ. ਦੀ ਮੁਰੰਮਤ ਕਰਨ ਜਾਂਦਾ ਸੀ ਤਾਂ ਅਮੀਰ ਲੋਕਾਂ ਨੂੰ ਸ਼ਿਕਾਰ ਬਣਾਉਣ ਲਈ ਚੁਣ ਲੈਂਦਾ ਸੀ ਅਤੇ ਅਜਿਹੇ ਵੱਡੇ ਰਸੂਖ਼ਦਾਰ ਲੋਕਾਂ ਦੇ ਵੇਰਵੇ ਨੋਟ ਕਰ ਲੈਂਦਾ ਸੀ ਤਾਂ ਜੋ ਉਹਨਾਂ ਨੂੰ ਇਹ ਪ੍ਰਭਾਵ ਦਿੱਤਾ ਜਾਵੇ ਕਿ ਉਹਨਾਂ ਦੀਆਂ ਗਤੀਵਿਧੀਆਂ ‘ਤੇ ਨਜਰ ਰੱਖੀ ਜਾ ਰਹੀ ਹੈ, ਜਿਸ ਨਾਲ ਦੋਸ਼ੀ ਸੂਰਜ , ਪੀੜਤ ਨੂੰ ਪੈਸਾ ਵਸੂਲਣ ਲਈ ਅਸਾਨੀ ਨਾਲ ਨਿਸ਼ਾਨਾ ਬਣਾ ਲੈਂਦਾ ਸੀ। ਉਨਾਂ ਕਿਹਾ, “ਅਸੀਂ ਦੋਵੇਂ ਮੋਬਾਈਲ ਫੋਨਾਂ ਨੂੰ ਫੋਰੈਂਸਿਕ ਜਾਂਚ ਲਈ ਭੇਜ ਦਿੱਤਾ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਮੁਲਜਮਾਂ ਨੇ ਕਿਸੇ ਹੋਰ ਵਿਅਕਤੀ ਨੂੰ ਵੀ ਫਿਰੌਤੀ ਦੀਆਂ ਕਾਲਾਂ ਕੀਤੀਆਂ ਹਨ।’’

ਦੱਸ ਦਈਏ ਕਿ, ਇਸ ਸਬੰਧੀ ਪੁਲਿਸ ਸਟੇਸ਼ਨ ਐਸਐਸਓਸੀ ਐਸਏਐਸ ਨਗਰ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 384 ਅਤੇ 120ਬੀ ਦੇ ਤਹਿਤ ਐਫਆਈਆਰ ਨੰਬਰ 1 ਅਧੀਨ ਕੇਸ ਦਰਜ ਕੀਤਾ ਗਿਆ ਹੈ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AC mechanicsfake ransom callsgangsterspretendingpropunjabtv
Share205Tweet128Share51

Related Posts

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026

ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ਵਿੱਚ ਜ਼ੋਰਦਾਰ ਪ੍ਰਦਰਸ਼ਨ, ਕੇਂਦਰ ‘ਤੇ ਦੇਸ਼ ਦੇ ਹਿੱਤ ਵੇਚਣ ਦਾ ਲਾਇਆ ਦੋਸ਼

ਫਰਵਰੀ 13, 2026

‘ਆਪ’ ਵਿਧਾਇਕਾ ਨਰਿੰਦਰ ਕੌਰ ਭਰਾਜ ਦਾ ਵੱਡਾ ਖੁਲਾਸਾ- ‘ਆਪਰੇਸ਼ਨ ਲੋਟਸ’ ਤਹਿਤ ਭਾਜਪਾ ਨੇ ਦਿੱਤੀ ਵੱਡੀ ਪੇਸ਼ਕਸ਼

ਫਰਵਰੀ 13, 2026

ਤਰਨਤਾਰਨ ਲਾਅ ਕਾਲਜ ‘ਚ ਆਪਣੇ ਸਹਿਪਾਠੀ ਦਾ ਕਤਲ ਕਰਨ ਵਾਲੇ ਪ੍ਰਿੰਸ ਨੇ ਵੀ ਤੋੜਿਆ ਦਮ

ਫਰਵਰੀ 12, 2026

‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਰਾਹੀਂ ਵਿਆਪਕ ਨਿਵੇਸ਼ ਹੋਣ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਡੇ ਮੌਕੇ ਸਿਰਜੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 12, 2026
Load More

Recent News

ਲਾਂਚ ਦੇ 5 ਮਹੀਨੇ ‘ਚ 25000 ਰੁਪਏ ਸਸਤਾ ਹੋਇਆ ਇਹ Apple iPhone

ਫਰਵਰੀ 13, 2026

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ

ਫਰਵਰੀ 13, 2026

ਬਦਲਦੇ ਮੌਸਮ ‘ਚ ਇੰਝ ਰੱਖੋ ਆਪਣੀ ਸਿਹਤ ਦਾ ਖਿਆਲ, ਇਨ੍ਹਾਂ ਸੁਝਾਵਾਂ ਦੀ ਕਰੋ ਪਾਲਣਾ

ਫਰਵਰੀ 13, 2026

78 ਸਾਲਾਂ ਬਾਅਦ ਸ਼ਿਫਟ ਹੋਵੇਗਾ PMO, PM ਮੋਦੀ ਕਰਨਗੇ ਸੇਵਾ ਤੀਰਥ ਤੇ ਕਾਰਤਵਯ ਭਵਨ ਦਾ ਉਦਘਾਟਨ, ਜਾਣੋ ਕੀ ਹੈ ਖਾਸ

ਫਰਵਰੀ 13, 2026

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ : ਫ਼ਤਹਿਗੜ੍ਹ ਸਾਹਿਬ ਦੀ ਤਹਿਸੀਲਦਾਰ ਸਸਪੈਂਡ

ਫਰਵਰੀ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.