ਦੇਸ਼ ਦੀ ਸਾਬਕਾ ਪ੍ਰਧਾਨਮੰਤਰੀ ਇੰਦਰ ਗਾਂਧੀ ‘ਤੇ ਹਮਲਾ ਕਰਨ ਵਾਲੇ ਸਤਵੰਤ ਸਿੰਘ ,ਬੇਅੰਤ ਸਿੰਘ ਅਤੇ ਕੇਹਰ ਸਿੰਘ ਦੀ ਬਰਸੀ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਗੁਰਦਾਸਪੁਰ ਵਿਖੇ ਅਗਵਾਨ ਸਤਵੰਤ ਸਿੰਘ ਦੇ ਜੱਦੀ ਪਿੰਡ ਪਹੁੰਚੇ ਤੇ ਭਾਈ ਸਤਵੰਤ ਸਿੰਘ ਦੇ ਪਰਿਵਾਰ ਤੇ ਉਹਨਾਂ ਦੀ ਮਾਤਾ ਪਿਆਰ ਕੌਰ ਨਾਲ ਵਿਸ਼ੇਸ ਮੁਲਾਕਾਤ ਕੀਤੀ।
6 ਜਨਵਰੀ ਨੂੰ ਸਤਵੰਤ ਸਿੰਘ ਦੇ ਜੱਦੀ ਪਿੰਡ ਵਿਖੇ ਹਰ ਸਾਲ ਹੋਣ ਵਾਲੇ ਧਾਰਮਿਕ ਸਮਾਗਮ ‘ਚ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਇਕ ਸੰਦੇਸ਼ ਵੀ ਦਿੱਤਾ। ਉਨ੍ਹਾਂ ਕਿਹਾ ਕਿ 6 ਜਨਵਰੀ ਨੂੰ ਜੋ ਸੁਖਵਿੰਦਰ ਸਿੰਘ ਅਗਵਾਨ ਵਲੋਂ ਹਰ ਸਾਲ ਭਾਈ ਸਤਵੰਤ ਸਿੰਘ ,ਬੇਅੰਤ ਸਿੰਘ ਅਤੇ ਕੇਹਰ ਸਿੰਘ ਦੀ ਯਾਦ ‘ਚ ਸ਼ਹੀਦੀ ਬਰਸੀ ‘ਚ ਧਾਰਮਿਕ ਸਮਾਗਮ ਕਰਵਾਏ ਜਾਂਦੇ ਹਨ।
ਉਸ ਸਮਾਗਮ ‘ਚ ਸਿੱਖ ਸੰਗਤ ਵੱਧ ਚੜ ਕੇ ਸ਼ਾਮਿਲ ਹੋਵੇ ਅਤੇ ਇਸ ਦੇ ਨਾਲ ਹੀ ਜਥੇਦਾਰ ਹਰਪ੍ਰੀਤ ਸਿੰਘ ਨੇ ਦੇਸ਼ ਤੇ ਵਿਦੇਸ਼ਾਂ ‘ਚ ਸਿੱਖ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਦਿਹਾੜੇ 6 ਜਨਵਰੀ ਨੂੰ ਖਾਲਸਾਈ ਦਸਤਾਰਾਂ ਸਜ਼ਾ ਕੇ ਸਤਵੰਤ ਸਿੰਘ ,ਕੇਹਰ ਸਿੰਘ ਅਤੇ ਬੇਅੰਤ ਸਿੰਘ ਨੂੰ ਯਾਦ ਕੀਤਾ ਜਾਵੇ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h