Harjinder KaurGold Medal : ਪੰਜਾਬ ਦੀ ਧੀ ਹਰਜਿੰਦਰ ਕੌਰ ਨੇ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਵਿਚ ਗੋਲਡ ਮੈਡਲ ਜਿੱਤ ਕੇ ਸੂਬੇ ਦੇ ਮਾਣ ਵਿਚ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਉਸ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨੈਸ਼ਨਲ ਰਿਕਾਰਡ ਵੀ ਕਾਇਮ ਕੀਤਾ ਹੈ। ਤਮਿਲਨਾਡੂ ਵਿਚ ਚੱਲ ਰਹੀ ਚੈਂਪੀਅਨਸ਼ਿਪ ਦੇ ਸੱਤਵੇਂ ਦਿਨ ਹੋਏ ਮੁਕਾਬਲਿਆਂ ਵਿਚ ਹਰਜਿੰਦਰ ਕੌਰ ਨੇ 71 ਕਿੱਲੋ ਵਰਗ ਵਿਚ ਕੁੱਲ੍ਹ 214 ਕਿੱਲੋ ਭਾਰ ਚੁੱਕਿਆ। ਉਸ ਨੇ 91 ਕਿੱਲੋ ਸਨੈਚ ਅਤੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਸੋਨੇ ਦਾ ਤਮਗਾ ਜਿੱਤਿਆ।
ਇਸ ਦੇ ਨਾਲ ਹੀ ਹਰਜਿੰਦਰ ਕੌਰ 71 ਕਿੱਲੋ ਭਾਰ ਵਰਗ ਵਿਚ 123 ਕਲੀਨ ਜਰਕ ਕਿੱਲੋ ਭਾਰ ਚੁੱਕਣ ਵਾਲੀ ਪਹਿਲੀ ਵੇਟਲਿਫਟਰ ਬਣ ਗਈ ਹੈ। ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਹਰਜਿੰਦਰ ਕੌਰ ਦੀ ਇਸ ਪ੍ਰਾਪਤੀ ‘ਤੇ ਉਸ ਨੂੰ ਮੁਬਾਰਕਾਂ ਦਿੱਤੀਆਂ ਹਨ।
ਸਾਡੇ ਪੰਜਾਬ ਦੀ ਮਾਣਮੱਤੀ ਧੀ ਹਰਜਿੰਦਰ ਕੌਰ ਨੇ ਅੱਜ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ 71 ਕਿਲੋ ਵਰਗ ਵਿੱਚ ਕੁੱਲ 214 ਭਾਰ ਚੁੱਕ ਕੇ ਸੋਨੇ ਦਾ ਤਮਗ਼ਾ ਜਿੱਤਿਆ। ਹਰਜਿੰਦਰ ਨੇ 123 ਕਿਲੋ ਕਲੀਨ ਜਰਕ ਭਾਰ ਚੁੱਕ ਕੇ ਨਵਾਂ ਨੈਸ਼ਨਲ ਰਿਕਾਰਡ ਵੀ ਬਣਾਇਆ। ਸਾਡੀ ਹੋਣਹਾਰ ਵੇਟਲਿਫਟਰ ਨੂੰ ਇਸ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ। pic.twitter.com/XObPkSFZCi
— Gurmeet Singh Meet Hayer (@meet_hayer) January 4, 2023
ਕੈਬਨਿਟ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ”ਸਾਡੇ ਪੰਜਾਬ ਦੀ ਮਾਣਮੱਤੀ ਧੀ ਹਰਜਿੰਦਰ ਕੌਰ ਨੇ ਅੱਜ ਨੈਸ਼ਨਲ ਵੇਟਲਿਫਟਿੰਗ ਚੈਂਪੀਅਨਸ਼ਿਪ ਦੇ 71 ਕਿੱਲੋ ਵਰਗ ਵਿਚ ਕੁੱਲ੍ਹ 214 ਭਾਰ ਚੁੱਕ ਕੇ ਸੋਨੇ ਦਾ ਤਮਗ਼ਾ ਜਿੱਤਿਆ। ਹਰਜਿੰਦਰ ਨੇ 123 ਕਿੱਲੋ ਕਲੀਨ ਜਰਕ ਭਾਰ ਚੁੱਕ ਕੇ ਨਵਾਂ ਨੈਸ਼ਨਲ ਰਿਕਾਰਡ ਵੀ ਬਣਾਇਆ। ਸਾਡੀ ਹੋਣਹਾਰ ਵੇਟਲਿਫਟਰ ਨੂੰ ਇਸ ਪ੍ਰਾਪਤੀ ਲਈ ਬਹੁਤ-ਬਹੁਤ ਮੁਬਾਰਕਾਂ।”
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h