Mann gave Joining Letters to Teachers: ਪੰਜਾਬ ਦੀ ਮਾਨ ਸਰਕਾਰ (Punjab Government) ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜਬੂਤ ਬਣਾਉਣ ਅਤੇ ਇੱਕ ਮਿਸਾਲ ਕਾਇਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਇਸ ਦਿਸ਼ਾ ‘ਚ ਨਵੇਂ ਸਾਲ ਦੀ ਸ਼ੁਰੂਆਤ ‘ਤੇ ਲੁਧਿਆਣਾ ‘ਚ ਆਯੋਜਿਤ ਪ੍ਰੋਗਰਾਮ ‘ਚ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ 4 ਹਜ਼ਾਰ ਅਧਿਆਪਕਾਂ ਨੂੰ ਜੁਆਇਨਿੰਗ ਲੈਟਰ ਦਿੱਤੇ। ਉਨ੍ਹਾਂ ਉਮੀਦਵਾਰਾਂ ਨਾਲ ਗੱਲਬਾਤ ਵੀ ਕੀਤੀ।
ਅੱਜ ਲੁਧਿਆਣਾ ਵਿਖੇ ਮਾਸਟਰ ਕਾਡਰ ਦੇ 3910 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ…ਬਾਕੀ ਵਿਭਾਗਾਂ ‘ਚ ਵੀ ਨੌਕਰੀਆਂ ਕੱਢੀਆਂ ਤੇ ਦਿੱਤੀਆਂ ਜਾਣਗੀਆਂ…ਸਾਰੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸ਼ੁਭਕਾਮਨਾਵਾਂ…
ਸਰਕਾਰ ਦੇ ਪਹਿਲੇ ਸਾਲ 'ਚ 25000 ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ ਜੋ 9 ਮਹੀਨਿਆਂ 'ਚ ਹੀ ਪੂਰਾ ਕਰ ਦਿੱਤਾ..ਅੱਗੇ ਵੀ ਜਾਰੀ ਰਹੇਗਾ… pic.twitter.com/D5uWNUvC8F
— Bhagwant Mann (@BhagwantMann) January 5, 2023
ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕ ਮਾਪੇ ਮਿਲਣੀ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਹੁੰਦੀ ਸੀ। ਉਨ੍ਹਾਂ ਕਿਹਾ ਕਿ ਹੁਣ ਜ਼ਮਾਨਾ ਬਦਲ ਗਿਆ ਹੈ ਮਾਪੇ ਅਤੇ ਅਧਿਆਪਕਾਂ ਦੀ ਮਿਲਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ 117 ਸਕੂਲ ਪੰਜਾਬ ਵਿੱਚ ਐਂਮੀਨੈਂਸ ਬਣਨੇ ਹਨ ਜਿਹੜੇ ਸਕੂਲਾਂ ਵਾਸਤੇ ਤੁਸੀਂ ਅਧਿਆਪਕਾਂ ਨੇ ਬੱਚੇ ਦੇਣੇ ਹਨ। ਉਨ੍ਹਾਂ ਕਿਹਾ ਕਿ ਤੁਸੀਂ ਬੱਚਿਆਂ ਨੂੰ ਸੋਨਾ ਬਣਾਉਣਾ ਹੈ, ਕਿਸੇ ਨੂੰ ਬਾਹਰ ਜਾਣ ਦੀ ਲੋੜ ਨਹੀਂ ਪਵੇਗੀ, ਸਭ ਨੂੰ ਇੱਥੇ ਹੀ ਰੁਜ਼ਗਾਰ ਮਿਲੇਗਾ।
ਉਨ੍ਹਾਂ ਨਵੇਂ ਨਿਯੁਕਤ ਹੋਏ ਅਧਿਆਪਕਾਂ ਨੂੰ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ ਸਕੂਲ ਤੁਹਾਡੀ ਉਡੀਕ ਕਰ ਰਹੇ ਹਨ। ਪਿੰਡਾਂ ਦੇ ਸਕੂਲਾਂ ਵਿੱਚ ਬੱਚੇ ਆਉਂਦੇ ਹਨ ਅਤੇ ਖਾਲੀ ਮੁੜ ਜਾਂਦੇ ਹਨ। ਉਨ੍ਹਾਂ ਕਿਹਾ ਕਿ ਤੁਹਾਨੂੰ ਦੋ-ਤਿੰਨ ਮਹੀਨੇ ਪਿੰਡਾਂ ਵਿੱਚ ਜਾ ਕੇ ਮਿਹਨਤ ਕਰਨੀ ਪਵੇਗਾ ਕਿ ਬੱਚੇ ਨੂੰ ਸਾਡੇ ਕੋਲ ਸਕੂਲ ਵਿੱਚ ਲਾਓ ਜੀ ਅਸੀਂ ਵਧੀਆ ਪੜ੍ਹਾਂਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਕ ਸਾਲ ਦੇ ਵਿੱਚ ਵਿੱਚ ਕੋਈ ਵੀ ਸਰਕਾਰੀ ਸਕੂਲ ਅਜਿਹਾ ਨਹੀਂ ਹੋਵੇਗਾ ਜਿੱਥੇ ਬੈਂਚ ਨਾ ਹੋਣ ਅਤੇ ਇਕ ਵੀ ਅਜਿਹਾ ਸਕੂਲ ਨਹੀਂ ਹੋਵੇਗਾ ਜਿੱਥੇ ਵਧੀਆ ਬਾਥਰੂਮ ਨਾ ਹੋਣ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਵਾਚਮੈਨ ਅਤੇ ਮੈਨੇਜਰ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ 66 ਪ੍ਰਿੰਸੀਪਲਾਂ ਨੂੰ ਸਰਕਾਰ ਦੇ ਖਰਚੇ ਉਤੇ ਸਿੰਘਾਪੁਰ ਭੇਜ ਰਹੇ ਹਾਂ, ਜਿੰਨਾਂ ਦੀ ਲਿਸਟ ਬਣ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਖਾਲੀ ਪਈਆਂ ਅਸਾਮੀਆਂ ਅਧਿਆਪਕ ਹੋਣ ਜਾਂ ਕਿਸੇ ਹੋਰ ਵਿਭਾਗ ਨਾਲ ਸਬੰਧਤ ਹੋਣ ਲਗਭਗ 22-23 ਹਜ਼ਾਰ ਹਨ ਜੋ ਕੱਚੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਹੀਨਿਆਂ ਵਿੱਚ ਸਾਰਿਆਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵੀ ਮੌਕਾ ਮਿਲੇਗਾ ਜਿਹੜੇ ਨਾਅਰੇ ਲਗਾਉਂਦੇ ਹੋਏ ਵੀ ਉਮਰ ਜ਼ਿਆਦਾ ਹੋ ਗਈ ਹੈ, ਅਸੀਂ ਉਮਰ ਵਿਚ ਵਾਧਾ ਕਰਾਂਗੇ।
ਇਸ ਨਾਲ ਸੂਬੇ ‘ਚ ਮਾਨ ਸਰਕਾਰ ਵੱਲੋਂ ਭਰਤੀ ਕੀਤੇ ਗਏ ਅਧਿਆਪਕਾਂ ਦੀ ਗਿਣਤੀ 10,000 ਹੋ ਗਈ ਹੈ। ਇਸ ਪ੍ਰੋਗਰਾਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਤੋਂ ਇਲਾਵਾ ਸਿੱਖਿਆ ਵਿਭਾਗ ਅਤੇ ਪੁਲਿਸ ਵਿਭਾਗ ਦੇ ਕਈ ਹੋਰ ਅਧਿਕਾਰੀ ਹਾਜ਼ਰ ਰਹੇ।
ਸਕੂਲ ਸਿੱਖਿਆ ਮੰਤਰੀ ਨੇ ਸਾਰੇ ਉਮੀਦਵਾਰਾਂ ਅਤੇ ਹੋਰਨਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਆਪਣੇ ਆਪ ਨੂੰ ਭਾਗਸ਼ਾਲੀ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਦੀ ਜ਼ਿੰਮੇਵਾਰੀ ਮਿਲੀ ਹੈ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਨੰਬਰ-1 ਬਣਾਉਣ ਦੀ ਗੱਲ ਵੀ ਕੀਤੀ। ਉਸ ਨੇ ਅਮਰੀਕਾ ਦੇ ਰਾਸ਼ਟਰਪਤੀ ਅਬਰਾਹਿਮ ਲਿੰਕਨ ਦੀ ਚਿੱਠੀ ਸਾਂਝੀ ਕੀਤੀ ਸੀ ਕਿ ਮਨੁੱਖ ਨੂੰ ਸਕੂਲ ਤੋਂ ਕਿਵੇਂ ਬਣਾਇਆ ਜਾਣਾ ਚਾਹੀਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h