ਮੰਗਲਵਾਰ, ਜੁਲਾਈ 29, 2025 05:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਸਿੱਧੂ ਨੇ ਮੁੜ ਉਠਾਇਆ ਡਰੱਗ ਮਾਫ਼ੀਆ ਦਾ ਮੁੱਦਾ, ਕਿਹਾ – ਮਜੀਠੀਆ ਖ਼ਿਲਾਫ਼ ਹੋਣੀ ਚਾਹੀਦੀ ਸਖ਼ਤ ਕਾਰਵਾਈ

by propunjabtv
ਅਗਸਤ 31, 2021
in ਪੰਜਾਬ, ਰਾਜਨੀਤੀ
0
ਚੰਡੀਗੜ੍ਹ-31 ਅਗਸਤ 2021
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਦੇ ਨੌਜਵਾਨਾਂ ਅਤੇ ਡਰੱਗ ਮਾਫੀਆ ਦੁਆਰਾ ਸੂਬੇ ਵਿੱਚ ਫ਼ੈਲਾਏ ਨਸ਼ੇ ਦੇ ਜਾਲ ਵਿਚ ਆਪਣੇ ਬੱਚੇ ਗੁਆਉਣ ਵਾਲੇ ਹਜ਼ਾਰਾਂ ਪੀੜਿਤ ਮਾਪਿਆਂ ਦਾ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸਾਬਕਾ ਅਕਾਲੀ ਮੰਤਰੀ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਾਲੇ ਬਿਕਰਮਜੀਤ ਸਿੰਘ ਮਜੀਠੀਆ ਬਾਰੇ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਬਹੁ-ਚਰਚਿਤ 6000 ਕਰੋੜ ਦੇ ਭੋਲਾ ਡਰੱਗ ਰੈਕੇਟ ਮਾਮਲੇ ਵਿਚ ਸਪੈਸ਼ਲ ਟਾਸਕ ਫੋਰਸ ਦੀ ਇਹ ਰਿਪੋਰਟ ਮਾਨਯੋਗ ਉੱਚ ਅਦਾਲਤ ਦੇ ਡਿਵੀਜ਼ਨ ਬੈਂਚ ਦੁਆਰਾ 2 ਸਤੰਬਰ, 2021 ਨੂੰ ਖੋਲ੍ਹੀ ਜਾ ਸਕਦੀ ਹੈ, ਉਮੀਦ ਹੈ ਕਿ ਮੁੱਖ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਵੇਗੀ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਦਾਲਤ ਵੱਲੋਂ ਦਿੱਤੀ ਤਾਰੀਕ ਨੇੜੇ ਹੈ, ਸਭ ਦੀਆਂ ਨਜ਼ਰਾਂ ਉੱਚ ਅਦਾਲਤ ਉੱਤੇ ਟਿਕੀਆਂ ਹਨ, ਖਾਸ ਤੌਰ ‘ਤੇ ਨਸ਼ਾ ਮਾਫੀਆ ਦੇ ਹੱਥੋਂ ਆਪਣੇ ਮਾਸੂਮ ਬੱਚੇ ਗੁਆਉਣ ਵਾਲੇ ਮਾਪਿਆਂ ਨੂੰ ਬਹੁਤ ਉਮੀਦ ਹੈ ਕਿ ਅਦਾਲਤ ਦੋਸ਼ੀਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰੇਗੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਨਿਆਂਪਾਲਿਕਾ ਨੇ ਨਾਗਰਿਕਾਂ ਦੀ ਅਸਲ ਰੱਖਿਅਕ ਹੋਣ ਦਾ ਹਮੇਸ਼ਾਂ ਪ੍ਰਮਾਣ ਦਿੱਤਾ ਹੈ।
ਕੇਂਦਰ ਅਤੇ ਰਾਜ ਸਰਕਾਰ ਉੱਪਰ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਦੇ ਨਿਰਦੇਸ਼ਾਂ ਬਾਅਦ ਵੀ ਕੇਂਦਰ ਅਤੇ ਰਾਜ ਸਰਕਾਰ ਨੇ 13 ਨਸ਼ਾ ਤਸਕਰਾਂ ਜਿਨ੍ਹਾਂ ਨੇ ਸਾਬਕਾ ਮੰਤਰੀ ਮਜੀਠੀਆ ਦੁਆਰਾ ਦਿੱਤੀਆਂ ਵਿਸ਼ੇਸ਼ ਗੱਡੀਆਂ ਰਾਹੀਂ ਸਰਕਾਰੀ ਸੁਰੱਖਿਆ ਅਧੀਨ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਅਤੇ ਕੁੱਝ ਬਾਹਰਲੇ ਮੁਲਕਾਂ ‘ਚ ਵੀ ਨਸ਼ਾ ਭੇਜਿਆ ਦੀ ਹਵਾਲਗੀ ਲਈ ਕੁੱਝ ਨਹੀਂ ਕੀਤਾ।
ਸੂਬਾ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਇੱਕ ਆਮ ਨਾਗਰਿਕ ਵੀ ਇਹ ਗੱਲ ਸਮਝ ਸਕਦਾ ਹੈ ਕਿ ਪਿਛਲੇ ਪੰਜ ਸਾਲਾਂ ਦੌਰਾਨ ਨਸ਼ਾ ਤਸਕਰਾਂ ਨੂੰ ਕਿਉਂ ਨਹੀਂ ਛੂਹਿਆ ਗਿਆ। ਉਨ੍ਹਾਂ ਅੱਗੇ ਕਿਹਾ, “ਕਿਉਂਕਿ ਜੇ ਉਨ੍ਹਾਂ ਦੀ ਹਵਾਲਗੀ ਹੋ ਜਾਂਦੀ ਤਾਂ ਉਹ ਨਸ਼ਾ ਤਸਕਰਾਂ ਅਤੇ ਸਿਆਸਤਦਾਨਾਂ ਦੇ ਗਠਜੋੜ ਦੇ ਗੋਰਖਧੰਦੇ ਦਾ ਪਾਜ ਉਧੇੜ ਦਿੰਦੇ।”
ਸਿੱਧੂ ਨੇ ਕਿਹਾ ਕਿ ਇਹ ਦੋਸ਼ੀ ਮਜੀਠੀਏ ਦੁਆਰਾ ਮੁਹੱਈਆ ਕਰਵਾਈਆਂ ਸੁਰੱਖਿਆ ਪ੍ਰਾਪਤ ਵਿਸ਼ੇਸ਼ ਗੱਡੀਆਂ ਵਿਚ ਘੁੰਮੇ ਹੀ ਨਹੀਂ ਸਗੋਂ ਉਹ ਉਸਦੇ ਨਾਲ ਰਹਿੰਦੇ ਵੀ ਰਹੇ। ਅੰਮ੍ਰਿਤਸਰ ਦੇ ਕਾਰੋਬਾਰੀ ਜਗਜੀਤ ਸਿੰਘ ਚਾਹਲ ਨਾਲ ਹੋਏ ਪੈਸੇ ਦੇ ਲੈਣ-ਦੇਣ, ਪਹਿਲਵਾਨੀ ਤੋਂ ਪੁਲਿਸ ਸੇਵਾ ਵਿਚ ਆਏ ਭੋਲਾ ਅਤੇ ਬਿਕਰਮ ਮਜੀਠੀਆ ਦੇ ਚੋਣ ਏਜੰਟ ਮਨਿੰਦਰ ਸਿੰਘ ਉਰਫ਼ ਬਿੱਟੂ ਔਲਖ ਦੇ ਬਿਆਨ ਇਸ ਮਾਮਲੇ ਵਿਚ ਬਿਕਰਮ ਮਜੀਠੀਆ ਦੀ ਸ਼ਮੂਲੀਅਤ ਹੋਣ ਦੇ ਪੁਖਤਾ ਸਬੂਤ ਹਨ। ਅਸੀਂ ਕੀ ਛੁਪਾ ਰਹੇ ਹਾਂ ? ਕੋਈ ਕਾਰਵਾਈ ਕਿਉਂ ਨਹੀਂ ? ਪਾਰਦਰਸ਼ਤਾ ਕਿਉਂ ਨਹੀਂ ? ਇਹ ਦੇਰੀ ਕਿਉਂ ?
ਉਨ੍ਹਾਂ ਕਿਹਾ ਕਿ ਇਹ ਪੰਜਾਬ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ੇ ਦੀ ਦਲਦਲ ਤੋਂ ਬਚਾਉਣ ਦਾ ਮਸਲਾ ਹੈ ਅਤੇ ਉਨ੍ਹਾਂ ਨੂੰ ਬਚਾਉਣ ਲਈ ਸਭ ਦੀਆਂ ਨਜ਼ਰਾਂ ਮਾਨਯੋਗ ਹਾਈਕੋਰਟ ਉੱਤੇ ਟਿਕੀਆਂ ਹਨ ਕਿਉਂਕਿ ਪੰਜਾਬ ਦੇ ਲੋਕ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਨੂੰ ਖੋਲ੍ਹੇ ਜਾਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
Tags: drug mafiaMajithianavjot sidhustrict action
Share201Tweet126Share50

Related Posts

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025
Load More

Recent News

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.