ਐਤਵਾਰ, ਅਗਸਤ 10, 2025 04:12 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਤੇ IAS ਅਧਿਕਾਰੀ ਸਮੇਤ 12 ਕਰਮਚਾਰੀਆਂ ‘ਤੇ ਪਲਾਟਾਂ ਦੇ ਘਪਲੇ ’ਚ ਮਾਮਲਾ ਦਰਜ, 7 ਗ੍ਰਿਫਤਾਰ

ਬੁਲਾਰੇ ਨੇ ਦੱਸਿਆ ਕਿ ਸਾਲ 1987 ਦੀ ਡੀਡ ਮੁਤਾਬਕ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।

by ਮਨਵੀਰ ਰੰਧਾਵਾ
ਜਨਵਰੀ 6, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ।

ਇਸ ਕੇਸ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ 7 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਸ ਲਿਮਟਿਡ’ ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ‘ਸਿਗਨੀਫਾਈ ਇਨੋਵੇਸ਼ਨ’ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ। ਇਹ ਪਲਾਟ ਫਿਰ ਪੀਐਸਆਈਡੀਸੀ ਤੋਂ ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।

ਉਨ੍ਹਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਮੁਤਾਬਕ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਮੁਤਾਬਕ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1, 21, 000 ਵਰਗ ਗਜ ਲਈ ਕੁੱਲ 1, 51, 25, 000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27, 83, 000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1, 23, 42, 000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ।

ਉਨ੍ਹਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ।

ਇਸ ਸਬੰਧੀ ਪੰਜਾਬ ਪੀਐਸਆਈਡੀਸੀ ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Case on Government officialsCriminal caseIAS officer Neelmapro punjab tvPSIDCpunjab newsPunjab State Industrial Development CorporationPunjab Vigilance BureauSundar Sham Arora
Share205Tweet128Share51

Related Posts

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025

ਸਰਹੱਦ ਪਾਰ ਤੋਂ ਤਸਕਰੀ ਖਿਲਾਫ, ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਅਗਸਤ 9, 2025

ਖਾਣੇ ‘ਚ ਮਿਲਾਵਟਾਂ ਕਰਨ ਵਾਲਿਆਂ ਨੂੰ ਹੁਣ ਨਹੀਂ ਬਖਸ਼ੇਗੀ ਪੰਜਾਬ ਸਰਕਾਰ, ਸ਼ੁਰੂ ਕੀਤਾ ਇਹ ਅਭਿਆਨ

ਅਗਸਤ 7, 2025

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਕੀਤੇ ਵੱਡੇ ਬਦਲਾਅ, ਜਾਰੀ ਹੋਇਆ ਨੋਟੀਫਿਕੇਸ਼ਨ

ਅਗਸਤ 7, 2025
Load More

Recent News

ਦੁਨੀਆਂ ਝੁਕਦੀ ਹੈ, ਇਸਨੂੰ ਝੁਕਾਉਣ ਵਾਲਾ ਚਾਹੀਦਾ ਹੈ, ਨਿਤਿਨ ਗਡਕਰੀ ਨੇ ਕਿਉਂ ਕਹੀ ਇਹ ਗੱਲ

ਅਗਸਤ 10, 2025

ਦੇਸ਼ ਨੂੰ ਮਿਲੀਆਂ 3 ਨਵੀਆਂ Vande Bharat ਟ੍ਰੇਨਾਂ, PM ਮੋਦੀ ਨੇ ਟ੍ਰੇਨਾਂ ਦੀ ਕੀਤੀ ਸ਼ੁਰੂਆਤ

ਅਗਸਤ 10, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦਾ ਜਾ ਰਿਹਾ ਹੈ ICICI ਬੈਂਕ, ਬੱਚਤ ਨਿਯਮਾਂ ‘ਚ ਕੀਤੇ ਵੱਡੇ ਬਦਲਾਅ

ਅਗਸਤ 10, 2025

ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਨ ਵਾਲਿਆਂ ਲਈ ਵੱਡੀ ਖ਼ਬਰ, ਪਹੁੰਚਣਾ ਹੋਵੇਗਾ ਸੌਖਾ

ਅਗਸਤ 10, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.