Punjab Haryana High Court: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ (case of violation of election code) ‘ਚ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ (Mansa Court) ਦੀ ਕਾਰਵਾਈ ‘ਤੇ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਹੈ। ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ।
ਦੱਸ ਦਈਏ ਕਿ ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਪੁਲਿਸ ਨੂੰ ਚੰਨੀ ਤੋਂ ਸੰਮਨ ਵੀ ਮਿਲੇ ਸੀ। ਅਮਰੀਕਾ ਤੋਂ ਪਰਤਣ ਤੋਂ ਬਾਅਦ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਗਏ ਸੀ। ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਜਾਰੀ ਦਿੱਤੇ।
ਦੱਸ ਦਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ। ਉਹ ਪੀਐਚਡੀ ਦੀ ਪੜ੍ਹਾਈ ਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸੀ। ਵਤਨ ਪਰਤਣ ‘ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਨਵੀਂ ਦਿੱਲੀ ‘ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ।
ਗਲਤ ਫਾਈਲ ਪਾਸ ਕਰਨ ਦਾ ਦੋਸ਼
ਪੰਜਾਬ ਸਰਕਾਰ ਨੇ ਚੰਨੀ ‘ਤੇ ਮੁੱਖ ਮੰਤਰੀ ਵਜੋਂ ਕਈ ਗਲਤ ਫਾਈਲਾਂ ਪਾਸ ਕਰਨ ਦਾ ਦੋਸ਼ ਲਗਾਇਆ ਹੈ। ਹਾਲਾਂਕਿ ਚੰਨੀ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਵਿਦੇਸ਼ ‘ਚ ਹੀ ਦਿੱਤਾ। ਉਨ੍ਹਾਂ ਨੇ ਕਿਹਾ ਸੀ ਕਿ ਕੋਈ ਵੀ ਵਿਅਕਤੀ ਕਿਸੇ ਵੀ ਸਮੇਂ ਉਸ ਦੇ ਮੋਬਾਈਲ ਨੰਬਰ ‘ਤੇ ਸੰਪਰਕ ਕਰ ਸਕਦਾ ਹੈ ਤੇ ਜਾਣਕਾਰੀ ਲੈ ਸਕਦਾ ਹੈ। ਗਲਤ ਫਾਈਲਾਂ ਪਾਸ ਕਰਨ ਦੇ ਦੋਸ਼ਾਂ ਨੂੰ ਨਕਾਰਦਿਆਂ ਚੰਨੀ ਨੇ ਕਿਹਾ ਸੀ ਕਿ ਉਨ੍ਹਾਂ ਕੋਲ ਹਰ ਤਰ੍ਹਾਂ ਦਾ ਰਿਕਾਰਡ ਮੌਜੂਦ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h