ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ, ਜਿਨ੍ਹਾਂ ਨੇ ਕਿਸਾਨਾਂ ‘ਤੇ ਲਾਠੀਚਾਰਜ ਦਾ ਹੁਕਮ ਦਿੱਤਾ ਸੀ, ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ |ਬੀਤੇ ਦਿਨੀ ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਦੇ ਸਿਰ ਫੋੜਨ ਦਾ ਹੁਕਮ ਦੇਣ ਵਾਲੇ ਐਸਡੀਐਮ (SDM ) ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕਰਨਾਲ ਦੇ ਐਸਡੀਐਮ ਆਯੂਸ਼ ਸਿਨਹਾ ਦਾ ਕਿਸਾਨਾਂ ਦੇ ਸਿਰ ਫੋੜਨ ਦੇ ਆਦੇਸ਼ ਵਾਲਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਸੀ ਅਤੇ ਕਿਸਾਨ ਜਥੇਬੰਦੀਆਂ ਸਮੇਤ ਕਈ ਰਾਜਨੀਤਕ ਪਾਰਟੀਆਂ ਵੀ ਇਸ ਅਧਿਕਾਰੀ ਵਿਰੁੱਧ ਕਾਰਵਾਈ ਦੀ ਮੰਗ ਕਰ ਰਹੀਆਂ ਸਨ।
ਕਰਨਾਲ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ਸਿਰ ਫੋੜਨ ਦੇ ਆਦੇਸ਼ ਤੋਂ ਬਾਅਦ ਹਰਿਆਣਾ ਸਰਕਾਰ ਨੇ ਉਨ੍ਹਾਂ ਦੀ ਭਾਸ਼ਾ ਦੀ ਨਿੰਦਾ ਕਰਦਿਆਂ ਇਸ ਪੂਰੇ ਮਾਮਲੇ ਦੀ ਜਾਂਚ ਹਰਿਆਣਾ ਦੇ ਗ੍ਰਹਿ ਸਕੱਤਰ ਨੂੰ ਸੌਂਪੀ ਗਈ ਸੀ ਅਤੇ ਅੱਜ ਹੀ ਗ੍ਰਹਿ ਸਕੱਤਰ ਨੇ ਕਰਨਾਲ ਦੇ ਡਿਪਟੀ ਕਮਿਸ਼ਨਰ ਤੋਂ ਇਸ ਪੂਰੇ ਮਾਮਲੇ ਦੀ ਰਿਪੋਰਟ ਲਈ ਸੀ,ਜਿਸ ਤੋਂ ਬਾਅਦ ਬੁੱਧਵਾਰ ਨੂੰ ਆਯੂਸ਼ ਸਿਨਹਾ ਦਾ ਵਧੀਕ ਸਕੱਤਰ ਦੇ ਰੂਪ ਵਿੱਚ ਤਬਾਦਲਾ ਕਰ ਦਿੱਤਾ ਗਿਆ।