ਨਵੀਂ ਦਿੱਲੀ: ਪੰਜਾਬ ਵਿੱਚ ਲੋਕਾਂ ਦੀ ‘ਟਾਰਗੇਟ ਕਿਲਿੰਗ’, ਅੱਤਵਾਦੀ ਗਤੀਵਿਧੀਆਂ ਨੂੰ ਫੰਡ ਦੇਣ ਅਤੇ ਫਿਰੌਤੀ ਵਸੂਲਣ ਵਿੱਚ ਸ਼ਾਮਲ ਕੈਨੇਡਾ ਆਧਾਰਿਤ ਅਰਸ਼ਦੀਪ ਸਿੰਘ ਗਿੱਲ (Canada-based Arshdeep Singh Gill) ਨੂੰ ਸੋਮਵਾਰ ਨੂੰ ਸਰਕਾਰ ਨੇ ਅੱਤਵਾਦੀ ਐਲਾਨ ਕਰ ਦਿੱਤਾ।
ਕੇਂਦਰੀ ਗ੍ਰਹਿ ਮੰਤਰਾਲੇ (Union Home Ministry) ਨੇ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਗਿੱਲ ਉਰਫ਼ ਅਰਸ਼ ਡੱਲਾ (Gill alias Arsh Dalla), ਜੋ ਕਿ ਲੁਧਿਆਣਾ ਵਿੱਚ ਪੈਦਾ ਹੋਇਆ ਤੇ ਵਰਤਮਾਨ ਵਿੱਚ ਕੈਨੇਡਾ ਵਿੱਚ ਵਸਿਆ ਹੋਇਆ ਹੈ, ਵੱਡੇ ਪੱਧਰ ‘ਤੇ ਨਸ਼ਿਆਂ ਅਤੇ ਹਥਿਆਰਾਂ ਦੀ ਸਰਹੱਦ ਪਾਰੋਂ ਤਸਕਰੀ ਵਿੱਚ ਸ਼ਾਮਲ ਹੈ। ਨੋਟੀਫਿਕੇਸ਼ਨ ਮੁਤਾਬਕ, ਉਹ ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਟਾਈਗਰ ਫੋਰਸ (KTF) ਨਾਲ ਜੁੜਿਆ ਹੋਇਆ ਹੈ ਅਤੇ ਪਾਬੰਦੀਸ਼ੁਦਾ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਤਰਫੋਂ ਅੱਤਵਾਦੀ ਮਾਡਿਊਲ ਚਲਾਉਂਦਾ ਹੈ।
ਪਿਛਲੇ ਇੱਕ ਹਫ਼ਤੇ ਵਿੱਚ ਅੱਤਵਾਦੀ ਐਲਾਨੇ ਜਾਣ ਵਾਲਾ ਉਹ ਪੰਜਵਾਂ ਵਿਅਕਤੀ ਹੈ। ਇਹ ਸਾਰੇ ਅੱਤਵਾਦੀ ਪਾਕਿਸਤਾਨ, ਅਫਗਾਨਿਸਤਾਨ, ਸਾਊਦੀ ਅਰਬ ਅਤੇ ਕੈਨੇਡਾ ਵਰਗੇ ਦੇਸ਼ਾਂ ਵਿੱਚ ਵਸੇ ਹੋਏ ਹਨ। ਗਿੱਲ ਅਜਿਹੇ ਕਈ ਮਾਮਲਿਆਂ ਵਿੱਚ ਮੁਲਜ਼ਮ ਹੈ ਜੋ ਕੌਮੀ ਜਾਂਚ ਏਜੰਸੀ (NIA) ਵੱਲੋਂ ਦਰਜ ਕੀਤੇ ਗਏ ਹਨ ਅਤੇ ਏਜੰਸੀ ਵੱਲੋਂ ਉਸ ਦੀ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚ ਟਾਰਗੇਟ ਕਿਲਿੰਗ, ਅੱਤਵਾਦ ਨੂੰ ਵਿੱਤ ਪੋਸ਼ਣ ਲਈ ਜਬਰੀ ਵਸੂਲੀ, ਕਤਲ ਦੀ ਕੋਸ਼ਿਸ਼, ਫਿਰਕੂ ਸਦਭਾਵਨਾ ਨੂੰ ਭੰਗ ਕਰਨਾ ਅਤੇ ਪੰਜਾਬ ਦੇ ਲੋਕਾਂ ਵਿੱਚ ਦਹਿਸ਼ਤ ਪੈਦਾ ਕਰਨਾ ਸ਼ਾਮਲ ਹੈ।
ਗ੍ਰਹਿ ਮੰਤਰਾਲੇ ਦੇ ਨੋਟੀਫਿਕੇਸ਼ਨ ਮੁਤਾਬਕ, ਕੇਂਦਰ ਸਰਕਾਰ ਦਾ ਮੰਨਣਾ ਹੈ ਕਿ ਗਿੱਲ ਅੱਤਵਾਦ ਵਿੱਚ ਸ਼ਾਮਲ ਹੈ ਅਤੇ ਇਸ ਲਈ ਉਸਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ, 1967 ਦੇ ਤਹਿਤ ਅੱਤਵਾਦੀ ਐਲਾਨ ਕੀਤਾ ਗਿਆ ਹੈ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h