ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾ ਦਾ 20 ਜਨਵਰੀ ਨੂੰ ਕਰਵਾਉਣ ਦਾ ਐਲਾਲ, ਇਸ ਲਈ ਤਿੰਨ ਮੈਂਬਰੀ ਚੋਣ ਕਮਿਸ਼ਨ ਦਾ ਐਲਾਨ ਕਰ ਦਿਤਾ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਇਕ ਵਿਸ਼ੇਸ ਮੀਟਿੰਗ ਬਲਜਿੰਦਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਰਮਚਾਰੀ ਐਸੋਸੀਏਸ਼ਨ ਦੇ ਜਨਰਲ ਸਕੱਤਰ ਸੁਖਚੈਨ ਸਿੰਘ ਸੈਣੀ ਨੇ ਦੱਸਿਆ ਕਿ ਜੱਥੇਬੰਦੀਆਂ ਸਲਾਨਾਂ ਚੋਣਾਂ 20 ਜਨਵਰੀ ਨੂੰ ਕਰਵਾਈਆਂ ਜਾਣਗੀਆਂ ਜਿਸ ਵਿੱਚ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਅਤੇ ਖ਼ੇਤਰੀ ਦਫ਼ਤਰਾਂ ਵਿੱਚ ਤਾਇਨਾਤ ਸਮੂਹ ਬੋਰਡ ਕਰਮਚਾਰੀ ਇਨ੍ਹਾਂ ਚੋਣਾਂ ਵਿੱਚ ਹਿੱਸਾ ਲੈਣਗੇ।
ਸੈਣੀ ਨੇ ਦੱਸਿਆ ਕਿ 20 ਜਨਵਰੀ ਨੂੰ ਹੋਣ ਵਾਲੀਆਂ ਇਨਾਂ ਚੋਣਾਂ ਲਈ ਬਣਾਏ ਤਿੰਨ ਮੈਂਬਰੀ ਚੋਣ ਕਮਿਸ਼ਨ ਵਿੱਚ ਅਜੀਤਪਾਲ ਸਿੰਘ, ਸੁਪਰਡੰਟ ਪਰੀਖਿਆ ਸ਼ਾਖਾ ਦਸਵੀਂ ਬਤੌਰ ਮੁੱਖ ਚੋਣ ਕਮਿਸ਼ਨਰ ਡਿਊਟੀਆਂ ਨਿਭਾਉਣਗੇ ਅਤੇ ਬਾਕੀ ਟੀਮ ਵਿੱਚ ਗੁਰਦੀਪ ਸਿੰਘ, ਸੀਨੀਅਰ ਸਹਾਇਕ, ਲੇਖਾ ਸ਼ਾਖਾ ਅਤੇ ਗੁਲਾਬ ਚੰਦ, ਸੀਨੀਅਰ ਸਹਾਇਕ, ਟੈਕਨੀਕਲ ਵਿੰਗ ਸ਼ਾਮਲ ਹਨ।
ਚੋਣ ਕਮਿਸ਼ਨ ਨੂੰ ਆਪਣੀ ਲੋੜ ਮੁਤਾਬਿਕ ਸਿੱਖਿਆ ਬੋਰਡ ਦੇ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਨੂੰ ਚੋਣਾਂ ਵਿੱਚ ਕਮਿਸ਼ਨ ਦਾ ਸਹਿਯੋਗ ਕਰਨ ਲਈ ਨਾਮਜ਼ਦ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਇਸ ਚੋਣ ਕਮਿਸ਼ਨ ਦਾ ਐਲਾਨ ਸਰਬਸੰਮਤੀ ਨਾਲ ਕੀਤਾ ਗਿਆ ਹੈ। ਇਨ੍ਹਾਂ ਚੋਣਾਂ ਸਬੰਧੀ ਚੋਣ ਪ੍ਰਕਿਰਿਆ ਦਾ ਕਾਰਜ ਚੋਣ ਕਮਿਸ਼ਨ ਵੱਲੋਂ ਆਪਣੇ ਪੱਧਰ ‘ਤੇ ਐਲਾਨ ਕੀਤਾ ਜਾਵੇਗਾ ਅਤੇ ਇਸ ਗੱਲ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਕਿ ਇਸ ਚੋਣ ਪ੍ਰਕਿਰਿਆ ਦਾ ਦਫ਼ਤਰੀ ਕੰਮ-ਕਾਜ ਤੇ ਕੋਈ ਪ੍ਰਭਾਵ ਨਾ ਪਵੇ। ਉਨਾਂ ਦੱਸਿਆ ਕਿ ਕਮਰਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਤੱਕ ਮੌਜੂਦਾ ਜੱਥੇਬੰਦੀ ਪਹਿਲਾਂ ਦੀ ਤਰਾਂ ਕੰਮ ਕਰਦੀ ਰਹੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h