ਬੀਤੇ ਦਿਨੀਂ ਹਰਿਆਣਾ ਦੇ ਕਰਨਾਲ ‘ਚ ਕਿਸਾਨਾਂ ‘ਤੇ ਪੁਲਿਸ ਵਲੋਂ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਸੀ।ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ‘ਚ ਕਈ ਕਿਸਾਨ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।ਜਿਸ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨਪਾਲ, ਗੁਰਨਾਮ ਸਿੰਘ ਚੜੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਉਗਰਾਹਾਂ, ਯੋਗਿੰਦਰ ਯਾਦਵ, ਸ਼ਿਵਕੁਮਾਰ ਸ਼ਰਮਾ, ਨੇ ਜਾਰੀ ਕੀਤੇ ਬਿਆਨ ‘ਚ
ਕਿਹਾ ਕਿ ਕਰਨਾਲ ‘ਚ ਕਿਸਾਨਾਂ ਦਾ ਸਿਰ ਪਾੜਨ ਦਾ ਆਦੇਸ਼ ਦੇਣ ਵਾਲੇ ਐਸਡੀਐਮ ਦਾ ਤਬਾਦਲਾ ਆਮ ਬਦਲੀ ਦੀ ਤਰ੍ਹਾਂ ਦੀ ਹੀ ਹੈ, ਜਦੋਂ ਤੱਕ ਉਸ ਅਧਿਕਾਰੀ ‘ਤੇ ਕਤਲ ਕੇਸ ਦਰਜ ਨਹੀਂ ਕੀਤਾ ਜਾਂਦਾ ਅਤੇ ਐਸਡੀਐਮ ਨੂੰ 6 ਸਤੰਬਰ ਤੱਕ ਬਰਖਾਸਤ ਨਹੀਂ ਕੀਤਾ ਜਾਂਦਾ, ਕਿਸਾਨ 7 ਸਤੰਬਰ ਤੋਂ ਕਰਨਾਲ ‘ਚ ਮਿੰਨੀ ਸਕੱਤਰੇਤ ਦਾ ਘਿਰਾਉ ਕਰਨਗੇ, ਕਿਉਂਕਿ ਹਰਿਆਣਾ ਸਰਕਾਰ ਵਲੋਂ ਐਸਡੀਐਮ ਦਾ ਬਚਾਅ ਕੀਤਾ ਜਾ ਰਿਹਾ ਹੈ।