ਸੋਮਵਾਰ, ਜੂਨ 29, 2026 02:23 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ

ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ।

by Bharat Thapa
ਜਨਵਰੀ 11, 2023
in ਪੰਜਾਬ
0

ਚੰਡੀਗੜ੍ਹ- ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਸੂਬੇ ਦੇ ਪਿੰਡਾਂ ‘ਚ 19 ਲੱਖ 44 ਹਜ਼ਾਰ ਪੌਦੇ ਲਗਾਏ ਹਨ।

ਸ. ਧਾਲੀਵਾਲ ਨੇ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਜੰਗਲਾਤ ਵਿਭਾਗ ਦੇ ਸਹਿਯੋਗ ਨਾਲ ਹੁਣ ਤੱਕ 19 ਲੱਖ 44 ਹਜ਼ਾਰ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜਿੱਥੇ ਫ਼ਲ ਤੇ ਫੁੱਲਦਾਰ ਪੌਦੇ ਲਗਾਏ ਗਏ ਹਨ, ਉੱਥੇ ਹੀ 1 ਲੱਖ 2 ਹਜ਼ਾਰ ਮੋਰਿੰਗਾ ਔਸ਼ਧੀ ਪੌਦੇ ਵੀ ਲਗਾਏ ਹਨ। ਉਨ੍ਹਾਂ ਦੱਸਿਆ ਕਿ ਮਗਨਰੇਗਾ ਸਕੀਮ ਅਧੀਨ ਅਤੇ ਜੰਗਲਾਤ ਵਿਭਾਗ ਦੇ ਤਾਲਮੇਲ ਨਾਲ ਕੁੱਲ 170 ਨਰਸਰੀਆਂ ਤਿਆਰ ਕੀਤੀਆਂ ਗਈਆਂ ਤਾਂ ਜੋ ਇਸ ਮੁਹਿੰਮ ਨੂੰ ਸਫ਼ਲ ਬਣਾਇਆ ਜਾ ਸਕੇ ਅਤੇ ਪੌਦਿਆਂ ਦੀ ਮੰਗ ਨੂੰ ਪੂਰਾ ਕੀਤਾ ਜਾ ਸਕੇ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਹਰਿਆ-ਭਰਿਆ ਬਣਾਉਣ ਲਈ ਮੀਆਂਵਾਕੀ ਤਕਨੀਕ ਦੇ ਆਧਾਰ ‘ਤੇ ਮਿੰਨੀ ਜੰਗਲਾਂ ਦੇ ਨਿਰਮਾਣ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਜਿੱਥੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਹੀ ਇਹ ਪ੍ਰਾਜੈਕਟ ਪੰਜਾਬ ਦੇ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸਵੱਛ ਰੱਖਣ ‘ਚ ਵੀ ਸਹਾਈ ਹੋਵੇਗਾ।

ਸ. ਧਾਲੀਵਾਲ ਨੇ ਅੱਗੇ ਦੱਸਿਆ ਕਿ ਮਗਨਰੇਗਾ ਸਕੀਮ ਪੰਜਾਬ ਦੇ ਪੇਂਡੂ ਕਿਰਤੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ ਕੁੱਲ 1065 ਕਰੋੜ ਰੁਪਏ ਖਰਚੇ ਗਏ ਹਨ। ਉਨ੍ਹਾਂ ਦੱਸਿਆ ਕਿ ਚਾਲੂ ਵਿਤੀ ਸਾਲ 2022-2023 ਦੌਰਾਨ ਕੁੱਲ 7 ਲੱਖ 85 ਹਜ਼ਾਰ ਪਰਿਵਾਰਾਂ ਨੂੰ ਰੁਜ਼ਗਾਰ ਦਿੱਤਾ ਗਿਆ ਅਤੇ 2 ਕਰੋੜ, 65 ਲੱਖ ਮਨੁੱਖੀ ਦਿਹਾੜੀਆਂ ਪੈਦਾ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਇਸ ਵਿਤੀ ਸਾਲ ਦੌਰਾਨ ਮਗਨਰੇਗਾ ਸਕੀਮ ਤਹਿਤ 83 ਹਜ਼ਾਰ 312 ਨਵੇਂ ਜੌਬ ਕਾਰਡ ਬਣਾਏ ਗਏ ਹਨ ਤਾਂ ਜੋ ਕਿ ਵੱਧ ਤੋਂ ਵੱਧ ਪੇਂਡੂ ਪਰਿਵਾਰਾਂ ਤੱਕ ਇਸ ਸਕੀਮ ਦਾ ਲਾਭ ਪਹੁੰਚਾਇਆ ਜਾ ਸਕੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 19 lakh 44 thousandin villageskuldeep singh dhaliwalpropunjabtvPunjab greentrees planted
Share205Tweet128Share51

Related Posts

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਜੂਨ 29, 2026

ਅੰਮ੍ਰਿਤਸਰ ਵਿੱਚ ਮਾਤਾ ਸੀਤਾ ਅਤੇ ਲਵ-ਕੁਸ਼ ਨੂੰ ਸਮਰਪਿਤ ਵਿਸ਼ਾਲ ਮੰਦਰ ਬਣਾਇਆ ਜਾਵੇਗਾ: ਅਰਵਿੰਦ ਕੇਜਰੀਵਾਲ

ਜੂਨ 29, 2026

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 29, 2026

ਪੰਜਾਬ ਸਰਕਾਰ ਵੱਲੋਂ ਵਿਕਾਸ ਲਈ 72.21 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਜੂਨ 28, 2026
Load More

Recent News

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026

ਮਹਾਰਾਸ਼ਟਰ ‘ਚ 4 ਸਾਲ ਦੀ ਬੱਚੀ ਨਾਲ ਬਲਾਤਕਾਰ ਤੇ ਕਤਲ ਦੇ ਦੋਸ਼ ‘ਚ 65 ਸਾਲਾ ਭੀਮਰਾਓ ਕਾਂਬਲੇ ਨੂੰ ਮੌਤ ਦੀ ਸਜ਼ਾ

ਜੂਨ 29, 2026

ਫਰਾਂਸ ‘ਚ ਵੱਡਾ ਜਹਾਜ਼ ਹਾਦਸਾ; 11 ਲੋਕਾਂ ਦੀ ਮੌਤ

ਜੂਨ 29, 2026

Weather Update: 12 ਘੰਟਿਆਂ ਦੇ ਅੰਦਰ ਭਿਆਨਕ ਤੂਫਾਨ ਦੀ ਚੇਤਾਵਨੀ; ਅੱਜ 15 ਰਾਜਾਂ ਗਰਮੀ ਦੇ ਕਹਿਰ ਤੋਂ ਰਾਹਤ

ਜੂਨ 29, 2026

ਸੁਪਰੀਮ ਕੋਰਟ ਦਾ ਅਯੁੱਧਿਆ ‘ਚ ਚੋਰੀ ਦੇ ਮਾਮਲੇ ਦੀ ਪੇਸ਼ਕਸ਼ ਦੀ CBI ਜਾਂਚ ਦੀ ਪਟੀਸ਼ਨ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

ਜੂਨ 29, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.