Press Club in Mohali: ਮੋਹਾਲੀ ‘ਚ ਹਰ ਹਾਲਤ ਵਿੱਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ, ਇਸ ਵਾਸਤੇ ਗਮਾਡਾ ਤੇ ਪੰਜਾਬ ਸਰਕਾਰ ਨਾਲ ਜਲਦੀ ਹੀ ਰਾਬਤਾ ਕਾਇਮ ਕਰਕੇ ਮੋਹਾਲੀ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਕੀਤੀ ਜਾਵੇਗੀ।
ਇਹ ਵਿਚਾਰ ਬੀਤੀ ਰਾਤ ਮੇਹਾਲੀ ਪ੍ਰੈਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਦੇ 16ਵੇਂ ਮੇਲੇ ‘ਚ ਬੋਲਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੋਹਾਲੀ ਕੌਮਾਂਤਰੀ ਨਕਸ਼ੇ ‘ਤੇ ਹੈ ਅਤੇ ਪੰਜਾਬ ਸਰਕਾਰ ਦੀ ਪਹਿਲ ਵਾਲਾ ਸ਼ਹਿਰ ਹੈ, ਇੱਥੇ ਪ੍ਰੈਸ ਕਲੱਬ ਦਾ ਹੋਣਾ ਅਤੀ ਜ਼ਰੂਰੀ ਹੈ।
ਉਨ੍ਹਾਂ ਮੌਕੇ ‘ਤੇ ਹਾਜ਼ਰ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਵੀ ਕਿਹਾ ਕਿ ਉਹ ਪ੍ਰੈਸ ਕਲੱਬ ਨਾਲ ਸੰਬੰਧਤ ਕਾਰਵਾਈ ਨੂੰ ਖੁਦ ਦੇਖ ਕੇ ਪੂਰੀ ਕਰਵਾਉਣ। ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆਪਣੇ ਬੱਚਿਆਂ, ਭਰਾਵਾਂ ਨੂੰ ਚੰਗੀ ਸੇਧ ਦਿੰਦੀ ਹੈ। ਮੋਹਾਲੀ ਪ੍ਰੈੱਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਮਨਾਉਣਾ ਪ੍ਰਸੰਸਾਯੋਗ ਕੰਮ ਹੈ ਅਤੇ ਅਜਿਹਾ ਸਭ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਲਈ 3 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ‘ਧੀਆਂ ਦੀ ਲੋਹੜੀ‘ ਦੇ ਮੌਕੇ ‘ਤੇ ਪ੍ਰੈੱਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੋਹਾਲੀ ‘ਚ ਪ੍ਰੈੱਸ ਕਲੱਬ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਸਾਡੀ ਸਰਕਾਰ ਹੈ ਅਤੇ ਅਸੀਂ ਦੋਵੇਂ ਰਲ ਕੇ ਇਹ ਕੰਮ ਨੇਪਰੇ ਚਾੜਾਂਗੇ। ਕੁਲਵੰਤ ਸਿੰਘ ਨੇ ਕਿਹਾ ਕਿ ਜਮਹੂਰੀਅਤ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈਸ ਲਈ ਇੱਥੇ ਪ੍ਰੈੱਸ ਕਲੱਬ ਹੋਣਾ ਜਰੂਰੀ ਹੈ ਅਤੇ ਇਹ ਅਸੀਂ ਬਣਾਵਾਂਗੇ।
ਇਸ ਮੌਕੇ ਨਵਜੰਮੀ ਬੱਚੀ ਵੈਸ਼ਨਵੀ ਪੁੱਤਰੀ ਵਿਸ਼ਾਲ ਭੂਸ਼ਨ ਪੱਤਰਕਾਰ (ਉੱਤਮ ਹਿੰਦੂ) ਦਾ ਅਨਮੋਲ ਗਗਨ ਮਾਨ ਅਤੇ ਕੁਲਵੰਤ ਸਿੰਘ ਵੱਲੋਂ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਲੋਹੜੀ ਬਾਲਣ ਦੀ ਰਸਮ ਜਗਜੀਤ ਕੌਰ ਕਾਹਲੋਂ ਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਦੀ ਸਥਾਪਲਾ 1999 ਵਿੱਚ ਹੋਈ ਸੀ ਅਤੇ ਇਹ ਕਲੱਬ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦੀ ਬਿਲਡਿੰਗ ਵਿੱਚ ਚਲਦਾ ਆ ਰਿਹਾ ਹੈ।
ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੱਤਰਕਾਰ ਭਾਈਚਾਰੇ ਲਈ ਕੰਮ ਕਰਨ ਲਈ ਪ੍ਰੈੱਸ ਕਲੱਬ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ ਇੱਕੋ ਪਾਰਟੀ ਦੇ ਹਨ ਜਿਸ ਕਰਕੇ ਇਹ ਕੰਮ ਕਰਨਾ ਬਹੁਤ ਸੌਖਾ ਹੈ। ਉਨ੍ਹਾਂ ਇਸ ਮੌਕੇ ਆਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h