ਭਾਰਤ ਨੇ ਵਿਸ਼ਵ ਕੱਪ ਸਾਲ ਦੀ ਪਹਿਲੀ ਵਨਡੇ ਸੀਰੀਜ਼ ਜਿੱਤ ਲਈ ਹੈ। ਉਸ ਨੇ 3 ਮੈਚਾਂ ਦੀ ਘਰੇਲੂ ਸੀਰੀਜ਼ ‘ਚ ਸ਼੍ਰੀਲੰਕਾ ‘ਤੇ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਭਾਰਤ ਨੇ ਸੀਰੀਜ਼ ਦਾ ਦੂਜਾ ਮੈਚ 4 ਵਿਕਟਾਂ ਨਾਲ ਜਿੱਤ ਲਿਆ। ਟੀਮ ਇੰਡੀਆ ਨੇ ਸੀਰੀਜ਼ ਦਾ ਪਹਿਲਾ ਵਨਡੇ 67 ਦੌੜਾਂ ਨਾਲ ਜਿੱਤਿਆ ਸੀ।
ਟੀਮ ਨੇ ਸ਼੍ਰੀਲੰਕਾ ਨੂੰ ਲਗਾਤਾਰ 10ਵੀਂ ਵਨਡੇ ਸੀਰੀਜ਼ ‘ਚ ਹਰਾਇਆ ਹੈ। ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ 15 ਜਨਵਰੀ ਨੂੰ ਤਿਰੂਵਨੰਤਪੁਰਮ ‘ਚ ਖੇਡਿਆ ਜਾਵੇਗਾ।
ਕੋਲਕਾਤਾ ਦੇ ਈਡਨ ਗਾਰਡਨ ਸਟੇਡੀਅਮ ‘ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਸ਼੍ਰੀਲੰਕਾ ਦੀ ਟੀਮ 39.4 ਓਵਰਾਂ ‘ਚ 215 ਦੌੜਾਂ ‘ਤੇ ਆਊਟ ਹੋ ਗਈ। ਡੈਬਿਊ ਮੈਚ ਖੇਡ ਰਹੇ ਨੁਆਨਿਦੁ ਫਰਨਾਂਡੋ (50) ਨੇ ਅਰਧ ਸੈਂਕੜੇ ਦੀ ਪਾਰੀ ਖੇਡੀ। ਕੁਸਲ ਮੈਂਡਿਸ ਨੇ 34 ਅਤੇ ਵਨਿੰਦੂ ਹਸਾਰੰਗਾ ਨੇ 21 ਦੌੜਾਂ ਬਣਾਈਆਂ। ਕਪਤਾਨ ਦਾਸੁਨ ਸ਼ਨਾਕਾ ਸਿਰਫ਼ 2 ਦੌੜਾਂ ਹੀ ਬਣਾ ਸਕਿਆ। ਭਾਰਤੀ ਸਪਿਨਰ ਕੁਲਦੀਪ ਯਾਦਵ ਅਤੇ ਮੁਹੰਮਦ ਸਿਰਾਜ ਨੇ 3-3 ਵਿਕਟਾਂ ਲਈਆਂ। ਜਦਕਿ ਤੇਜ਼ ਗੇਂਦਬਾਜ਼ ਉਮਰਾਨ ਮਲਿਕ ਨੂੰ 2 ਸਫਲਤਾ ਮਿਲੀ।
ਜਵਾਬ ‘ਚ ਟੀਮ ਇੰਡੀਆ ਨੇ 43.2 ਓਵਰਾਂ ‘ਚ 6 ਵਿਕਟਾਂ ‘ਤੇ ਲੋੜੀਂਦੀਆਂ ਦੌੜਾਂ ਬਣਾ ਲਈਆਂ। ਕੇਐਲ ਰਾਹੁਲ ਨੇ 64 ਦੌੜਾਂ ਦੀ ਮੈਚ ਜੇਤੂ ਪਾਰੀ ਖੇਡੀ। ਜਦਕਿ ਉਪ ਕਪਤਾਨ ਹਾਰਦਿਕ ਪੰਡਯਾ ਨੇ 36 ਦੌੜਾਂ ਦਾ ਯੋਗਦਾਨ ਪਾਇਆ। ਦੋਵਾਂ ਵਿਚਾਲੇ 5ਵੀਂ ਵਿਕਟ ਲਈ 119 ਗੇਂਦਾਂ ‘ਤੇ 75 ਦੌੜਾਂ ਦੀ ਸਾਂਝੇਦਾਰੀ ਹੋਈ। ਇਕ ਸਮੇਂ ਭਾਰਤੀ ਟੀਮ 86 ਦੌੜਾਂ ‘ਤੇ 4 ਵਿਕਟਾਂ ਗੁਆ ਚੁੱਕੀ ਸੀ। ਕਪਤਾਨ ਰੋਹਿਤ ਸ਼ਰਮਾ 17, ਸ਼ੁਭਮਨ ਗਿੱਲ 21, ਵਿਰਾਟ ਕੋਹਲੀ 4 ਅਤੇ ਸ਼੍ਰੇਅਸ ਅਈਅਰ 28 ਦੌੜਾਂ ਬਣਾ ਕੇ ਆਊਟ ਹੋਏ।
ਸ੍ਰੀਲੰਕਾ ਵੱਲੋਂ ਲਾਹਿਰੂ ਕੁਮਾਰਾ ਅਤੇ ਚਮਿਕਾ ਕਰੁਣਾਰਤਨੇ ਨੇ 2-2 ਵਿਕਟਾਂ ਹਾਸਲ ਕੀਤੀਆਂ। ਜਦਕਿ ਕਾਸੁਨ ਰਜਿਥਾ ਅਤੇ ਧਨੰਜੇ ਡੀ ਸਿਲਵਾ ਨੂੰ ਇੱਕ-ਇੱਕ ਸਫਲਤਾ ਮਿਲੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h