ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਫਗਵਾੜਾ ਵਿੱਚ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲ੍ਹੀ ਨੰਗਲ ਅਤੇ ਰਸ਼ਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਨੇ ਗੁਰਮੀਤ ਸਿੰਘ ਮਹਿਮਾ ਅਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਸਿੰਘ ਸਾਹਨੀ ਨੇ ਦੱਸਿਆਜਿਸ ਵਿੱਚ 26 ਜਨਵਰੀ ਨੂੰ ਜੋ ਸੰਯੁਕਤ ਕਿਸਾਨ ਮੋਰਚਾ ਵਲੋਂ ਜੀਂਦ ਹਰਿਆਣਾ ਵਿੱਚ ਕਿਸਾਨ ਮਹਾਂਪੰਚਾਇਤ ਕਾਰਵਾਈ ਜਾ ਰਹੀ ਹੈ, ਉਸ ਵਿੱਚ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਵਲੋਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦਾ ਫੈਸਲਾ ਕੀੀਤਾ ਗਿਆ। ਉਨ੍ਹਾਂ ਦੱਸਿਆ ਕਿ ਜ਼ੀਰਾ ਮੋਰਚਾ ਜੋ ਪਿਛਲੇ ਲੰਬੇ ਸਮੇਂ ਤੋਂ ਲੱਗਿਆ ਹੋਇਆ ਹੈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲਾਂ ਦੀ ਤਰ੍ਹਾਂ ਸਮਰਥਨ ਜਾਰੀ ਰਹੇਗਾ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪ੍ਰਦੂਸ਼ਣ ਕੰਟਰੋਲ ਬੋਰਡ ਪੰਜਾਬ ਵਲੋਂ ਪੰਜਾਬ ਵਿੱਚ ਜੋ ਫੈਕਟਰੀਆਂ ਪਾਣੀ ਤੇ ਵਾਤਾਵਰਨ ਨੂੰ ਖਰਾਬ ਕਰ ਰਹੀਆਂ ਹਨ ਉਹਨਾਂ ਤੇ ਨਕੇਲ ਨਾਂ ਪਾਈ ਤਾਂ ਸੰਯੁਕਤ ਕਿਸਾਨ ਮੋਰਚਾ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪੰਜਾਬ ਸਰਕਾਰ ਦੇ ਖਿਲਾਫ 26 ਦੀ ਮਹਾਂਪੰਚਾਇਤ ਤੋਂ ਬਾਅਦ ਮੀਟਿੰਗ ਕਰਕੇ ਵੱਡੇ ਐਕਸ਼ਨ ਦਾ ਐਲਾਨ ਕਰੇਗੀ।
ਇਸ ਮੌਕੇ ਜੰਗਵੀਰ ਚੌਹਾਨ ਨੇ ਕਿਹਾ ਕਿ ਜਲੰਧਰ ਵਿਖੇ ਲਤੀਫਪੁਰ ਘਟਨਾ ਦੇ ਸੰਬੰਧ ਵਿੱਚ ਜੋ ਧਰਨਾ ਲਗਾਤਾਰ ਜਾਰੀ ਹੈ ਦੀ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਹਮਾਇਤ ਜਾਰੀ ਰਹੇਗੀ ਅਤੇ ਲਤੀਫਪੁਰ ਕਮੇਟੀ ਨੇ ਜੋ 16 ਜਨਵਰੀ ਨੂੰ ਰੋਡ ਤੇ ਰੇਲ ਰੋਕੋ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ ਹੈ, ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਸ ਦਾ ਸਮਰਥਨ ਕੀਤਾ ਜਾਵੇਗਾ ਤੇ ਸਰਕਾਰ ਵਲੋਂ ਪੀੜਤ ਲੋਕਾਂ ਦਾ ਮੁੜ ਵਸੇਬਾ ਜਲਦ ਕੀਤਾ ਜਾਵੇ, ਨਾਲ ਹੀ ਜੋ ਮੁਹਾਲੀ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦਾ ਜ਼ੋ ਪੱਕਾ ਮੋਰਚਾ ਜਥੇਬੰਦੀਆਂ ਵੱਲੋਂ ਲੱਗਾ ਹੈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਉਸ ਮੋਰਚੇ ਦੀ ਹਮਾਇਤ ਦਾ ਐਲਾਨ ਕੀਤਾ ਗਿਆ।
ਕਿਸਾਨ ਆਗੂਆਂ ਨੇ ਨਾਲ ਹੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਬੰਦੀ ਸਿੰਘਾਂ ਸਮੇਤ ਬੁੱਧੀਜੀਵੀ, ਸਿਆਸੀ ਕਾਰਕੁੰਨ, ਪ੍ਰੋਫੈਸਰ ਤੇ ਬਿਨਾਂ ਵਜ੍ਹਾ ਜੇਲ੍ਹਾ ਵਿਚ ਡੱਕੇ ਲੋਕਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ, ਪੰਜਾਬ ਸਰਕਾਰ ਵੱਲੋਂ ਦਿੱਲੀ ਅੰਦੋਲਨ ਦੋਰਾਨ ਕੀਤੇ ਹਰ ਤਰ੍ਹਾਂ ਦੇ ਦਰਜ਼ ਕੇਸ ਵਾਪਸ ਲੈਣ ਦਾ ਵਾਅਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਮੀਟਿੰਗ ਦੋਰਾਨ ਕੀਤਾਂ ਸੀ ਪਰ ਮਲੋਟ ਸਮੇਤ ਕਈ ਮਾਮਲਿਆਂ ਵਿਚ ਪੰਜਾਬ ਪੁਲਿਸ ਕੇਸਾਂ ਦੀ ਕਾਰਵਾਈ ਨੂੰ ਅੱਗੇ ਵਧਾ ਰਹੀ ਹੈ ਜੋ ਕਿ ਸਰਾਸਰ ਪੰਜਾਬ ਸਰਕਾਰ ਵੱਲੋਂ ਵਾਅਦਾ ਖਿਲਾਫੀ ਹੈ।
ਇਸ ਮੌਕੇ ਬਚਦੇ ਕੇਸਾਂ ਨੂੰ ਰੱਦ ਕਰਾਉਣ ਲਈ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜੋ ਕਿ ਇਸ ਸਬੰਧੀ ਪੰਜਾਬ ਦੇ ਡੀਜੀਪੀ ਨਾਲ ਤੁਰੰਤ ਸੰਪਰਕ ਕਰਕੇ ਮੀਟਿੰਗ ਕਰਨਗੇ ਕਮੇਟੀ ਦੇ ਮੈਂਬਰ ਹਰਿੰਦਰ ਸਿੰਘ ਲੱਖੋਵਾਲ, ਮੁਕੇਸ਼ ਚੰਦਰ ਸ਼ਰਮਾ, ਬਿੰਦਰ ਸਿੰਘ ਗੋਲੇਵਾਲਾ, ਡਾ. ਦਰਸ਼ਨ ਪਾਲ, ਫੁਰਮਾਨ ਸਿੰਘ ਸੰਧੂ, ਜਗਮੋਹਨ ਸਿੰਘ ਪਟਿਆਲਾ ਅਤੇ ਰਮਿੰਦਰ ਸਿੰਘ ਪਟਿਆਲਾ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h