ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਜਲੰਧਰ ਸ਼ਹਿਰ ਦੇ ਖ਼ਾਲਸਾ ਕਾਲਜ ਤੋਂ ਸ਼ੁਰੂ ਹੋ ਗਈ ਹੈ। ਪਹਿਲਾਂ ਇਹ ਯਾਤਰਾ ਫਗਵਾੜਾ ਦੀ ਪ੍ਰਾਈਵੇਟ ਯੂਨੀਵਰਸਿਟੀ ਤੋਂ ਸਵੇਰੇ 6 ਵਜੇ ਸ਼ੁਰੂ ਹੋਣੀ ਸੀ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਰਾਹੁਲ ਗਾਂਧੀ ਜਲੰਧਰ ਵਿਚ ਦੁਪਹਿਰ ਨੂੰ ਇਕ ਮਸ਼ਹੂਰ ਧਾਰਮਿਕ ਸਥਾਨ ‘ਤੇ ਪਹੁੰਚੇ, ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਸਿੱਧੇ ਯਾਤਰਾ ਲਈ ਰਵਾਨਾ ਹੋ ਗਏ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਯਾਤਰਾ ਸ਼ੁਰੂ ਹੋਣ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਦੇ ਪਿਤਾ ਦੀ ਕਾਰ ਖਾਲਸਾ ਕਾਲਜ ਪਹੁੰਚੀ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਰਾਹੁਲ ਗਾਂਧੀ ਕੋਲ ਲੈ ਗਏ। ਸਿੱਧੂ ਮੂਸੇਵਾਲਾ ਦੇ ਪਿਤਾ ਵੀ ਭਾਰਤ ਜੋੜੋ ਯਾਤਰਾ ਵਿਚ ਸ਼ਾਮਲ ਹੋਣ ਪਹੁੰਚੇ।
ਜ਼ਿਕਰੋਯਗ ਹੈ ਕਿ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਕੱਲ੍ਹ ਭਾਰਤ ਜੋੜੋ ਯਾਤਰਾ ਦੌਰਾਨ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਜਿਸ ਤੋਂ ਬਾਅਦ 24 ਘੰਟਿਆਂ ਲਈ ਯਾਤਰਾ ਨੂੰ ਰੋਕ ਦਿੱਤਾ ਗਿਆ ਸੀ। ਅੱਜ ਸੰਸਦ ਮੈਂਬਰ ਦੇ ਅੰਤਿਮ ਸੰਸਕਾਰ ਤੋਂ ਬਾਅਦ ਮੁੜ ਭਾਰਤ ਜੋੜੋ ਯਾਤਰਾ ਸ਼ੁਰੂ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h