ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਅਤੇ ਆਖਰੀ ਮੈਚ ਤਿਰੂਅਨੰਤਪੁਰਮ ਦੇ ਗ੍ਰੀਨਫੀਲਡ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਭਾਰਤ ਨੇ ਆਪਣੇ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਸ਼੍ਰੀਲੰਕਾ ਨੂੰ 317 ਨਾਲ ਹਰਾ ਕੇ ਵੱਡੀ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਹ ਜਿੱਤ ਵਨਡੇ ਇਤਿਹਾਸ ਦੀ ਸਭ ਤੋਂ ਵੱਡੀ ਜਿੱਤ ਹੈ। ਇਸ ਦੇ ਨਾਲ ਹੀ ਭਾਰਤ ਨੇ ਤਿੰਨ ਮੈਚਾਂ ਦੀ ਇਹ ਵਨਡੇ ਸੀਰੀਜ਼ ‘ਚ ਸ਼੍ਰੀਲੰਕ ਨੂੰ ਕਲੀਨ ਸਵੀਪ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 50 ਓਵਰਾਂ ‘ਚ ਵਿਰਾਟ ਕੋਹਲੀ ਦੀਆਂ ਅਜੇਤੂ 166 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 116 ਦੌੜਾਂ ਦੀ ਬਦੌਲਤ 5 ਵਿਕਟਾਂ ਦੇ ਨੁਕਸਾਨ ‘ਤੇ 390 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਸ਼੍ਰੀਲੰਕਾ ਨੂੰ ਜਿੱਤ ਲਈ 391 ਦੌੜਾਂ ਦਾ ਟੀਚਾ ਦਿੱਤਾ।
ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ ਨਿਰਧਾਰਤ 50 ਓਵਰਾਂ ‘ਚ ਵਿਰਾਟ ਕੋਹਲੀ ਦੀਆਂ ਅਜੇਤੂ 166 ਦੌੜਾਂ ਤੇ ਸ਼ੁਭਮਨ ਗਿੱਲ ਦੀਆਂ 116 ਦੌੜਾਂ ਦੀ ਬਦੌਲਤ 5 ਵਿਕਟਾਂ ਦੇ ਨੁਕਸਾਨ ‘ਤੇ 390 ਦੌੜਾਂ ਬਣਾਈਆਂ। ਇਸ ਤਰ੍ਹਾਂ ਭਾਰਤ ਨੇ ਸ਼੍ਰੀਲੰਕਾ ਨੂੰ ਜਿੱਤ ਲਈ 391 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਸ਼੍ਰੀਲੰਕਾ ਦਾ ਪ੍ਰਦਰਸ਼ਨ ਬੇਹੱਦ ਖਰਾਬ ਰਿਹਾ।
ਸ਼੍ਰੀਲੰਕਾ ਸਿਰਫ 22 ਓਵਰਾਂ ‘ਚ ਆਲ ਆਊਟ ਹੋ ਕੇ 73 ਦੌੜਾਂ ਹੀ ਬਣਾ ਸਕੀ। ਸਿੱਟੇ ਵਜੋਂ ਭਾਰਤ ਨੇ ਇਹ ਮੈਚ 317 ਦੌੜਾਂ ਨਾਲ ਜਿੱਤ ਲਿਆ ਸ਼੍ਰੀਲੰਕਾ ਦੇ ਬੱਲੇਬਾਜ਼ ਪਾਰੀ ਦੇ ਸ਼ੁਰੂਆਤ ‘ਚ ਭਾਰਤੀ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਅੱਗੇ ਦਬਾਅ ‘ਚ ਆ ਗਏ। ਉਸ ਦਾ ਕੋਈ ਵੀ ਬੱਲੇਬਾਜ਼ ਕ੍ਰੀਜ਼ ‘ਤੇ ਟਿਕ ਕੇ ਨਹੀਂ ਖੇਡ ਸਕਿਆ। ਸ਼੍ਰੀਲੰਕਾ ਵਲੋਂ ਸਲਾਮੀ ਬੱਲੇਬਾਜ਼ ਅਨਿਸ਼ਕਾ ਫਰਨਾਂਡੋ 19 ਦੌੜਾਂ ਤੇ ਕਪਤਾਨ ਦਾਸੁਨ ਸ਼ਨਾਕਾ 11 ਦੌੜਾਂ ਹੀ ਬਣਾ ਸਕੇ। ਭਾਰਤ ਵਲੋਂ ਮੁਹੰਮਦ ਸ਼ੰਮੀ ਨੇ 2, ਮੁਹੰਮਦ ਸਿਰਾਜ ਨੇ 4 ਤੇ ਕੁਲਦੀਪ ਯਾਦਵ ਨੇ 2 ਵਿਕਟ ਲਈ।
ਪਲੇਇੰਗ 11
ਸ਼੍ਰੀਲੰਕਾ : ਅਵਿਸ਼ਕਾ ਫਰਨਾਂਡੋ, ਨੁਵਾਨੀਡੂ ਫਰਨਾਂਡੋ, ਕੁਸਲ ਮੈਂਡਿਸ (ਵਿਕਟਕੀਪਰ), ਅਸ਼ੇਨ ਬਾਂਦਰਾ, ਚਰਿਥ ਅਸਲੰਕਾ, ਦਾਸੁਨ ਸ਼ਨਾਕਾ (ਕਪਤਾਨ), ਵਾਨਿੰਦੁ ਹਸਾਰੰਗਾ, ਜੈਫਰੀ ਵਾਂਡਰਸੇ, ਚਮਿਕਾ ਕਰੁਣਾਰਤਨੇ, ਕਾਸੁਨ ਰਜਿਥਾ, ਲਾਹਿਰੂ ਕੁਮਾਰਾ
ਭਾਰਤ : ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਕੇ. ਐਲ. ਰਾਹੁਲ (ਵਿਕਟਕੀਪਰ), ਸੂਰਯਕੁਮਾਰ ਯਾਦਵ, ਅਕਸ਼ਰ ਪਟੇਲ, ਵਾਸ਼ਿੰਗਟਨ ਸੁੰਦਰ, ਕੁਲਦੀਪ ਯਾਦਵ, ਮੁਹੰਮਦ ਸ਼ੰਮੀ, ਮੁਹੰਮਦ ਸਿਰਾਜ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h