ਚੰਡੀਗੜ੍ਹ ਪ੍ਰਸ਼ਾਸਨ ਨੇ 5 ਸਤੰਬਰ ਨੂੰ ਹੋਣ ਵਾਲੇ ਅਧਿਆਪਕ ਦਿਵਸ ਲਈ ਸਟੇਟ ਅਵਾਰਡੀ ਅਧਿਆਪਕਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਇਸ ਮੌਕੇ ਕੁੱਲ 10 ਅਧਿਆਪਕਾਂ ਨੂੰ ਸਟੇਟ ਐਵਾਰਡ ਦਿੱਤਾ ਜਾਵੇਗਾ ਜਿਸ ਤਹਿਤ 21,000 ਰੁਪਏ ਨਕਦ ਅਤੇ ਸਰਟੀਫਿਕੇਟ ਦਿੱਤੇ ਜਾਣਗੇ। 10 ਅਧਿਆਪਕਾਂ ਨੂੰ ਪ੍ਰਸ਼ੰਸਾ ਸਰਟੀਫਿਕੇਟ ਅਤੇ 5,100 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਜਦੋਂ ਕਿ 10 ਹੋਰ ਅਧਿਆਪਕਾਂ ਨੂੰ ਵਿਸ਼ੇਸ਼ ਪ੍ਰਸ਼ੰਸਾ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਮੈਡਲ ਅਤੇ ਸਰਟੀਫਿਕੇਟ ਦਿੱਤੇ ਜਾਣਗੇ |