Punjab Police Security: ਕੇਂਦਰੀ ਸੁਰੱਖਿਆ ਏਜੰਸੀਆਂ ਨੇ ਸੋਮਵਾਰ ਨੂੰ ਗਣਤੰਤਰ ਦਿਵਸ ਨੂੰ ਲੈ ਕੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਇਸ ਤੋਂ ਬਾਅਦ ਪੰਜਾਬ ਪੁਲਿਸ ਹਰਕਤ ਵਿੱਚ ਆ ਗਈ ਹੈ।
ਦੱਸ ਦਈਏ ਕਿ 26 ਜਨਵਰੀ ਨੇੜੇ ਆਉਣ ਕਰਕੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਲੈ ਕੇ ਸਾਰੀਆਂ ਸਰਕਾਰੀ ਇਮਾਰਤਾਂ, ਥਾਣਿਆਂ ਤੋਂ ਲੈ ਕੇ ਬਾਜ਼ਾਰਾਂ ਤੱਕ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਹੋਟਲਾਂ ਅਤੇ ਰੈਸਟੋਰੈਂਟਾਂ ‘ਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਕੇ ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਪੁਲਿਸ ਦਾ ਅੰਦਰੂਨੀ ਸੁਰੱਖਿਆ ਵਿੰਗ, ਕਾਊਂਟਰ ਇੰਟੈਲੀਜੈਂਸ ਅਤੇ ਐਂਟੀ ਗੈਂਗਸਟਰ ਟਾਸਕ ਫੋਰਸ ਵੀ ਇਸ ਗੱਲ ਨੂੰ ਲੈ ਕੇ ਗੰਭੀਰ ਹੈ।
ਨਾਲ ਹੀ ਕਿਸੇ ਵੀ ਤਰ੍ਹਾਂ ਦੀ ਇਨਪੁਟ ਮਿਲਣ ਤੋਂ ਬਾਅਦ ਇਸ ਨੂੰ ਜ਼ਿਲ੍ਹਿਆਂ ਦੇ ਐਸਐਸਪੀ ਅਤੇ ਰੇਂਜ ਅਧਿਕਾਰੀਆਂ ਨਾਲ ਸਾਂਝਾ ਕੀਤਾ ਜਾ ਰਿਹਾ ਹੈ। ਸੁਰੱਖਿਆ ਏਜੰਸੀਆਂ ਵੱਲੋਂ ਪਿਛਲੇ ਨੌਂ ਮਹੀਨਿਆਂ ਦੌਰਾਨ ਦਿੱਤੇ ਗਏ ਅਲਰਟ ਨੂੰ ਪੰਜਾਬ ਪੁਲਿਸ ਵੱਲੋਂ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਇਸ ਦੌਰਾਨ ਦੋ ਅੱਤਵਾਦੀ ਹਮਲੇ ਤੇ ਪੰਜ ਮਸ਼ਹੂਰ ਹਸਤੀਆਂ ਦਾ ਕਤਲ ਹੋ ਚੁੱਕਿਆ ਹੈ। ਭਵਿੱਖ ਵਿੱਚ ਅਜਿਹੀ ਸਥਿਤੀ ਨੂੰ ਰੋਕਣ ਲਈ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ।
ਇੰਨਾ ਹੀ ਨਹੀਂ ਰਾਸ਼ਟਰੀ ਸੁਰੱਖਿਆ ਏਜੰਸੀ (ਐੱਨਆਈਏ) ਦੀ ਤਰਜ਼ ‘ਤੇ ਪੁਲਿਸ ਵੀ ਇਸ ਸਮੇਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾ ਰਹੀ ਹੈ। ਅਜਿਹੇ ਅਪ੍ਰੇਸ਼ਨ ਸਫਲ ਵੀ ਰਹੇ ਹਨ। ਵੱਡੀ ਮਾਤਰਾ ‘ਚ ਹਥਿਆਰ ਤੇ ਹੋਰ ਸਾਮਾਨ ਜ਼ਬਤ ਕੀਤਾ ਗਿਆ ਹੈ। ਆਈਜੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੁਲਿਸ ਨੂੰ ਅਜਿਹੇ ਅਲਰਟ ਹਮੇਸ਼ਾ ਹੀ ਮਿਲਦੇ ਰਹਿੰਦੇ ਹਨ। ਪੁਲਿਸ ਵੱਲੋਂ ਸਾਰੀ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h