Pathaan OTT Release: ਦਿੱਲੀ ਹਾਈ ਕੋਰਟ (Delhi High Court) ਨੇ ਫਿਲਮ ਬੈਨਰ ਯਸ਼ਰਾਜ ਫਿਲਮਜ਼ ਨੂੰ ਸ਼ਾਹਰੁਖ ਖ਼ਾਨ ਦੀ ਫਿਲਮ ‘ਪਠਾਨ’ ‘ਚ ਕੁਝ ਬਦਲਾਅ ਕਰਨ ਲਈ ਕਿਹਾ ਹੈ। ਅਦਾਲਤ ਨੇ ਫਿਲਮ ‘ਚ ਸਬ-ਟਾਈਟਲ, ਕਲੋਜ਼ ਕੈਪਸ਼ਨ ਅਤੇ ਆਡੀਓ ਡਿਸਕ੍ਰਿਪਸ਼ਨ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਸਭ ਫਿਲਮ ਦੀ ਓਟੀਟੀ ਰਿਲੀਜ਼ ਨੂੰ ਧਿਆਨ ‘ਚ ਰੱਖਦੇ ਹੋਏ ਕਿਹਾ ਗਿਆ ਹੈ।
25 ਜਨਵਰੀ ਨੂੰ ਰਿਲੀਜ਼ ਹੋਵੇਗੀ ਫਿਲਮ
ਸ਼ਾਹਰੁਖ ਅਤੇ ਦੀਪਿਕਾ ਪਾਦੁਕੋਣ ਸਟਾਰਰ ਫਿਲਮ ਪਠਾਨ 25 ਜਨਵਰੀ ਨੂੰ ਰਿਲੀਜ਼ ਹੋਣ ਵਾਲੀ ਹੈ। ਸਿਧਾਰਥ ਆਨੰਦ ਦੇ ਨਿਰਦੇਸ਼ਨ ‘ਚ ਬਣੀ ਇਸ ਫਿਲਮ ‘ਚ ਜਾਨ ਅਬ੍ਰਾਹਮ, ਡਿੰਪਲ ਕਪਾਡੀਆ ਅਤੇ ਆਸ਼ੂਤੋਸ਼ ਰਾਣਾ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਇਹ ਫਿਲਮ ਹਿੰਦੀ ਦੇ ਨਾਲ ਤਾਮਿਲ ਅਤੇ ਤੇਲਗੂ ਵਿੱਚ ਵੀ ਰਿਲੀਜ਼ ਹੋਵੇਗੀ।
ਮੁੜ ਲੈਣਾ ਹੋਵੇਗਾ ਸਰਟੀਫਿਕੇਟ
ਇਸ ਦੌਰਾਨ ਦਿੱਲੀ ਹਾਈ ਕੋਰਟ ਨੇ ਪਠਾਨ ‘ਚ ਕੁਝ ਬਦਲਾਅ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਫਿਲਮ ‘ਚ ਬਦਲਾਅ ਕੀਤੇ ਜਾਣ ਤਾਂ ਜੋ ਨੇਤਰਹੀਣ ਵੀ ਓਟੀਟੀ ਪਲੇਟਫਾਰਮ ‘ਤੇ ਫਿਲਮ ਦਾ ਆਨੰਦ ਲੈ ਸਕਣ। ਬਦਲਾਅ ਕਰਨ ਤੋਂ ਬਾਅਦ ਹਾਈ ਕੋਰਟ ਨੇ ਸੀਬੀਐਫਸੀ (CBFC) ਨੂੰ ਮੁੜ ਸਰਟੀਫਿਕੇਟ ਲੈਣ ਲਈ ਕਿਹਾ ਹੈ।
ਅਪ੍ਰੈਲ ‘ਚ OTT ‘ਤੇ ਆਵੇਗੀ ‘ਪਠਾਨ’
ਬਾਰ ਐਂਡ ਬੈਂਚ ਦੀ ਰਿਪੋਰਟ ਮੁਤਾਬਕ ਅਦਾਲਤ ਨੇ ਨਿਰਮਾਤਾਵਾਂ ਨੂੰ 20 ਫਰਵਰੀ ਤੱਕ ਰਿਪੋਰਟ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਸੀਬੀਐਫਸੀ ਨੂੰ 10 ਮਾਰਚ ਤੱਕ ਫੈਸਲਾ ਲੈਣ ਲਈ ਕਿਹਾ ਗਿਆ ਹੈ। ਹਾਲਾਂਕਿ, ਅਦਾਲਤ ਨੇ ਸਿਨੇਮਾਘਰਾਂ ਵਿੱਚ ਰਿਲੀਜ਼ ਨੂੰ ਲੈ ਕੇ ਕੋਈ ਨਿਰਦੇਸ਼ ਨਹੀਂ ਦਿੱਤਾ ਹੈ, ਕਿਉਂਕਿ ਫਿਲਮ ਦੀ ਰਿਲੀਜ਼ ਨੇੜੇ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਹ ਫਿਲਮ ਅਪ੍ਰੈਲ ‘ਚ OTT ‘ਤੇ ਆ ਸਕਦੀ ਹੈ। ਇਸ ਲਈ, OTT ਵਰਜਨ ਵਿੱਚ ਸਾਰੇ ਬਦਲਾਅ ਕਰਨੇ ਜ਼ਰੂਰੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h