Ordered Closing of Zira factory: ਬੀਤੇ ਲੰਬੇ ਸਮੇਂ ਤੋਂ ਫਿਰੋਜ਼ਪੁਰ ਦੀ ਜ਼ੀਰਾ ਸ਼ਰਾਬ ਫੈਕਟਰੀ ਬਾਹਰ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਸੀ। ਦੱਸ ਦਈਏ ਕਿ ਕਿਸਾਨ ਇਸ ਨੂੰ ਬੰਦ ਕਰਨ ਦੀ ਮੰਗ ਕਰ ਰਹੇ ਸੀ। ਹੁਣ ਲੰਬੇ ਸਮੇਂ ਬਾਅਦ ਕਿਸਾਨਾਂ ਦੀ ਲੜਾਈ ਰੰਗ ਲਿਆਈ ਹੈ।
ਕਿਸਾਨਾਂ ਦੀ ਇਸ ਜਿੱਤ ਦੇ ਨਾਲ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਵਿੱਚ ਜ਼ੀਰਾ ਫੈਕਟਰੀ ਨੂੰ ਤੁਰੰਤ ਪ੍ਰਭਾਅ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਬਾਰੇ ਵੀਡੀਓ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਕਿਸੇ ਨੂੰ ਵੀ ਪੰਜਾਬ ਦੀ ਹਵਾ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਇਸ ਲਈ ਕਾਨੂੰਨੀ ਮਾਹਿਰਾਂ ਦੀ ਸਲਾਹ ਤੋਂ ਬਾਅਦ ਲੋਕ ਹਿੱਤ ‘ਚ ਵੱਡਾ ਫੈਸਲਾ ਲਿਆ ਗਿਆ ਹੈ… ਮੈਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਭਵਿੱਖ ਵਿੱਚ ਵੀ ਜੇਕਰ ਕੋਈ ਵਾਤਾਵਰਣ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ਸੀਐਮ ਭਗਵੰਤ ਮਾਨ ਨੇ ਤੁਰੰਤ ਪ੍ਰਭਾਅ ਨਾਲ ਜ਼ੀਰਾ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਹਨ। ਸੁਣੋ ਮਾਨ ਨੇ ਕੀ ਕਿਹਾ:- pic.twitter.com/DCjnQUrq69
— Pro Punjab Tv (@propunjabtv) January 17, 2023
ਦੱਸ ਦਈਏ ਕਿ ਜ਼ੀਰਾ (ਜ਼ਿਲ੍ਹਾ ਫਿਰੋਜ਼ਪੁਰ) ਵਿੱਚ ਇੱਕ ਇਥਾਨੌਲ ਪਲਾਂਟ ਕਾਰਨ ਹੋ ਰਹੇ ਕਥਿਤ ਪ੍ਰਦੂਸ਼ਣ ਨੂੰ ਲੈ ਕੇ ਕਿਸਾਨ ਯੂਨੀਅਨਾਂ ਪਿਛਲੇ ਕਈ ਮਹੀਨਿਆਂ ਤੋਂ ਪ੍ਰਦਰਸ਼ਨ ਕਰ ਰਹੀਆਂ ਹਨ। ਨਾਭਾ ਦੇ ਵਸਨੀਕਾਂ ਨੇ ਇਸ ‘ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਸੀ ਕਿ ਸੂਬਾ ਸਰਕਾਰ ਨੇ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਅਣਗੌਲਿਆ ਕਰ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਕਟਰੀ ਦੇ ਸੂਬੇ ਦੇ ਵਾਤਾਵਰਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਰੱਦ ਕਰ ਦਿੱਤਾ ਗਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਫ਼ੈਕਟਰੀ ਨਾਲ ਇਲਾਕੇ ਦਾ ਵਾਤਾਵਰਨ ਸੰਤੁਲਨ ਵਿਗੜ ਸਕਦਾ ਸੀ। ਉਨ੍ਹਾਂ ਕਿਹਾ ਕਿ ਇਸ ਫ਼ੈਕਟਰੀ ਦੇ ਵਾਤਾਵਰਨ ਅਤੇ ਮਨੁੱਖੀ ਜੀਵਨ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਨੂੰ ਦੇਖਦੇ ਹੋਏ ਸੂਬਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਇਸ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਪੰਜਾਬ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਵਾਤਾਵਰਨ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਵਾਤਾਵਰਨ ਨਾਲ ਖਿਲਵਾੜ ਕਰਨ ਦੀ ਕਿਸੇ ਨੂੰ ਵੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h