Weather Forecast 17 January, 2023: ਸੀਤ ਲਹਿਰ ਦੇ ਪ੍ਰਕੋਪ ਦੇ ਵਿਚਕਾਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਨੇ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਦਿੱਲੀ, ਪੰਜਾਬ ਅਤੇ ਰਾਜਸਥਾਨ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ।
ਇਸ ਦੌਰਾਨ ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਇਸ ਕਾਰਨ ਇੱਕ ਵਾਰ ਫਿਰ ਲੋਕ ਠੰਢ ਤੋਂ ਪ੍ਰੇਸ਼ਾਨ ਹੋ ਸਕਦੇ ਹਨ। ਆਓ ਜਾਣਦੇ ਹਾਂ ਕਿ ਮੌਸਮ ਵਿਭਾਗ ਨੇ ਕਿਹੜੇ-ਕਿਹੜੇ ਸੂਬੇ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕਿੱਥੇ ਤੇਜ਼ ਹਵਾਵਾਂ ਤੇ ਕਿੱਥੇ ਤੇ ਕਦੋਂ ਗੜੇ ਪੈ ਸਕਦੇ ਹਨ?
ਕਿਸ ਸੂਬੇ ਵਿੱਚ ਕਦੋਂ ਮੀਂਹ ਪੈਣ ਦੀ ਸੰਭਾਵਨਾ-
ਪੰਜਾਬ: ਮੌਸਮ ਵਿਗਿਆਨੀਆਂ ਨੇ ਵੀ ਪੰਜਾਬ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇੱਥੇ 22, 23, 24 ਅਤੇ 25 ਜਨਵਰੀ ਨੂੰ ਮੀਂਹ, ਤੇਜ਼ ਹਵਾਵਾਂ ਦੇ ਨਾਲ ਬਿਜਲੀ ਡਿੱਗਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹਰਿਆਣਾ, ਚੰਡੀਗੜ੍ਹ ਤੇ ਦਿੱਲੀ: ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ ਲਈ ਵੀ ਅਲਰਟ ਜਾਰੀ ਕੀਤਾ ਹੈ। 22, 23, 24 ਅਤੇ 25 ਜਨਵਰੀ ਨੂੰ ਇਨ੍ਹਾਂ ਰਾਜਾਂ ਦੇ ਕਈ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। 22 ਜਨਵਰੀ ਨੂੰ ਕਈ ਇਲਾਕਿਆਂ ‘ਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। 23 ਜਨਵਰੀ ਨੂੰ ਕੁਝ ਥਾਵਾਂ ‘ਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। 25 ਜਨਵਰੀ ਨੂੰ ਜ਼ਿਆਦਾਤਰ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ।
ਹਿਮਾਚਲ ਪ੍ਰਦੇਸ਼: ਬਰਫਬਾਰੀ ਅਤੇ ਸੀਤ ਲਹਿਰ ਦਾ ਸਾਹਮਣਾ ਕਰ ਰਹੇ ਹਿਮਾਚਲ ਪ੍ਰਦੇਸ਼ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 23, 24 ਅਤੇ 25 ਜਨਵਰੀ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਮੀਂਹ, ਬਰਫ਼ਬਾਰੀ ਅਤੇ ਤੇਜ਼ ਹਵਾਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਕਾਰਨ ਤਾਪਮਾਨ ਵੀ ਹੇਠਾਂ ਆ ਸਕਦਾ ਹੈ।
ਜੰਮੂ-ਕਸ਼ਮੀਰ: 21 ਜਨਵਰੀ ਨੂੰ ਜੰਮੂ-ਕਸ਼ਮੀਰ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਹੋ ਸਕਦੀ ਹੈ। 22, 23 ਅਤੇ 24 ਜਨਵਰੀ ਨੂੰ ਕਈ ਇਲਾਕਿਆਂ ਵਿੱਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਘਾਟੀ ਦੇ ਕੁਝ ਇਲਾਕਿਆਂ ‘ਚ 25 ਜਨਵਰੀ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h