ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਨਾਲ ਖੜ੍ਹੀ ਹੈ।
ਬੁੱਧਵਾਰ ਨੂੰ ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਅਤੇ ਗੋਵਿੰਦਰ ਮਿੱਤਲ ਨਾਲ ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਨੇ ਫਿਰ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਆਮ ਲੋਕਾਂ ਦੀ ਅਤੇ ਕਿਸਾਨ ਹਿਤੈਸ਼ੀ ਸਰਕਾਰ ਹੈ।
ਇੱਥੇ ਹੀ ‘ਆਪ’ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜੇਕਰ ਸਿਆਸੀ ਇੱਛਾ ਸ਼ਕਤੀ ਹੋਵੇ ਅਤੇ ਸਰਕਾਰ ਇਮਾਨਦਾਰ ਹੋਵੇ ਤਾਂ ਕੋਈ ਵੀ ਫੈਸਲਾ ਅਸੰਭਵ ਨਹੀਂ ਹੁੰਦਾ। ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਫੈਸਲੇ ਦਾ ਸਵਾਗਤ ਹੈ। ਸਾਡੇ ਮੁੱਖ ਮੰਤਰੀ ਖ਼ੁਦ ਕਿਸਾਨ ਪਰਿਵਾਰ ਵਿੱਚੋਂ ਆਉਂਦੇ ਹਨ, ਇਸ ਲਈ ਉਹ ਕਿਸਾਨਾਂ ਦੇ ਦੁੱਖ-ਦਰਦ ਨੂੰ ਚੰਗੀ ਤਰ੍ਹਾਂ ਜਾਣਦੇ ਅਤੇ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਵਾਤਾਵਰਣ ਅਤੇ ਪਾਣੀ ਨੂੰ ਬਚਾਉਣ ਲਈ ਪਹਿਲਾਂ ਵੀ ਕਈ ਇਤਿਹਾਸਕ ਫੈਸਲੇ ਲੈ ਚੁੱਕੇ ਹਨ। ਮੁੱਖ ਮੰਤਰੀ ਬਣਨ ਤੋਂ ਕੁਝ ਦਿਨ ਬਾਅਦ ਉਨ੍ਹਾਂ ਪੰਜਾਬ ਵਿੱਚ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ ਅਤੇ ਕਿਸਾਨਾਂ ਨੂੰ ਆਰਥਿਕ ਮਦਦ ਦੇ ਕੇ ਉਤਸ਼ਾਹਿਤ ਕੀਤਾ। ਫਿਰ, ਉਨ੍ਹਾਂ ਨੇ ਮੱਤੇਵਾੜਾ ਜੰਗਲ ਵਿੱਚ ਪ੍ਰਸਤਾਵਿਤ ਟੈਕਸਟਾਈਲ ਪਾਰਕ ਯੋਜਨਾ ਨੂੰ ਰੱਦ ਕਰ ਦਿੱਤਾ। ਹੁਣ ਉਨ੍ਹਾਂ ਨੇ ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਲੈ ਕੇ ਫਿਰ ਤੋਂ ਪੰਜਾਬ ਦੀ ਖੇਤੀ ਅਤੇ ਵਾਤਾਵਰਨ ਪ੍ਰਤੀ ਆਪਣੀ ਵਚਨਬੱਧਤਾ ਦਿਖਾਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h