Punjab Police News: ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ‘ਤੇ ਦੋਰਾਹਾ ਵਿਖੇ ਹਾਇਟੈਕ ਨਾਕੇ ਦੌਰਾਨ ਖੰਨਾ ਪੁਲਿਸ ਨੂੰ ਸਫ਼ਲਤਾ ਹਾਸਲ ਹੋਈ। ਬੀਤੀ ਰਾਤ ਅਰਟਿਕਾ ਕਾਰ ਚੋਂ 1 ਕੁਇੰਟਲ 66 ਕਿੱਲੋ ਚਾਂਦੀ ਬਰਾਮਦ ਕੀਤੀ ਗਈ। ਜਿਸਦੀ ਕੀਮਤ ਕਰੀਬ ਸਵਾ ਕਰੋੜ ਰੁਪਏ ਦੱਸੀ ਜਾ ਰਹੀ ਹੈ।
ਹਾਸਲ ਜਾਣਕਾਰੀ ਮੁਤਾਬਕ ਕਾਰ ‘ਚ 2 ਵਿਅਕਤੀ ਸਵਾਰ ਸੀ ਜੋ ਆਗਰਾ ਤੋਂ ਅੰਮ੍ਰਿਤਸਰ ਜਾ ਰਹੇ ਸੀ। ਚਾਂਦੀ ਦਾ ਕੋਈ ਬਿੱਲ ਨਾ ਹੋਣ ਕਰਕੇ ਮਾਮਲੇ ਦੀ ਅਗਲੀ ਜਾਂਚ ਕੀਤੀ ਜਾ ਰਹੀ ਹੈ। ਨਾਲ ਹੀ ਇਸ ਸਬੰਧੀ ਆਮਦਨ ਕਰ ਵਿਭਾਗ ਨੂੰ ਵੀ ਜਾਣਕਾਰੀ ਦਿੱਤੀ ਗਈ ਹੈ।
ਦੱਸ ਦਈਏ ਕਿ ਪਹਿਲਾਂ ਵੀ ਖੰਨਾ ਪੁਲਿਸ ਨਾਕੇ ਦੌਰਾਨ ਬਿਨ੍ਹਾਂ ਬਿੱਲ ਤੋਂ ਕਰੋੜਾਂ ਰੁਪਏ ਦਾ ਸੋਨਾ ਅਤੇ ਚਾਂਦੀ ਫੜ ਚੁੱਕੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h