ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਇਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲ ਗਈ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਆਪਣੀਆਂ ਦੋ ਚੇਲੀਆਂ ਨਾਲ ਬਲਾਤਕਾਰ ਕਰਨ ਦੇ ਮਾਮਲੇ ਵਿਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਨੂੰ ਅਕਤੂਬਰ ਵਿਚ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ। ਜੋ ਕਿ 25 ਨਵੰਬਰ ਨੂੰ ਹੀ ਖ਼ਤਮ ਹੋ ਗਈ। ਨਿਊਜ਼ ਏਜੰਸੀ ਮੁਤਾਬਕ ਰੋਹਤਕ ਦੇ ਡਿਵੀਜ਼ਨਲ ਕਮਿਸ਼ਨਰ ਸੰਜੀਵ ਵਰਮਾ ਨੇ ਦੱਸਿਆ ਕਿ 40 ਦਿਨਾਂ ਲਈ ਪੈਰੋਲ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਡੇਰਾ ਮੁਖੀ ਦੀ ਤਾਜ਼ਾ ਪੈਰੋਲ ਪਟੀਸ਼ਨ ‘ਤੇ ਟਿੱਪਣੀ ਕਰਦਿਆਂ ਕਿਹਾ ਸੀ ਕਿ ਡੇਰਾ ਮੁਖੀ ਨੇ 40 ਦਿਨਾਂ ਲਈ ਪੈਰੋਲ ਲਈ ਅਰਜ਼ੀ ਦਾਇਰ ਕੀਤੀ ਸੀ, ਜਿਸ ਨੂੰ ਰੋਹਤਕ ਡਿਵੀਜ਼ਨਲ ਕਮਿਸ਼ਨਰ ਨੂੰ ਭੇਜ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਪੈਰੋਲ ਦੀ ਮਿਆਦ ਦੌਰਾਨ ਡੇਰਾ ਮੁਖੀ 25 ਜਨਵਰੀ ਨੂੰ ਸਾਬਕਾ ਡੇਰਾ ਮੁਖੀ ਸ਼ਾਹ ਸਤਨਾਮ ਸਿੰਘ ਦੇ ਜਨਮ ਦਿਨ ਦੇ ਪ੍ਰੋਗਰਾਮ ਵਿਚ ਸ਼ਾਮਲ ਹੋ ਸਕਦਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h