Chandigarh School Holidays News 2023: ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਅਲਰਟ ਨੂੰ ਦੇਖਦਿਆਂ ਚੰਡੀਗੜ੍ਹ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਨੂੰ ਵਧਾ ਦਿੱਤਾ ਗਿਆ ਸੀ। ਹੁਣ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਚੰਡੀਗੜ੍ਹ ਦੇ ਸਕੂਲਾਂ ਨੂੰ ਖੋਲਣ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸੰਬੰਧੀ ਐਲਾਨ ਕਰਦਿਆਂ ਚੰਡੀਗੜ੍ਹ ਦੇ ਸਿੱਖਿਆ ਵਿਭਾਗ ਵੱਲੋਂ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਸ਼ਹਿਰ ਦੇ ਸਾਰੇ ਸਰਕਾਰੀ ਅਤੇ ਮਾਨਤਾ ਪ੍ਰਾਪਤ ਸਕੂਲਾਂ ਦੀਆਂ ਸਾਰੀਆਂ ਜਮਾਤਾਂ ਨੂੰ 23 ਜਨਵਰੀ ਤੋਂ ਮੁੜ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੌਰਾਨ ਸਾਰੀਆਂ ਜਮਾਤਾਂ ਲਈ ਸਿੰਗਲ ਸ਼ਿਫਟ ਵਿੱਚ ਸਟਾਫ਼ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਹੋਵੇਗਾ ਜਦਕਿ ਵਿਦਿਆਰਥੀਆਂ ਦਾ ਸਮਾਂ ਸਵੇਰੇ 9:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਹੋਵੇਗਾ।
ਇਸੇ ਤਰ੍ਹਾਂ ਡਬਲ ਸ਼ਿਫਟ ਵਿੱਚ 6ਵੀਂ ਤੋਂ ਬਾਅਦ ਦੀਆਂ ਕਲਾਸਾਂ ਲਈ ਸਟਾਫ਼ ਦਾ ਸਮਾਂ ਸਵੇਰੇ ਦੀ ਸ਼ਿਫਟ ਵਿੱਚ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਅਤੇ ਪਹਿਲੀ ਤੋਂ 5ਵੀਂ ਜਮਾਤ ਲਈ ਸ਼ਾਮ ਦੀ ਸ਼ਿਫਟ ਵਿੱਚ ਸਵੇਰੇ 10:40 ਤੋਂ ਸ਼ਾਮ 4:40 ਵਜੇ ਤੱਕ ਹੋਵੇਗਾ।
ਦੂਜੇ ਪਾਸੇ, ਡਬਲ ਸ਼ਿਫਟ ਦੇ ਤਹਿਤ 6ਵੀਂ ਤੋਂ ਬਾਅਦ ਦੀਆਂ ਕਲਾਸਾਂ ਲਈ ਵਿਦਿਆਰਥੀਆਂ ਦਾ ਸਮਾਂ ਸਵੇਰੇ ਦੀ ਸ਼ਿਫਟ ਵਿੱਚ ਸਵੇਰੇ 9:00 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਸ਼ਾਮ ਦੀ ਸ਼ਿਫਟ ਵਿੱਚ ਪਹਿਲੀ ਤੋਂ ਪੰਜਵੀਂ ਜਮਾਤਾਂ ਲਈ ਦੁਪਹਿਰ 1:30 ਤੋਂ ਸ਼ਾਮ 4:30 ਵਜੇ ਤੱਕ ਹੋਵੇਗਾ।
ਦੱਸ ਦਈਏ ਕਿ ਮੌਸਮ ਵਿਭਾਗ ਵੱਲੋਂ 23 ਅਤੇ 24 ਜਨਵਰੀ ਨੂੰ ਜੰਮੂ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼ ਅਤੇ ਉੱਤਰੀ ਰਾਜਸਥਾਨ ਦੇ ਵੱਖ-ਵੱਖ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਗੜੇਮਾਰੀ ਦੀ ਸੰਭਾਵਨਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h