Eminence School Project: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾ ਰਹੇ ਐਮੀਨੈਂਸ ਸਕੂਲ ਦੇ ਪ੍ਰੋਜੈਕਟ ਨੂੰ ਅੱਜ ਲਾਂਚ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਮੀਨੈਂਸ ਸਕੂਲ ਦਾ ਆਗਾਜ਼ ਕਰ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਰਹੇ। ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਬੋਲਦਿਆਂ ਕਿਹਾ ਕਿ ਅੱਜ ਦਾ ਦਿਨ ਪੰਜਾਬ ਦੇ ਲਈ ਇਤਿਹਾਸਕ ਦਿਨ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਨੂੰ ਵਿਸ਼ਵ ਪੱਧਰ ਦਾ ਬਣਾਉਣ ਦਾ ਸੁਪਨਾ ਸਾਨੂੰ ਸੌਣ ਨਹੀਂ ਦਿੰਦਾ। ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਸ਼ਵਾਸ ਦੀ ਹੈ, ਮਾਪੇ ਅਧਿਆਪਕਾਂ ਦੇ ਹੱਥ ਇਸ ਵਿਸ਼ਵਾਸ ਨਾਲ ਫੜ੍ਹਾ ਜਾਂਦੇ ਹਨ ਕਿ ਤੁਸੀਂ ਇਸ ਨੂੰ ਕੁਝ ਬਣਾ ਦਿਓ। ਉਨ੍ਹਾਂ ਕਿਹਾ ਕਿ ਐਮੀਨੈਂਸ ਸਕੂਲ ਨੂੰ ਜੇਕਰ ਪੰਜਾਬੀ ਵਿੱਚ ਕਹਿਣਾ ਹੋਵੇ ਤਾਂ ਹੁਨਰ ਨੂੰ ਤਲਾਸ਼ਣ ਵਾਲਾ ਸਕੂਲ। ਉਨ੍ਹਾਂ ਕਿਹਾ ਕਿ ਹੁਨਰ ਕੋਈ ਅਮੀਰੀ ਗਰੀਬੀ ਨਹੀਂ ਦੇਖਦਾ। ਇਸ ਸਮਾਗਮ ਵਿੱਚ 117 ਐਮੀਨੈਂਸ ਸਕੂਲਾਂ ਦੇ ਪ੍ਰਿੰਸੀਪਲ ਅਤੇ ਸਿੰਗਾਪੁਰ ਜਾ ਰਹੇ 36 ਪ੍ਰਿੰਸੀਪਲ ਵੀ ਹਾਜ਼ਰ ਰਹੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h