ਮੋਗਾ ਵਿਖੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਸਰਕਾਰੀ ਕੰਨਿਆ ਸੀਨੀਅਰ ਸੰਕੈਂਡਰੀ ਸਕੂਲ ਦੀ ਚੈਕਿੰਗ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲੀ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਬੁਨਿਆਦੀ ਸੁਲਹਤਾ ਦੇਣ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਅਰੋੜਾ ਵੀ ਹਾਜ਼ਰ ਰਹੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿੱਖਿਆ ਅਤੇ ਸਿਹਤ ਮਾਮਲੇ ‘ਤੇ ਸਖ਼ਤ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਸਕੂਲ ਮੋਗਾ ਦੇ ਨਾਲ-ਨਾਲ ਮੋਗਾ ਦੇ ਸਿਟੀ ਸਾਊਥ ਪੁਲਸ ਸਟੇਸ਼ਨ ਦੀ ਇਮਾਰਤ ਦੀ ਚੈਕਿੰਗ ਕੀਤੀ ਗਈ। ਮੰਤਰੀ ਨੇ ਸਕੂਲ ਦੇ ਅਧਿਆਪਕਾ ਨੂੰ ਬੱਚਿਆਂ ਦੀ ਪੜਾਈ ਬਾਰੇ ਪੁੱਛਿਆ।ਇਸ ਮੌਕੇ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਅਸੀਂ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸਹੂਲਤਾਂ ਵਿੱਚ ਸੁਧਾਰ ਲਈ ਲਗਾਤਾਰ ਯਤਨਸ਼ੀਲ ਰਹੇ ਹਾਂ।
ਇਸ ਮੌਕੇ ਮੰਤਰੀ ਨੇ ਕਿਹਾ ਕਿ ਮੁਹੱਲਾ ਕਲੀਨਿਕ ਖੁੱਲਣ ਵਾਲਾ ਹੈ।ਅੱਜ ਮੈਂ ਮੋਗਾ ਦੇ ਇਸ ਸਕੂਲ ਵਿੱਚ ਇਸ ਲਈ ਆਇਆ ਹਾਂ ਕਿਉਂਕਿ ਸਕੂਲ ਵਿੱਚ ਅਧਿਆਪਕਾ ਨਾਲ ਮੀਟਿੰਗ ਹੋਈ ਸੀ, ਬੱਚਿਆਂ ਦੇ ਇਸ ਟਾਈਮ ਪੇਪਰ ਚੱਲ ਰਹੇ ਹਨ ਅਤੇ ਜੋ ਵੀ ਸਕੂਲ ਵਿੱਚ ਕਮੀ-ਪੇਸ਼ੀਆਂ ਹਨ , ਉਨ੍ਹਾਂ ਨੂੰ ਜਲਦੀ ਦੂਰ ਕੀਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h