ਸ਼ੁੱਕਰਵਾਰ, ਜੁਲਾਈ 3, 2026 10:00 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਡਾ. ਨਿੱਜਰ ਨੇ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਸੁੰਦਰੀਕਰਨ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

by Gurjeet Kaur
ਜਨਵਰੀ 21, 2023
in ਪੰਜਾਬ
0

ਅੰਮ੍ਰਿਤਸਰ ਸ਼ਹਿਰ ਵਿੱਚ ਹੋਣ ਵਾਲੇ ਜੀ-20 ਸੰਮੇਲਨ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜੀ-20 ਨਾਲ ਸਬੰਧਤ ਸਾਰੇ ਵਿਕਾਸ ਕਾਰਜ ਫਰਵਰੀ ਮਹੀਨੇ ਦੇ ਅੰਤ ਤੱਕ ਮੁਕੰਮਲ ਕੀਤੇ ਜਾਣ।

ਇਸ ਸਬੰਧ ਵਿਚ ਵਧੇਰੇ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਮਾਰਚ 2023 ਵਿਚ ਜੀ-20 ਸੰਮੇਲਨ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿਖੇ ਹੋਣ ਜਾ ਰਿਹਾ ਹੈ, ਜਿਸ ਵਿਚ ਪ੍ਰਮੁੱਖ ਦੇਸ਼ਾਂ ਦੇ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਅਤੇ ਹੋਰ ਅੰਤਰਰਾਸ਼ਟਰੀ ਡੈਲੀਗੇਟ ਵੀ ਸ਼ਿਰਕਤ ਕਰਨਗੇ | ਉਨ੍ਹਾਂ ਕਿਹਾ ਕਿ ਸੂਬੇ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਹ ਅੰਤਰਰਾਸ਼ਟਰੀ ਪੱਧਰ ਦਾ ਸਮਾਗਮ ਪੰਜਾਬ ਵਿੱਚ ਹੋਣ ਜਾ ਰਿਹਾ ਹੈ।

 

ਡਾ.ਨਿੱਜਰ ਨੇ ਅੰਮ੍ਰਿਤਸਰ ਦੇ ਸੁੰਦਰੀਕਰਨ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਸ ਕਾਰਜ ਨਾਲ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਜੀ-20 ਸੰਮੇਲਨ ਦੇ ਸਬੰਧ ਵਿੱਚ ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸੂਬੇ ਦੇ ਅੰਮ੍ਰਿਤਸਰ ਸ਼ਹਿਰ ਨੂੰ ਭਾਰਤ ਦੀ ਤਰਫੋਂ ਵਿਸ਼ਵ ਦੇ ਨਕਸ਼ੇ ‘ਤੇ ਪੇਸ਼ ਕਰਨਾ ਹੈ, ਇਸ ਲਈ ਅੰਮ੍ਰਿਤਸਰ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਕਰਨ ਵਾਲੇ ਕਿਸੇ ਵੀ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਜੋ ਵੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਉਹ ਚੰਗੀ ਗੁਣਵੱਤਾ ਦੇ ਹੋਣ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਸਿਰਫ਼ ਸਮਾਗਮਾਂ ਲਈ ਨਹੀਂ ਹਨ, ਸਗੋਂ ਲੋਕਾਂ ਦੀਆਂ ਲੋੜਾਂ ਅਨੁਸਾਰ ਕੀਤੇ ਜਾ ਰਹੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਸ਼ਹਿਰ ਦੀਆਂ ਸੜਕਾਂ ਦੇ ਕਿਨਾਰੇ, ਚੌਕਾਂ ਅਤੇ ਐਲੀਵੇਟਿਡ ਰੋਡਾਂ ਦੇ ਹੇਠਾਂ ਹੋਣ ਵਾਲੀਆਂ ਥਾਵਾਂ ਨੂੰ ਸੁੰਦਰ ਬਣਾਉਣ ਲਈ ਉਨ੍ਹਾਂ ‘ਤੇ ਪੰਜਾਬੀ ਸੱਭਿਆਚਾਰ ਪੇਸ਼ ਕੀਤਾ ਜਾਵੇ।

 

ਮੰਤਰੀ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪਹਿਲ ਦੇ ਰਹੀ ਹੈ। ਇਸ ਲਈ ਉਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਜਨਤਕ ਥਾਵਾਂ ‘ਤੇ ਜੋ ਵੀ ਲਿਖਿਆ ਜਾਵੇ, ਉਹ ਪੰਜਾਬੀ ਭਾਸ਼ਾ ਵਿੱਚ ਹੀ ਲਿਖਿਆ ਜਾਵੇ।

ਇਸ ਮੌਕੇ ਉਨ੍ਹਾਂ ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ ਵੱਲੋਂ ਸ਼ਹਿਰ ਦੀ ਸੁੰਦਰਤਾ ਲਈ ਤਿਆਰ ਕੀਤੀਆਂ ਗਈਆਂ ਕਲਾਕ੍ਰਿਤੀਆਂ ਨੂੰ ਵੀ ਦੇਖਿਆ।

ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ, ਪੁਲਿਸ ਕਮਿਸ਼ਨਰ ਸ੍ਰੀ ਜਸਕਰਨ ਸਿੰਘ, ਐਸ.ਡੀ.ਐਮ ਸ੍ਰੀ ਹਰਪ੍ਰੀਤ ਸਿੰਘ, ਐਸ.ਡੀ.ਐਮ ਮਨਕੰਵਲ ਸਿੰਘ, ਐਸ.ਡੀ.ਐਮ ਬਾਬਾ ਬਕਾਲਾ ਸ੍ਰੀਮਤੀ ਅਲਕਾ ਕਾਲੀਆ, ਡੀ.ਸੀ.ਪੀ ਪਰਮਿੰਦਰ ਸਿੰਘ ਭੰਡਾਲ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Tags: amritsarG-20 summitpro punjab tvpunjab government
Share208Tweet130Share52

Related Posts

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026

ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ‘ਆਪ’ ਵਿੱਚ ਹੋਏ ਸ਼ਾਮਲ

ਜੁਲਾਈ 2, 2026

ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ ਅਤੇ ਕਰਨ ਸਿੰਘ ਡੀਟੀਓ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਜੁਲਾਈ 2, 2026

ਪੰਜਾਬ ਭਰ ਦੀਆਂ ਲੱਖਾਂ ਔਰਤਾਂ ਦੀ ਉਡੀਕ ਖ਼ਤਮ, ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ

ਜੁਲਾਈ 2, 2026

ਔਰਤਾਂ ਦੀ ‘ਸਤਿਕਾਰ ਰਾਸ਼ੀ’ ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 1, 2026

ਏਸ਼ੀਅਨ, ਵਰਲਡ ਅਤੇ ਓਲੰਪਿਕ ਚੈਂਪੀਅਨਾਂ ਲਈ ਨਰਸਰੀ ਬਣ ਕੇ ਉੱਭਰੇਗਾ ਸੰਗਰੂਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੁਲਾਈ 1, 2026
Load More

Recent News

ਸੰਘਣੇ ਕਾਲੇ ਬੱਦਲ, ਤੂਫਾਨੀ ਹਵਾਵਾਂ ਤੇ ਭਾਰੀ ਮੀਂਹ ਦੀ ਚੇਤਾਵਨੀ; ਅੱਜ ਦਿੱਲੀ ਸਮੇਤ 19 ਰਾਜਾਂ ਲਈ ਅਲਰਟ ਜਾਰੀ

ਜੁਲਾਈ 2, 2026

WhatsApp ਨੇ ਤੋੜੀ ਆਪਣੀ ਚੁੱਪੀ! ਯੂਜ਼ਰਨੇਮ ਵਿਸ਼ੇਸ਼ਤਾ ਬਾਰੇ ਇੱਕ-ਇੱਕ ਕਰਕੇ ਸਵਾਲਾਂ ਦੇ ਦਿੱਤੇ ਜਵਾਬ

ਜੁਲਾਈ 2, 2026

ਸੜਕ ਹਾਦਸੇ ਵਿੱਚ ਵਾਲ-ਵਾਲ ਬਚੇ ਭਾਜਪਾ ਵਿਧਾਇਕ; ਗਨਰ-ਗਾਰਡ ਅਤੇ ਡਰਾਈਵਰ ਜ਼ਖਮੀ

ਜੁਲਾਈ 2, 2026

ਭਾਰਤ ਬਾਰੇ ਟਰੰਪ ਦਾ ਵੱਡਾ ਫੈਸਲਾ: ਵਪਾਰ ਸਮਝੌਤੇ ਤੋਂ ਪਹਿਲਾਂ ਚਾਰ ਭਾਰਤੀ ਕੰਪਨੀਆਂ ਤੋਂ ਹਟਾਈਆਂ ਪਾਬੰਦੀਆਂ

ਜੁਲਾਈ 2, 2026

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਜੁਲਾਈ 2, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.