Ludhiana Jeweler’s Shop: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਚੋਰਾਂ ਨੇ ਇੱਕ ਗਹਿਣਿਆਂ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਦੇਰ ਰਾਤ ਬਦਮਾਸ਼ ਦੁਕਾਨ ਅੰਦਰ ਦਾਖਲ ਹੋਏ। ਬਦਮਾਸ਼ ਦੁਕਾਨ ਦੇ ਸ਼ਟਰ ਤੇ ਖਿੜਕੀਆਂ ਦੇ ਤਾਲੇ ਤੋੜ ਕੇ ਅੰਦਰ ਦਾਖਲ ਹੋਏ। ਚੋਰ ਦੁਕਾਨ ‘ਚੋਂ 15 ਤੋਲੇ ਸੋਨਾ, 20 ਕਿਲੋ ਚਾਂਦੀ ਦੇ ਗਹਿਣੇ ਅਤੇ 1 ਲੱਖ ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਮੁਲਜ਼ਮਾਂ ਦੇ ਭੱਜਣ ਤੋਂ ਪਹਿਲਾਂ ਸੀਸੀਟੀਵੀ ਦੀਆਂ ਤਾਰਾਂ ਵੀ ਕੱਟ ਦਿੱਤੀਆਂ। ਘਟਨਾ ਦਾ ਪਤਾ ਉਦੋਂ ਲੱਗਾ ਜਦੋਂ ਦੁਕਾਨਦਾਰ ਸਵੇਰੇ ਦੁਕਾਨ ਖੋਲ੍ਹਣ ਆਇਆ।
ਦੱਸ ਦਈਏ ਕਿ ਇਹ ਘਟਨਾ ਤਾਜਪੁਰ ਰੋਡ ‘ਤੇ ਸਥਿਤ ਪਾਰਸ ਜਵੈਲਰਜ਼ ਦੀ ਹੈ। ਦੁਕਾਨਦਾਰ ਨੇ ਦੇਖਿਆ ਕਿ ਦੁਕਾਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟੇ ਹੋਏ ਸੀ। ਸ਼ਟਰਾਂ ਦੇ ਤਾਲੇ ਟੁੱਟੇ ਹੋਏ ਪਾਏ ਗਏ। ਦੁਕਾਨਦਾਰ ਨੇ ਕਿਹਾ ਜਦੋਂ ਮੈਂ ਦੁਕਾਨ ਅੰਦਰ ਜਾ ਕੇ ਦੇਖਿਆ ਤਾਂ ਅਲਮਾਰੀ ਟੁੱਟੀ ਹੋਈ ਸੀ। ਦੁਕਾਨ ਵਿੱਚ ਪਏ ਗਹਿਣੇ ਗਾਇਬ ਸੀ।
ਇਸ ਮਗਰੋਂ ਦੁਕਾਨਦਾਰ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਇਸ ਚੋਰੀ ਤੋਂ ਬਾਅਦ ਇਲਾਕੇ ਦੇ ਹੋਰ ਦੁਕਾਨਦਾਰਾਂ ‘ਚ ਡਰ ਦਾ ਮਾਹੌਲ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ ‘ਚ ਪੁਲਸ ਦੀ ਗਸ਼ਤ ਨਾ ਹੋਣ ਕਾਰਨ ਆਏ ਦਿਨ ਚੋਰੀ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ।
ਥਾਣਾ ਸਿਵਲ ਲਾਈਨ ਦੇ ਦੁਕਾਨਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਹ ਦੁਕਾਨ ਖੋਲ੍ਹਣ ਆਇਆ ਤਾਂ ਸ਼ਟਰ ਟੁੱਟਾ ਦੇਖ ਕੇ ਹੈਰਾਨ ਰਹਿ ਗਿਆ। ਮੁਲਜ਼ਮਾਂ ਨੇ ਅਲਮਾਰੀ ਵੀ ਤੋੜੀ ਹੋਈ ਸੀ। ਜਦੋਂ ਜਾਂਚ ਕੀਤੀ ਗਈ ਤਾਂ 15 ਤੋਲੇ ਸੋਨੇ ਦੇ ਗਹਿਣੇ, 20 ਕਿਲੋ ਚਾਂਦੀ ਦੇ ਗਹਿਣੇ ਅਤੇ ਇੱਕ ਲੱਖ ਰੁਪਏ ਦੀ ਨਕਦੀ ਗਾਇਬ ਸੀ।
ਜਾਂਚ ਅਧਿਕਾਰੀ ਪ੍ਰੇਮ ਚੰਦ ਨੇ ਦੱਸਿਆ ਕਿ ਮੁਲਜ਼ਮਾਂ ਨੇ ਦੁਕਾਨ ਦੇ ਬਾਹਰ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਤਾਰਾਂ ਕੱਟ ਦਿੱਤੀਆਂ, ਜਦੋਂਕਿ ਇੱਕ ਮੁਲਜ਼ਮ ਦੁਕਾਨ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ ਹੈ। ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h