ਸ਼ਨੀਵਾਰ, ਜੁਲਾਈ 12, 2025 08:40 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ 5 ਕਿਲੋ ਹੈਰੋਇਨ ਨਾਲ ਲੱਦਿਆ ਹਾਈਟੈਕ ਡਰੋਨ ਕੀਤਾ ਢੇਰ

Punjab News: ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ।

by ਮਨਵੀਰ ਰੰਧਾਵਾ
ਜਨਵਰੀ 23, 2023
in ਪੰਜਾਬ
0

ਚੰਡੀਗੜ੍ਹ/ਅੰਮ੍ਰਿਤਸਰ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਜਾਰੀ ਜੰਗ ਤਹਿਤ ਇੱਕ ਹੋਰ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਬਾਰਡਰ ਚੌਂਕੀ (ਬੀਓਪੀ) ਕੱਕੜ ਦੇ ਖੇਤਰ ਵਿੱਚ ਚਲਾਈ ਤਲਾਸ਼ੀ ਮੁਹਿੰਮ ਤਹਿਤ 5 ਕਿਲੋ ਹੈਰੋਇਨ ਨਾਲ ਲੱਦੇ ਇੱਕ ਆਧੁਨਿਕ ਹੈਕਸਾਕਾਪਟਰ ਡਰੋਨ ਨੂੰ ਢੇਰ ਕਰ ਦਿੱਤਾ ਹੈ ।

ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕਿਹਾ ਕਿ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ ਨਸ਼ਟ ਕੀਤਾ ਗਿਆ ਇਹ ਛੇਵਾਂ ਡਰੋਨ ਹੈ।

ਉਨ੍ਹਾਂ ਦੱਸਿਆ ਕਿ 10 ਲੱਖ ਰੁਪਏ ਦੀ ਕੀਮਤ ਵਾਲੇ ਇਸ ਹਾਈਬ੍ਰਿਡ 6-ਵਿੰਗਡ ਡਰੋਨ ਨੂੰ ਅਮਰੀਕਾ ਅਤੇ ਚੀਨ ਵਿੱਚ ਤਿਆਰ ਕੀਤੇ ਪੁਰਜਿਆਂ ਨਾਲ ਅਸੈਂਬਲ ਕੀਤਾ ਗਿਆ ਅਤੇ ਇਹ ਲੰਬੇ ਸਮੇਂ ਤੱਕ ਚੱਲਣ ਵਾਲੇ ਬੈਟਰੀ ਬੈਕਅਪ ਅਤੇ ਇਨਫਰਾਰੈੱਡ ਅਧਾਰਤ ਨਾਈਟ ਵਿਜ਼ਨ ਕੈਮਰਾ ਅਤੇ ਜੀਪੀਐਸ ਸਿਸਟਮ ਸਮੇਤ ਹਾਈ-ਟੈਕ ਵਿਸ਼ੇਸ਼ਤਾਵਾਂ ਨਾਲ ਲੈਸ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸ਼ਨੀਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਭਾਰਤ-ਪਾਕਿ ਸਰਹੱਦ ‘ਤੇ ਡਰੋਨ ਦੀ ਹਲਚਲ ਨੂੰ ਦੇਖਦਿਆਂ, ਅੰਮ੍ਰਿਤਸਰ ਦਿਹਾਤੀ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਬੀਐਸਐਫ ਨਾਲ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਸਾਂਝੇ ਤੌਰ ‘ਤੇ ਪਿੰਡ ਕੱਕੜ , ਜੋ ਭਾਰਤ-ਪਾਕਿ ਸਰਹੱਦ ਤੋਂ ਸਿਰਫ 2 ਕਿਲੋਮੀਟਰ ਦੀ ਦੂਰੀ ’ਤੇ ਹੈ, ਦੇ ਖੇਤਰ ਵਿੱਚ ਡੂੰਘਾਈ ਨਾਲ ਤਲਾਸ਼ੀ ਮੁਹਿੰਮ ਚਲਾਈ।

ਅੰਮ੍ਰਿਤਸਰ ਕਿਹਾ ਕਿ ਪੁਲਿਸ ਟੀਮਾਂ ਨੇ ਡਰੋਨ ਨੂੰ ਢੇਰ ਕਰਨ ਲਈ ਏ.ਕੇ.-47 ਤੋਂ ਲਗਭਗ 12 ਬਰਸਟ ਫਾਇਰ ਕੀਤੇ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਅੰਮਿ੍ਰਤਸਰ ਦਿਹਾਤੀ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਸ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰ ਰਹੇ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਡਰੋਨ ਰਾਹੀਂ ਇਸ ਖੇਪ ਭੇਜਣ ਵਾਲੇ ਪਾਕਿ ਸਮੱਗਲਰਾਂ ਅਤੇ ਉਨਾਂ ਦੇ ਭਾਰਤੀ ਸਾਥੀਆਂ , ਜਿਨ੍ਹਾਂ ਨੇ ਡਰੋਨ ਰਾਹੀਂ ਭੇਜੀ ਹੈਰੋਇਨ ਦੀ ਇਹ ਖੇਪ ਪ੍ਰਾਪਤ ਕਰਨੀ ਸੀ, ਬਾਰੇ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

ਇਸੇ ਦੌਰਾਨ ਥਾਣਾ ਲੋਪੋਕੇ ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23 ਅਤੇ 28 ਅਤੇ ਏਅਰਕ੍ਰਾਫਟ ਐਕਟ ਦੀਆਂ ਧਾਰਾਵਾਂ 10, 11 ਅਤੇ 12 ਤਹਿਤ ਮੁਕੱਦਮਾ ਨੰਬਰ 12 ਮਿਤੀ 22/1/2023 ਦਰਜ ਕੀਤਾ ਗਿਆ ਹੈ।

ਡੱਬੀ ਵਿੱਚ ਦੋ ਮਹੀਨਿਆਂ ਵਿੱਚ 6 ਡਰੋਨ ਬਰਾਮਦ

29 ਨਵੰਬਰ, 2022: ਤਰਨਤਾਰਨ ਦੇ ਖੇਮਕਰਨ ਵਿੱਚ ਬਾਰਡਰ ਚੌਕੀ (ਬੀਓਪੀ) ਹਰਭਜਨ ਦੇ ਅਧਿਕਾਰ ਖੇਤਰ ਵਿੱਚ 6.68 ਕਿਲੋ ਹੈਰੋਇਨ ਦੇ ਛੇ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ਗਿਆ।

30 ਨਵੰਬਰ 2022: ਤਰਨਤਾਰਨ ਦੇ ਖਾਲੜਾ ਦੇ ਪਿੰਡ ਵਣ ਤਾਰਾ ਸਿੰਘ ਦੇ ਇਲਾਕੇ ਚੋਂ ਇੱਕ ਟੁੱਟਿਆ ਹੋਇਆ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।

2 ਦਸੰਬਰ 2022- ਤਰਨਤਾਰਨ ਦੇ ਖੇਮਕਰਨ ਖੇਤਰ ਤੋਂ 5.60 ਕਿਲੋ ਹੈਰੋਇਨ ਦੇ ਪੰਜ ਪੈਕੇਟ ਲਿਜਾ ਰਿਹਾ ਹੈਕਸਾਕਾਪਟਰ ਡਰੋਨ ਬਰਾਮਦ ਕੀਤਾ ।

4 ਦਸੰਬਰ, 2022: ਤਰਨਤਾਰਨ ਵਿੱਚ ਬਾਰਡਰ ਚੌਕੀ (ਬੀਓਪੀ) ਕਾਲੀਆ ਦੇ ਖੇਤਰ ਚੋਂ 3.06 ਕਿਲੋ ਵਜ਼ਨੀ ਹੈਰੋਇਨ ਦੇ ਤਿੰਨ ਪੈਕੇਟ ਨਾਲ ਲੱਦਿਆ ਇੱਕ ਕਵਾਡਕਾਪਟਰ ਡਰੋਨ ਬਰਾਮਦ ਕੀਤਾ ਗਿਆ।

ਦਸੰਬਰ 25, 2022: ਅੰਮਿ੍ਰਤਸਰ ਦਿਹਾਤੀ ਪੁਲਿਸ ਵੱਲੋਂ 10 ਕਿਲੋ ਹੈਰੋਇਨ ਸਮੇਤ ਯੂਐਸਏ ਦਾ ਬਣਿਆ 20 ਲੱਖ ਰੁਪਏ ਦੀ ਕੀਮਤ ਦਾ ਡੀਜੇਆਈ ਸੀਰੀਜ ਹਾਈ-ਟੈਕ ਡਰੋਨ ਕੀਤਾ ਬਰਾਮਦ।

22 ਜਨਵਰੀ, 2023: ਅੰਮ੍ਰਿਤਸਰ ਦਿਹਾਤੀ ਦੇ ਬੀਓਪੀ ਕੱਕੜ ਦੇ ਇਲਾਕੇ ਤੋਂ 5 ਕਿਲੋ ਹੈਰੋਇਨ ਲੈ ਕੇ ਜਾ ਰਿਹਾ ਹੈਕਸਾਕਾਪਟਰ ਹਾਈਟੈਕ ਡਰੋਨ ਬਰਾਮਦ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant MannBOPBorder Security ForcechandigarhdroneKakkar Areapro punjab tvPunjab CMpunjab newspunjab police
Share220Tweet138Share55

Related Posts

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਲਵ ਮੈਰਿਜ ਦਾ ਖੌਫ਼ਨਾਕ ਅੰਤ, ਮਾਂ ਨੇ ਧੀ ਸਮੇਤ ਚੁੱਕਿਆ ਅਜਿਹਾ ਕਦਮ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ,BBMB ਦੇ ਮੁੱਦੇ ‘ਤੇ ਬੋਲੇ CM ਮਾਨ

ਜੁਲਾਈ 11, 2025

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਦੂਜਾ ਦਿਨ, ਅਹਿਮ ਮੁੱਦਿਆਂ ‘ਤੇ ਭਖਿਆ ਮਾਹੌਲ

ਜੁਲਾਈ 11, 2025

ਭਾਜਪਾ ਪੰਜਾਬ ਦੇ ਨਵ-ਨਿਯੁਕਤ ਕਾਰਜਕਾਰੀ ਪ੍ਰਧਾਨ ਅਸ਼ਵਨੀ ਕੁਮਾਰ ਸ਼ਰਮਾ ਨੇ MP ਸਤਨਾਮ ਸੰਧੂ ਨਾਲ ਕੀਤੀ ਮੁਲਾਕਾਤ

ਜੁਲਾਈ 10, 2025

ਬੋਰੀ ‘ਚ ਬੰਨ ਕੇ ਸੁੱਟੀ ਲਾਸ਼ ਮਾਮਲੇ ‘ਚ ਆਈ ਵੱਡੀ ਅਪਡੇਟ, ਕੌਣ ਹੈ ਮ੍ਰਿਤਕ ਕੁੜੀ!

ਜੁਲਾਈ 10, 2025
Load More

Recent News

Ahemdabad Plane Crash: ਅਹਿਮਦਾਬਾਦ ਜਹਾਜ਼ ਹਾਦਸੇ ਦਾ ਕਾਰਨ ਆਇਆ ਸਾਹਮਣੇ, ਜਾਣੋ ਕਿਸ ਕਾਰਨ ਵਾਪਰਿਆ ਹਾਦਸਾ

ਜੁਲਾਈ 12, 2025

Weather Update: ਪੰਜਾਬ ‘ਚ ਬਦਲਿਆ ਮੌਸਮ,ਇਨ੍ਹਾਂ ਜ਼ਿਲ੍ਹਿਆਂ ਚ ਸਿਖਰ ਤੇ ਪਹੁੰਚੇਗੀ ਗਰਮੀ

ਜੁਲਾਈ 12, 2025

ਪ੍ਰਿੰਸੀਪਲ ਦਾ ਵਿਦਿਆਰਥੀਆਂ ਦੁਆਰਾ ਕੀਤੇ ਕਤਲ ਕੇਸ ‘ਚ ਆਈ ਵੱਡੀ ਅਪਡੇਟ

ਜੁਲਾਈ 11, 2025

ਪੁਲਿਸ ਨੇ ਵੱਡੇ ਨਸ਼ਾ ਤਸਕਰਾਂ ਨੂੰ ਕੀਤਾ ਕਾਬੂ, ਵੱਡੇ ਕੇਸ ‘ਚ ਸੀ ਨਾਮਜ਼ਦ

ਜੁਲਾਈ 11, 2025

ਰੀਲ ‘ਤੇ ਸਟੰਟ ਕਰਨਾ ਨੌਜਵਾਨ ਨੂੰ ਪਿਆ ਭਾਰੀ, ਵਾਪਰਿਆ ਅਜਿਹਾ ਹਾਦਸਾ

ਜੁਲਾਈ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.