ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਕਿਸਾਨ ਮਹਾਪੰਚਾਇਤ ਦੇ ਹੱਕ ਵਿੱਚ ਨਿੱਤਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਇਕ ਟਵੀਟ ਵਿੱਚ ਕਿਹਾ ਕਿ ਅੰਨਦਾਤੇ ਨੇ ਸੱਚ ਦੀ ਆਵਾਜ਼ ਬੁਲੰਦ ਕੀਤੀ ਹੈ ਤੇ ਸਰਕਾਰ ਨੂੰ ਉਨ੍ਹਾਂ ਦੀ ਗੱਲ ਸੁਣਨੀ ਹੀ ਪਏਗੀ। ਉਧਰ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਟਵੀਟ ਕੀਤਾ ਕਿ ਕਿਸਾਨਾਂ ਦੀ ਆਵਾਜ਼ ਨੂੰ ਸੱਤਾ ਦਾ ਨਸ਼ਾ ਦਬਾਅ ਨਹੀਂ ਸਕਦਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਬਚਾਉਣ ਲਈ ਪੂਰਾ ਦੇਸ਼ ਕਿਸਾਨਾਂ ਨਾਲ ਖੜ੍ਹਾ ਹੈ। ਇਸੇ ਦੌਰਾਨ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ‘ਕਿਸਾਨਾਂ ਦੇ ਖੇਤ ਚੋਰੀ ਕਰਨ ਵਾਲੇ ਲੋਕ ਅੰਨਦਾਤੇ ਨਾਲ ਧ੍ਰੋਹ ਕਮਾ ਰਹੇ ਹਨ’।
गूंज रही है सत्य की पुकार
तुम्हें सुनना होगा, अन्यायी सरकार! #मुज़फ्फरनगर_किसान_महापंचायत pic.twitter.com/zYZdmrl7ls— Rahul Gandhi (@RahulGandhi) September 5, 2021
ਕਾਂਗਰਸ ਆਗੂ ਸਚਿਨ ਪਾਇਲਟ ਨੇ ਕਿਹਾ ਕਿ ਮੁਜ਼ੱਫਰਨਗਰ ਦੀ ਮਹਾਪੰਚਾਇਤ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਵਿੱਚ ਵੱਡੀ ਭੂਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਇਹ ਇਕੱਠ ਮੀਲ ਪੱਥਰ ਸਾਬਤ ਹੋਵੇਗਾ।