ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਾਂਗਰਸ ਦੇ ਦੋ ਸੀਨੀਅਰ ਵਿਧਾਇਕਾਂ, ਸਰਦਾਰ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਸਰਦਾਰ ਸੁਖਪਾਲ ਸਿੰਘ ਖਹਿਰਾ ਨਾਲ ਸਪੀਕਰ ਪੰਜਾਬ ਵਿਧਾਨ ਸਭਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਬਜਟ ਸੈਸ਼ਨ ਦੌਰਾਨ ਅਹਿਮ ਮੁੱਦਿਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਸੰਸਦ ਦੀ ਤਰਜ਼ ‘ਤੇ ਸਰਕਾਰ ਵੱਲੋਂ ਸੈਸ਼ਨ ਦੀ ਤਰੀਕ ਦਾ ਐਲਾਨ ਘੱਟੋ-ਘੱਟ ਇਕ ਮਹੀਨਾ ਪਹਿਲਾਂ ਕਰਨ ਤਾਂ ਜੋ ਮੈਂਬਰਾਂ ਨੂੰ ਸੈਸ਼ਨ ਦੌਰਾਨ ਵਿਚਾਰ-ਵਟਾਂਦਰੇ ਵਿਚ ਉਸਾਰੂ ਸ਼ਮੂਲੀਅਤ ਲਈ ਲੋੜੀਂਦੀਆਂ ਤਿਆਰੀਆਂ ਕਰਨ ਲਈ ਸਮਾਂ ਮਿਲ ਸਕੇ।
ਇਸ ਤੋਂ ਇਲਾਵਾ, ਵਿਧਾਨ ਸਭਾ ਦੀ ਭੂਮਿਕਾ ਨੂੰ ਸੱਚਮੁੱਚ ਸਾਰਥਕ ਅਤੇ ਪ੍ਰਭਾਵਸ਼ਾਲੀ ਬਣਾਉਣ ਲਈ, ਸਪੀਕਰ ਨੂੰ ਪੰਜਾਬ ਵਿਧਾਨ ਸਭਾ ਦੀਆਂ ਕਮੇਟੀਆਂ ਦੀਆਂ ਵੱਖ-ਵੱਖ ਰਿਪੋਰਟਾਂ ਅਤੇ ਵਿਭਾਗੀ ਪ੍ਰਸ਼ਾਸਨਿਕ ਰਿਪੋਰਟਾਂ ‘ਤੇ ਚਰਚਾ ਕਰਨ ਦੀ ਇਜਾਜ਼ਤ ਦੇਣ ਲਈ ਬੇਨਤੀ ਕੀਤੀ ਗਈ ਤਾਂ ਜੋ ਸੂਬੇ ਵਿਚ ਲੋਕਤੰਤਰੀ ਕੰਮਕਾਜ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਸ ਤੋਂ ਇਲਾਵਾ ਇਹ ਵੀ ਬੇਨਤੀ ਕੀਤੀ ਗਈ ਕਿ ਸੂਬੇ ਦੇ ਸਾਹਮਣੇ ਲੋਕ ਹਿੱਤ ਦੇ ਵੱਖ-ਵੱਖ ਭਖ਼ਦੇ ਮੁੱਦਿਆਂ ਨੂੰ ਲੰਮਾ ਸਮਾਂ ਵਿਚਾਰਿਆ ਜਾਣਾ ਚਾਹੀਦਾ ਹੈ, ਜਿਸ ਲਈ ਵਿਧਾਨ ਸਭਾ ਦੀਆਂ ਲੋੜੀਂਦੀਆਂ ਬੈਠਕਾਂ ਹੋਣੀਆਂ ਚਾਹੀਦੀਆਂ ਹਨ।
ਬਾਜਵਾ ਨੇ ਸਪੀਕਰ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੇ ਸਾਹਮਣੇ ਲੰਬਿਤ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਦਾ ਨੋਟਿਸ ਲੈਣ ਦੀ ਵੀ ਅਪੀਲ ਕੀਤੀ, ਜਿਸ ਨਾਲ ਕਾਰਜਕਾਰਨੀ ਨੂੰ ਵਿਧਾਨ ਸਭਾ ਪ੍ਰਤੀ ਜਵਾਬਦੇਹ ਬਣਾਉਣ ਵਿੱਚ ਮਦਦ ਮਿਲੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h