ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮਿਲਣ ‘ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਕਾਰ ’ਤੇ ਘੱਟ ਗਿਣਤੀ ਵਰਗ ਲਈ ਵੱਖ ਨੀਤੀਆਂ ਦਾ ਦੋਸ਼ ਲਾਇਆ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬਲਾਤਕਾਰ-ਕਤਲ ਦੇ ਦੋਸ਼ੀ ਨੂੰ ਪੈਰੋਲ ਮਿਲ ਸਕਦੀ ਹੈ ਤਾਂ ਸਿੱਖ ਕੈਦੀਆਂ ਨੂੰ ਕਿਉਂ ਨਹੀਂ।ਐਡਵੋਕੇਟ ਧਾਮੀ ਨੇ ਕਿਹਾ ਕਿ ਜੇਕਰ ਕਾਤਲਾਂ ਅਤੇ ਬਲਾਤਕਾਰੀਆਂ ਨੂੰ ਇਸ ਸਮਾਜ ਵਿੱਚ ਘੁੰਮਣ ਲਈ ਅਜ਼ਾਦ ਛੱਡਿਆ ਜਾ ਸਕਦਾ ਹੈ ਤਾਂ ਫਿਰ ਧਰਮ ਦੀ ਲੜਾਈ ਲੜ ਰਹੇ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਔਖਾ ਕਿਉਂ ਹੈ। ਸਰਕਾਰਾਂ ਦੀ ਇਹ ਦੋਗਲੀ ਨੀਤੀ ਸਿੱਖਾਂ ਵਿੱਚ ਬੇਭਰੋਸਗੀ ਦਾ ਮਾਹੌਲ ਪੈਦਾ ਕਰ ਰਹੀ ਹੈ। ਜੇਕਰ ਰਾਮ ਰਹੀਮ ਇੱਕ ਸਾਲ ਵਿੱਚ 4 ਵਾਰ ਬਾਹਰ ਆ ਸਕਦਾ ਹੈ ਤਾਂ ਬੰਦੀ ਸਿੱਖਾਂ ਦੀ ਰਿਹਾਈ ਲਈ ਉੱਠ ਰਹੀ ਅਵਾਜ਼ ਨੂੰ ਕਿਉਂ ਨਹੀਂ ਸੁਣਿਆ ਜਾ ਰਿਹਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਭਾਰਤ ਦੇਸ਼ ਅੰਦਰ ਹਰ ਧਰਮ ਦੇ ਲੋਕ ਵੱਸਦੇ ਹਨ। ਪਰ ਦੁੱਖ ਦੀ ਗੱਲ ਹੈ ਕਿ ਇੱਥੇ ਸੰਵਿਧਾਨ ਦੀ ਉਲੰਘਣਾ ਕਰਕੇ ਘੱਟ ਗਿਣਤੀਆਂ ਵੱਲ ਇੱਕ ਵੱਖਰੀ ਨੀਤੀ ਨੂੰ ਅੱਗੇ ਵਧਾਇਆ ਜਾ ਰਿਹਾ ਹੈ।ਘੱਟ ਗਿਣਤੀ ਵਰਗ ਪ੍ਰਤੀ ਨਫ਼ਰਤ ਭਰਿਆ ਰਵੱਈਆ ਅਪਣਾ ਕੇ ਲਗਾਤਾਰ ਅਣਗੌਲਿਆ ਕੀਤਾ ਜਾ ਰਿਹਾ ਹੈ। ਇੰਨਾ ਹੀ ਨਹੀਂ ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h