First women DGP in Punjab: ਪੰਜਾਬ ‘ਚ ਪਹਿਲੀ ਵਾਰ ਪੁਲਿਸ ਵਿਭਾਗ ਵਿੱਚ ਅਜਿਹਾ ਕੁਝ ਹੋਇਆ ਹੈ, ਜੋ ਪਹਿਲਾਂ ਕਦੇ ਨਹੀਂ ਹੋਇਆ ਸੀ। ਗੁਰਪ੍ਰੀਤ ਕੌਰ ਦਿਓ ਤੇ ਸ਼ਸ਼ੀ ਪ੍ਰਭਾ ਦਿਵੇਦੀ ਪੁਲਿਸ ਡਾਇਰੈਕਟਰ ਜਨਰਲ (DGP) ਦਾ ਅਹੁਦਾ ਸੰਭਾਲਣ ਵਾਲੀਆਂ ਪੰਜਾਬ ਦੀਆਂ ਪਹਿਲੀਆਂ ਮਹਿਲਾ ਆਈਪੀਐਸ ਅਧਿਕਾਰੀ ਬਣ ਗਈਆਂ ਹਨ।
ਦੱਸ ਦਈਏ ਕਿ ਦੋਵੇਂ ਉਨ੍ਹਾਂ 7 ਐਡੀਸ਼ਨਲ ਡੀਜੀਪੀ ਰੈਂਕ ਦੇ ਅਧਿਕਾਰੀਆਂ ‘ਚ ਸ਼ਾਮਲ ਹਨ ਜਿਨ੍ਹਾਂ ਨੂੰ ਡੀਜੀਪੀ ਵਜੋਂ ਤਰੱਕੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਪੁਲਿਸ ਦੇ ਉੱਚ ਅਹੁਦੇ ‘ਤੇ ਰਹਿਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 13 ਹੋ ਗਈ ਹੈ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪ੍ਰਮੋਟ ਕੀਤੇ ਗਏ ਸਾਰੇ 1993 ਬੈਚ ਦੇ ਆਈਪੀਐਸ ਅਧਿਕਾਰੀ ਹਨ।
ਤਰੱਕੀ ਪ੍ਰਾਪਤ ਕਰਨ ਵਾਲਿਆਂ ਚੋਂ ਸਭ ਤੋਂ ਸੀਨੀਅਰ ਗੁਰਪ੍ਰੀਤ ਕੌਰ ਦਿਓ ਪੰਜਾਬ ਪੁਲਿਸ ‘ਚ ਪਹਿਲੀ ਮਹਿਲਾ ਆਈਪੀਐਸ ਅਧਿਕਾਰੀ ਵੀ ਹੈ। ਉਹ 5 ਸਤੰਬਰ 1993 ਨੂੰ ਆਈਪੀਐਸ ਅਧਿਕਾਰੀ ਵਜੋਂ ਨਿਯੁਕਤ ਹੋਏ ਸੀ। ਉਨ੍ਹਾਂ ਨੇ ਇਸ ਤੋਂ ਪਹਿਲਾਂ ਵਧੀਕ ਡੀਜੀਪੀ (ਕਮਿਊਨਿਟੀ ਮਾਮਲੇ ਅਤੇ ਮਹਿਲਾ ਮਾਮਲੇ ਵਿਭਾਗ), ਨਸ਼ਾ ਵਿਰੋਧੀ ਵਿਸ਼ੇਸ਼ ਟਾਸਕ ਫੋਰਸ ਦੇ ਏਡੀਜੀਪੀ-ਕਮ-ਮੁਖੀ, ਚੀਫ ਵਿਜੀਲੈਂਸ ਅਫਸਰ, ਬਿਊਰੋ ਆਫ਼ ਇਨਵੈਸਟੀਗੇਸ਼ਨ ਅਤੇ ਏਡੀਜੀਪੀ (ਪ੍ਰਸ਼ਾਸਨ) ਅਤੇ ਏਡੀਜੀਪੀ (ਅਪਰਾਧ) ਵਜੋਂ ਸੇਵਾਵਾਂ ਨਿਭਾਈਆਂ ਹਨ।
ਇਸ ਦੇ ਨਾਲ ਹੀ ਸ਼ਸ਼ੀ ਪ੍ਰਭਾ ਦਿਵੇਦੀ ਨੂੰ ਆਧੁਨਿਕੀਕਰਨ ਦੇ ਵਾਧੂ ਚਾਰਜ ਦੇ ਨਾਲ ਵਧੀਕ ਡੀਜੀਪੀ (ਰੇਲਵੇ) ਵਜੋਂ ਤਾਇਨਾਤ ਕੀਤਾ ਗਿਆ ਸੀ ਅਤੇ ਉਹ ਸਾਲ 1993 ਬੈਚ ਦੇ ਹਨ। ਉਹ 4 ਸਤੰਬਰ 1994 ਨੂੰ ਆਈਪੀਐਸ ਅਧਿਕਾਰੀ ਵਜੋਂ ਭਰਤੀ ਹੋਈ ਸੀ। ਦਿਵੇਦੀ ਨੇ ਇਸ ਤੋਂ ਪਹਿਲਾਂ ਏਡੀਜੀਪੀ (ਮਨੁੱਖੀ ਸੰਸਾਧਨ ਵਿਕਾਸ) ਵਜੋਂ ਮਹਿਲਾ ਅਤੇ ਬਾਲ ਮਾਮਲਿਆਂ ਦੇ ਵਾਧੂ ਚਾਰਜ ਅਤੇ ਏਡੀਜੀਪੀ (ਓਮਬਡਸਮੈਨ) ਵਜੋਂ ਨੋਡਲ ਅਫਸਰ, ਪੰਜਾਬ ਪੁਲਿਸ ਚੋਣ ਸੈੱਲ ਦੇ ਵਾਧੂ ਚਾਰਜ ਦੇ ਨਾਲ ਕੰਮ ਕੀਤਾ ਸੀ।
ਹੋਰ ਅਧਿਕਾਰੀਆਂ ਜਿਨ੍ਹਾਂ ਨੂੰ ਡੀਜੀਪੀ ਰੈਂਕ ‘ਤੇ ਦਿੱਤੀ ਗਈ ਤਰੱਕੀ
ਵਰਿੰਦਰ ਕੁਮਾਰ (ਡਾਇਰੈਕਟਰ, ਵਿਜੀਲੈਂਸ ਬਿਊਰੋ)
ਰਾਜਿੰਦਰ ਨਾਮਦੇਓ ਢੋਕੇ (ਅੰਦਰੂਨੀ ਸੁਰੱਖਿਆ ਅਤੇ ਮਾਈਨਿੰਗ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਮੁਖੀ) ਈਸ਼ਵਰ ਸਿੰਘ (ADGP, HRD ਦੇ ਨਾਲ ਭਲਾਈ ਅਤੇ ਰਾਜ ਚੋਣਾਂ ਲਈ ਨੋਡਲ ਅਫਸਰ ਦਾ ਵਾਧੂ ਚਾਰਜ)
ਜਤਿੰਦਰ ਕੁਮਾਰ ਜੈਨ (ADGP, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ)
ਅਤੇ ਸਤੀਸ਼ ਕੁਮਾਰ ਅਸਥਾਨਾ (ADGP, ਨੀਤੀ ਅਤੇ ਨਿਯਮ)
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h