ਸ਼ੁੱਕਰਵਾਰ, ਅਕਤੂਬਰ 3, 2025 08:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

ਹੁਣ ਪੰਜਾਬ ਤੋਂ ਇਟਲੀ ਦੀ ਸਿੱਧੀ ਫਲਾਈਟ ਹੋਈ ਸ਼ੁਰੂ

by propunjabtv
ਸਤੰਬਰ 6, 2021
in ਦੇਸ਼, ਪੰਜਾਬ, ਵਿਦੇਸ਼
0

ਯੂਕੇ ਤੋਂ ਬਾਅਦ ਹੁਣ ਇਟਲੀ ਵਿੱਚ ਵਸਦੇ ਪੰਜਾਬੀ ਭਾਈਚਾਰੇ ਲਈ ਚੰਗੀ ਖਬਰ ਹੈ। ਏਅਰ ਇੰਡੀਆ ਵੱਲੋਂ ਅੰਮ੍ਰਿਤਸਰ ਤੋਂ ਯੂਰਪ ਦੇ ਤੀਸਰੇ ਹਵਾਈ ਅੱਡੇ ਨਾਲ ਸਿੱਧੀਆਂ ਉਡਾਣਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਏਅਰ ਇੰਡੀਆ ਵੱਲੋਂ 8 ਸਤੰਬਰ ਤੋਂ ਵਿਸ਼ਵ ਦੇ ਇਤਿਹਾਸਕ ਸ਼ਹਿਰਾਂ ਅੰਮ੍ਰਿਤਸਰ ਅਤੇ ਰੋਮ ਵਿਚਕਾਰ ਹਰ ਹਫ਼ਤੇ ਇੱਕ ਸਿੱਧੀ ਉਡਾਣ ਮੁੜ ਸ਼ੁਰੂ ਕੀਤੀ ਜਾ ਰਹੀ ਹੈ। ਏਅਰ ਇੰਡੀਆ ਦੀ ਉਡਾਣ ਏਆਈ 123 ਹਰ ਬੁੱਧਵਾਰ ਨੂੰ ਅੰਮ੍ਰਿਤਸਰ ਤੋਂ ਦੁਪਹਿਰ 3:55 ‘ਤੇ ਉਡਾਣ ਭਰੇਗੀ ਅਤੇ ਉਸੇ ਦਿਨ ਸਥਾਨਕ ਸਮੇਂ ਅਨੁਸਾਰ ਰਾਤ ਨੂੰ 8:20  ‘ਤੇ ਰੋਮ ਪਹੁੰਚੇਗੀ। ਵਾਪਸੀ ਦੀ ਉਡਾਣ ਏਆਈ 122 ਅਗਲੇ ਦਿਨ ਵੀਰਵਾਰ ਨੂੰ ਸ਼ਾਮ 7 ਵਜੇ ਰੋਮ ਤੋਂ ਰਵਾਨਾ ਹੋਵੇਗੀ ਅਤੇ ਸ਼ੁੱਕਰਵਾਰ ਸਵੇਰੇ 5:35 ‘ਤੇ ਅੰਮ੍ਰਿਤਸਰ ਪਹੁੰਚੇਗੀ। ਏਅਰ ਇੰਡੀਆ ਇਸ ਰੂਟ ‘ਤੇ ਬੋਇੰਗ 787 ਡ੍ਰੀਮਲਾਈਨ ਜਹਾਜ਼ ਦੀ ਵਰਤੋਂ ਕਰੇਗੀ। ਇਨ੍ਹਾਂ ਉਡਾਣਾਂ ਦੀ ਬੁਕਿੰਗ ਏਅਰ ਇੰਡੀਆ ਦੀ ਵੈੱਬਸਾਈਟ ‘ਤੇ 28 ਅਕਤੂਬਰ ਤੱਕ ਲਈ ਉਪਲੱਬਧ ਹੈ।

ਦੱਸ ਦਈਏ ਕਿ ਯੂਕੇ ਦੇ ਲੰਡਨ ਹੀਥਰੋ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਨ ਤੋਂ ਬਾਅਦ ਅੰਮ੍ਰਿਤਸਰ ਦਾ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ ਏਅਰ ਇੰਡੀਆ ਵੱਲੋਂ ਯੂਰਪ ਦੇ ਤੀਜੇ ਹਵਾਈ ਅੱਡੇ ਲਈ ਸਿੱਧੀਆਂ ਉਡਾਣਾਂ ਨਾਲ ਜੁੜਨ ਜਾ ਰਿਹਾ ਹੈ। ਅੰਮ੍ਰਿਤਸਰ ਇਨੀਸ਼ਿਏਟਿਵ ਦੇ ਗਲੋਬਲ ਕਨਵੀਨਰ ਅਤੇ ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਯੂਕੇ ਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਹੁਣ ਇਟਲੀ ਦੀ ਸਰਕਾਰ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ‘ਤੇ ਪਾਬੰਦੀਆਂ ਤੋਂ ਛੋਟ ਨਾਲ ਏਅਰ ਇੰਡੀਆ ਵੱਲੋਂ ਹੁਣ ਇਸ ਸਿੱਧੀ ਉਡਾਣ ਨੂੰ ਮੁੜ ਸ਼ੁਰੂ ਕੀਤਾ ਜਾ ਰਿਹਾ ਹੈ।

ਇਹਨਾਂ ਪਾਬੰਦੀਆਂ ਕਾਰਨ ਯਾਤਰੀਆਂ ਨੂੰ ਵਾਪਸ ਆਪਣੇ ਮੁਲਕ ਜਾਣ ਲਈ ਯੂਰਪ ਦੇ ਦੂਜੇ ਦੇਸ਼ਾਂ ਰਾਹੀਂ ਵਿਸ਼ੇਸ਼ ਚਾਰਟਰ ਉਡਾਣਾਂ ’ਤੇ ਬਹੁਤ ਜ਼ਿਆਦਾ ਕਿਰਾਇਆ ਖਰਚ ਕੇ ਅਤੇ ਦੂਜੇ ਦੇਸ਼ਾਂ ਵਿੱਚ ਹੀ ਕੁਆਰੰਟੀਨ ਸ਼ਰਤਾਂ ਪੂਰੀਆਂ ਕਰਕੇ ਇਟਲੀ ਜਾਣਾ ਪੈ ਰਿਹਾ ਸੀ। ਇਸ ਸਿੱਧੀ ਉਡਾਣ ਨਾਲ ਹੁਣ ਉਹਨਾਂ ਦਾ ਕਿਰਾਇਆ ਵੀ ਘੱਟ ਲੱਗੇਗਾ ਅਤੇ ਉਨ੍ਹਾਂ ਦੀ ਯਾਤਰਾ ਦਾ ਸਮਾਂ ਸਿਰਫ 7 ਤੋਂ 8 ਘੰਟਿਆਂ ਦਾ ਰਹਿ ਜਾਵੇਗਾ।

ਇਟਲੀ ਸਰਕਾਰ ਦੁਆਰਾ ਸਿੱਧੀਆਂ ਉਡਾਣਾਂ ‘ਤੇ ਆਉਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਾਉਣ ਦੇ ਫੈਸਲੇ ਕਾਰਨ ਭਾਰਤ ਵਿੱਚ ਫਸੇ ਹਜ਼ਾਰਾਂ ਪੰਜਾਬੀ ਭਾਈਚਾਰੇ ਦੇ ਇਟਲੀ ਵਾਸੀਆਂ ਲਈ ਇਹ ਵੱਡੀ ਰਾਹਤ ਹੈ।

ਫਲਾਈਅੰਮ੍ਰਿਤਸਰ ਇਨੀਸ਼ਿਏਟਿਵ ਦੇ ਕਨਵੀਨਰ (ਭਾਰਤ) ਅਤੇ ਵਿਕਾਸ ਮੰਚ ਦੇ ਸਕੱਤਰ ਯੋਗੇਸ਼ ਕਾਮਰਾ ਨੇ ਕਿਹਾ ਕਿ ਯੂਰਪ ਲਈ ਇਨ੍ਹਾਂ ਉਡਾਣਾਂ ਦਾ ਸੰਚਾਲਨ ਅੰਮ੍ਰਿਤਸਰ ਹਵਾਈ ਅੱਡੇ ਤੋਂ ਸਿੱਧੇ ਅੰਤਰਰਾਸ਼ਟਰੀ ਸੰਪਰਕ ਲਈ ਵੱਡਾ ਹੁਲਾਰਾ ਹੈ। ਉਹਨਾਂ ਦੱਸਿਆ ਕਿ “ਅੰਮ੍ਰਿਤਸਰ ਇਸ ਵੇਲੇ ਭਾਰਤ ਦਾ ਇਕੱਲਾ ਹਵਾਈ ਅੱਡਾ ਹੈ, ਜੋ ਯੂਕੇ ਦੇ 2 ਹਵਾਈ ਅੱਡਿਆਂ ਨਾਲ ਸਿੱਧਾ ਜੁੜਿਆ ਹੋਇਆ ਹੈ। ਰੋਮ ਦੀ ਉਡਾਣ ਸ਼ੁਰੂ ਹੋਣ ਨਾਲ ਦਿੱਲੀ ਤੋਂ ਬਾਅਦ ਕੋਵਿਡ ਦੌਰਾਨ ਇਹ ਭਾਰਤ ਦਾ ਦੂਜਾ ਹਵਾਈ ਅੱਡਾ ਹੋਵੇਗਾ, ਜੋ ਏਅਰ ਇੰਡੀਆ ਦੁਆਰਾ ਯੂਰਪ ਦੇ ਤਿੰਨ ਹਵਾਈ ਅੱਡਿਆਂ ਨਾਲ ਸਿੱਧਾ ਜੁੜ ਜਾਵੇਗਾ।

ਕਾਮਰਾ ਨੇ ਕਿਹਾ, “ਅਸੀਂ ਯੂਕੇ (ਲੰਡਨ ਅਤੇ ਬਰਮਿੰਘਮ) ਅਤੇ ਇਟਲੀ (ਰੋਮ) ਲਈ ਉਡਾਣਾਂ ਦੁਬਾਰਾ ਸ਼ੁਰੂ ਕਰਨ ਲਈ ਏਅਰ ਇੰਡੀਆ ਅਤੇ ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਧੰਨਵਾਦੀ ਹਾਂ। ਉਨ੍ਹਾਂ ਨੇ ਏਅਰ ਇੰਡੀਆ ਨੂੰ ਸਰਦੀਆਂ ਦੇ ਮੌਸਮ ਦੌਰਾਨ ਅਕਤੂਬਰ 2021 ਤੋਂ ਬਾਅਦ ਇਹਨਾਂ ਉਡਾਣਾਂ ਨੂੰ ਜਾਰੀ ਰੱਖਣ ਅਤੇ ਇਹਨਾਂ ਦੀ ਗਿਣਤੀ ਵੀ ਹਫਤੇ ਵਿੱਚ ਘੱਟੋ-ਘੱਟ ਤਿੰਨ ਦਿਨ ਦੀ ਕਰਨ ਦੀ ਅਪੀਲ ਕੀਤੀ।

ਉਹਨਾਂ ਕਿਹਾ ਕਿ ਇੱਥੋਂ ਕਾਰਗੋ ਵਪਾਰ ਨੂੰ ਵਧਾਉਣ ਦੀ ਲੋੜ ਹੈ ਅਤੇ ਇਹ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਹੋਣੀ ਚਾਹੀਦੀ ਹੈ ਕਿਉਂਕਿ ਇਹ ਸਾਡੇ ਕਿਸਾਨਾਂ ਨੂੰ ਪੰਜਾਬ ਤੋਂ ਸਿੱਧੀ ਬਰਾਮਦ ਰਾਹੀਂ ਆਪਣੀ ਆਮਦਨ ਵਧਾਉਣ ਵਿੱਚ ਸਹਾਇਤਾ ਕਰਦਾ ਹੈ। ਯੂਕੇ, ਇਟਲੀ ਅਤੇ ਹੋਰ ਦੇਸ਼ਾਂ ਵਿੱਚ ਰਹਿਣ ਵਾਲੇ ਪੰਜਾਬੀਆਂ ਦੀ ਵੱਡੀ ਗਿਣਤੀ ਲਈ ਪੰਜਾਬ ਤੋਂ ਫਲਾਂ, ਸਬਜ਼ੀਆਂ ਆਦਿ ਦੀ ਬਰਾਮਦ ਨਾਲ ਸਾਡੇ ਸਥਾਨਕ ਕਿਸਾਨਾਂ ਨੂੰ ਲਾਭ ਹੋਵੇਗਾ। ਏਅਰ ਇੰਡੀਆ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਖ਼ਾਸ ਕਰਕੇ ਮਾਝਾ ਖੇਤਰ ਤੋਂ ਸਬਜ਼ੀਆਂ ਅਤੇ ਪ੍ਰੋਸੈੱਸਡ ਫੂਡਜ਼ ਦੀ ਬਰਾਮਦ, ਛਾਂਟੀ ਅਤੇ ਪੈਕਿੰਗ ਦੀ ਸਹੂਲਤ ਲਈ ਇੱਕ ਪ੍ਰਕਿਰਿਆ ਸਥਾਪਤ ਕਰਨੀ ਚਾਹੀਦੀ ਹੈ।

Tags: Direct flightPunjab to Italy
Share202Tweet126Share50

Related Posts

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025

ਪੰਜਾਬ ਸਰਕਾਰ ਵੱਲੋਂ ਵਿਦਿਆ ਦਾ ਪੱਧਰ ਉੱਚਾ ਕਰਨ ਲਈ ਸ਼ੁਰੂ ਕੀਤੇ 118 ਸਕੂਲ ਆਫ਼ ਐਮੀਨੈਂਸ

ਅਕਤੂਬਰ 3, 2025

ਜਲੰਧਰ ‘ਚ Wanted ਮੁਲਜ਼ਮ ਨੇ DSP ਨੂੰ ਕੀਤਾ ਸਨਮਾਨਿਤ: ਖੁੱਲ੍ਹੇਆਮ ਕੀਤਾ ਗਿਆ ਦੁਸਹਿਰਾ ਪ੍ਰੋਗਰਾਮ, ਡੀਐਸਪੀ ਨੇ ਕਿਹਾ – ਪਤਾ ਨਹੀਂ ਸੀ

ਅਕਤੂਬਰ 3, 2025
Load More

Recent News

ਲਾਪ*ਰਵਾਹੀ: ਅਬੋਹਰ ਦੇ ਸਰਕਾਰੀ ਹਸਪਤਾਲ ਵਿੱਚ ਡਿਲੀਵਰੀ ਤੋਂ ਬਾਅਦ ਔਰਤ ਅਤੇ ਬੱ/ਚੇ ਦੀ ਮੌ*ਤ

ਅਕਤੂਬਰ 3, 2025

ਹਿਮਾਚਲ ਵਿੱਚ ਭਾਰੀ ਮੀਂਹ ਦਾ ਆਰੇਂਜ ਅਲਰਟ ਜਾਰੀ: ਕਾਂਗੜਾ ‘ਚ ਸਵੇਰੇ ਮੀਂਹ ਅਤੇ ਗੜੇਮਾਰੀ

ਅਕਤੂਬਰ 3, 2025

ਕ੍ਰਿਕਟਰ ਅਭਿਸ਼ੇਕ ਸ਼ਰਮਾ ਦੀ ਭੈਣ ਦੇ ਵਿਆਹ ‘ਚ ਪਹੁੰਚੇ ਸੀਐਮ ਮਾਨ ਅਤੇ ਨਵਜੋਤ ਸਿੱਧੂ 

ਅਕਤੂਬਰ 3, 2025

ਪੰਜਾਬ ਦੇ 2,872 ਕਰੋੜ ਰੁਪਏ ਨਾਲ ਭਰੇ ਜਾਣਗੇ ਟੋਏ: ਮੁੱਖ ਮੰਤਰੀ ਅੱਜ ਤਰਨਤਾਰਨ ਤੋਂ ਕਰਨਗੇ  ਉਦਘਾਟਨ

ਅਕਤੂਬਰ 3, 2025

ਕੈਨੇਡਾ ਵਿੱਚ ਕਪਿਲ ਸ਼ਰਮਾ ਦਾ ਕੈਫੇ ਮੁੜ ਤੋਂ ਖੁੱਲ੍ਹਿਆ: ਇੱਕ ਮਹੀਨੇ ਵਿੱਚ 2 ਵਾਰ ਹੋਈ ਗੋ/ਲੀ*ਬਾਰੀ

ਅਕਤੂਬਰ 3, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.