ਅੰਮ੍ਰਿਤਸਰ ਵਿਖੇ ਅੱਜ ਪਾਕਿਸਤਾਨ ਤੋਂ ਇਕ ਮੁਸਲਿਮ ਭਾਈਚਾਰੇ ਦਾ ਜੱਥਾ ਅਟਾਰੀ ਵਾਘਾ ਸਰਹੱਦ ਪੁੱਜਾ ਹੈ। 240 ਦੇ ਕਰੀਬ ਮੁਸਲਿਮ ਸ਼ਰਧਾਲੂਆਂ ਦਾ ਜਥਾ ਭਾਰਤ ਵਿੱਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਆਇਆ ਹੈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪ੍ਰੋਟੋਕੋਲ ਅਧਿਕਾਰੀ ਅਰੁਣ ਮਾਹਲ ਨੇ ਦੱਸਿਆ ਕਿ ਅੱਜ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਤੋਂ ਮੁਸਲਿਮ ਭਾਈਚਾਰੇ ਦਾ ਜਥਾ ਭਾਰਤ ਵਿਚ ਆਪਣੇ ਗੁਰੂਧਾਮਾਂ ਦੇ ਦਰਸ਼ਨ ਕਰਨ ਲਈ ਆਇਆ ਹੈ।
ਇਸ ਜੱਥੇ ਵਿੱਚ 240 ਦੇ ਕਰੀਬ ਮੁਸਲਿਮ ਭਾਈਚਾਰੇ ਦੇ ਲੋਕ ਹਨ ਇਹ ਜਥਾ ਅਜਮੇਰ ਸ਼ਰੀਫ਼ ਹਜ਼ਰਤ ਖਵਾਜ਼ਾ ਚਿਸ਼ਤੀ ਦੀ ਦਰਗਾਹ ਤੇ ਮੇਲਾ ਮਨਾਉਣ ਲਈ ਜਾ ਰਹੇ ਹਨ। ਜੱਥੇ ਨੂੰ 10 ਦਿਨ ਦਾ ਵੀਜ਼ਾ ਮਿਲਿਆ ਹੈ ਤੇ ਤਿੰਨ ਫਰਵਰੀ ਨੂੰ ਵਾਪਸ ਅਟਾਰੀ ਵਾਘਾ ਸਰਹੱਦ ਰਾਹੀਂ ਪਾਕਿਸਤਾਨ ਰਵਾਨਾ ਹੋਵੇਗਾ। ਉਨ੍ਹਾ ਦੱਸਿਆ ਕਿ ਇਹ ਪਾਕਿਸਤਨ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਹਨ। ਇਸ ਜੱਥੇ ਦੀ ਅਗਵਾਈ ਮੁਹੰਮਦ ਤਾਹਿਫ ਲਤੀਫ਼ ਕਰ ਰਹੇ ਹਨ। ਦਿੱਲੀ ਐਂਬੈਸੀ ਤੋਂ ਇਨ੍ਹਾਂ ਨੂੰ ਉਸਮਾਨ ਨਵਾਜ ਵੱਲੋ ਰਿਸਿਵ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦੇ ਹੋਏ ਪਾਕਿਸਤਨ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਦੱਸਿਆ ਕਿ ਅਸੀਂ ਫੈਸਲਾਬਾਦ ਤੋਂ ਆਏ ਹਾਂ ਸਾਨੂੰ ਭਾਰਤ ਆਕੇ ਬਹੁਤ ਖ਼ੁਸ਼ੀ ਮਿਲੀ ਇੱਥੋਂ ਦੀ ਆਰਮੀ ਅਤੇ ਲੋਕਾਂ ਵੱਲੋ ਸਾਨੂੰ ਬਹੁਤ ਪਿਆਰ ਮਿਲਿਆ। ਅਸੀਂ ਅੱਜ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਟ੍ਰੇਨ ਦੇ ਰਾਹੀਂ ਅਜਮੇਰ ਸ਼ਰੀਫ਼ ਖਵਾਜਾ ਚਿਸ਼ਤੀ ਦੀ ਦਰਗਾਹ ‘ਤੇ ਮੇਲਾ ਮਨਾਉਣ ਲਈ ਜਾ ਰਹੇ ਹਾਂ ਸਾਨੂੰ ਇੱਥੇ ਆਕੇ ਬਹੁਤ ਖ਼ੁਸ਼ੀ ਮਿਲੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h







