Maa Saraswati worshiped on Basant Panchami: ਦੇਸ਼ ਭਰ ਵਿੱਚ ਮਾਂ ਸਰਸਵਤੀ ਨੂੰ ਸਮਰਪਿਤ ਤਿਉਹਾਰ ਬਸੰਤ ਪੰਚਮੀ ਬੜੀ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦਿਨ ਨੂੰ ਬਾਗੀਸ਼ਵਰੀ ਜਯੰਤੀ ਅਤੇ ਸ਼੍ਰੀ ਪੰਚਮੀ ਵਜੋਂ ਵੀ ਜਾਣਿਆ ਜਾਂਦਾ ਹੈ। ਇਸ ਦਿਨ ਮਾਤਾ ਸਰਸਵਤੀ ਦਾ ਪ੍ਰਕਾਸ਼ ਹੋਇਆ ਸੀ, ਜਿਸ ਕਾਰਨ ਇਹ ਤਿਉਹਾਰ ਬਸੰਤ ਪੰਚਮੀ ਵਜੋਂ ਮਨਾਇਆ ਜਾਂਦਾ ਹੈ।
ਭਗਵਾਨ ਕ੍ਰਿਸ਼ਨ ਨੇ ਗੀਤਾ ਵਿੱਚ ਕਿਹਾ ਹੈ ਕਿ ਇਹ ਰੁੱਤਾਂ ਦੀ ਬਹਾਰ ਹੈ। ਛੇ ਰੁੱਤਾਂ ਵਿੱਚੋਂ, ਬਸੰਤ ਨੂੰ ਰਿਤੂਰਾਜ ਵਜੋਂ ਸਤਿਕਾਰਿਆ ਜਾਂਦਾ ਹੈ। ਇਸ ਮੌਕੇ ਕੁਦਰਤ ਨਵਾਂ ਰੂਪ ਧਾਰਨ ਕਰਦੀ ਹੈ। ਇਸ ਦੇ ਨਾਲ ਹੀ ਠੰਢ ਦਾ ਮੌਸਮ ਹੌਲੀ-ਹੌਲੀ ਖ਼ਤਮ ਹੋਣਾ ਸ਼ੁਰੂ ਹੋ ਜਾਂਦਾ ਹੈ। ਇਸ ਸਮੇਂ ਰੁੱਖਾਂ ਤੇ ਫੱਲ, ਫੁੱਲ ਤੇ ਖੁਸ਼ਬੋ ਨਾਲ ਭਰ ਜਾਂਦੇ ਹਨ।
ਇਹ ਤਿਉਹਾਰ ਮਾਘ ਮਹੀਨੇ ਦੇ ਸ਼ੁਕਲ ਪੱਖ ਦੇ ਪੰਜਵੇਂ ਦਿਨ ਬਸੰਤ ਪੰਚਮੀ (Basant Panchami ) ਵਜੋਂ ਮਨਾਇਆ ਜਾਂਦਾ ਹੈ। ਇਸ ਵਿਸ਼ੇਸ਼ ਤਿਉਹਾਰ ਵਿੱਚ ਵਿੱਦਿਆ ਅਤੇ ਕਲਾ ਦੀ ਦੇਵੀ, ਦੇਵੀ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਸ ਦਿਨ ਮਾਂ ਸਰਸਵਤੀ ਦੀ ਪੂਜਾ ਦਾ ਖ਼ਾਸ ਮਹੱਤਵ ਹੈ।
ਅਜਿਹਾ ਕਿਹਾ ਜਾਂਦਾ ਹੈ ਕਿ ਜੇਕਰ ਬਸੰਤ ਪੰਚਮੀ ਦੇ ਦਿਨ ਵਿਦਿਆਰਥੀ ਮਾਂ ਸਰਸਵਤੀ ਦੀ ਪੂਰੇ ਦਿਲ ਨਾਲ ਪੂਜਾ ਕਰਦੇ ਹਨ ਤਾਂ ਉਨ੍ਹਾਂ ਨੂੰ ਮਾਂ ਸਰਸਵਤੀ ਦਾ ਆਸ਼ੀਰਵਾਦ ਮਿਲਦਾ ਹੈ। ਉਨ੍ਹਾਂ ਦੀ ਬੁੱਧੀ ਅਤੇ ਗਿਆਨ ਦਾ ਵਿਕਾਸ ਹੋਵੇਗਾ। ਇਸ ਸ਼ੁਭ ਯੋਗ ਵਿੱਚ ਬੱਚਿਆਂ ਦੀ ਪੜ੍ਹਾਈ ਸ਼ੁਰੂ ਕਰਨਾ, ਗੁਰੂਮੰਤਰ ਦੀ ਪ੍ਰਾਪਤੀ, ਵਰਖਾ, ਨਵੇਂ ਰਿਸ਼ਤੇ ਦੀ ਸ਼ੁਰੂਆਤ ਕਰਨਾ ਵੀ ਸ਼ੁਭ ਹੋਵੇਗਾ।
ਇਸ ਦਿਨ ਕਈ ਮੇਲੇ ਲੱਗਦੇ ਹਨ ਅਤੇ ਲੋਕ ਧਾਰਮਿਕ ਅਸਥਾਨਾਂ ‘ਤੇ ਜਾ ਕੇ ਮੱਥਾ ਟੇਕਦੇ ਹਨ। ਇਸ ਤੋਂ ਇਲਾਵਾ ਪੀਲੇ ਰੰਗ ਦੇ ਚੌਲ ਬਣਾਏ ਜਾਂਦੇ ਹਨ। ਕੁੜੀਆਂ ਪੀਲੇ ਰੰਗ ਦੇ ਕੱਪੜੇ ਪਾਉਂਦੀਆਂ ਹਨ ਅਤੇ ਮੁੰਡੇ ਪੀਲੇ ਰੰਗ ਦੀਆਂ ਦਸਤਾਰਾਂ ਸਜਾਉਂਦੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h