Padma Shri and Padma Vibhushan Awards: ਗਣਤੰਤਰ ਦਿਵਸ ਤੋਂ ਠੀਕ ਇੱਕ ਦਿਨ ਪਹਿਲਾਂ 25 ਜਨਵਰੀ ਨੂੰ, ਸਰਕਾਰ ਨੇ ਪਦਮ ਸ਼੍ਰੀ ਅਤੇ ਪਦਮ ਵਿਭੂਸ਼ਣ ਦਾ ਐਲਾਨ ਕੀਤਾ। ਜਿਸ ‘ਚ ਬਾਲੀਵੁੱਡ ਐਕਟਰਸ ਰਵੀਨਾ ਟੰਡਨ ਅਤੇ ‘ਨਟੂ ਨਾਟੂ’ ਸੰਗੀਤਕਾਰ ਐਮ.ਐਮ.ਕੀਰਵਾਨੀ ਨੂੰ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਦੇ ਨਾਲ ਹੀ ਜ਼ਾਕਿਰ ਹੁਜ਼ੈਨ ਤੇ ਸਿੰਗਰ ਵਾਣੀ ਜੈਰਾਮ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਜਿਸ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਦਮ ਪੁਰਸਕਾਰ 2023 ਦੇ ਸਾਰੇ ਜੇਤੂਆਂ ਨੂੰ ਵਧਾਈ ਦਿੱਤੀ।
ਦੱਸ ਦੇਈਏ ਕਿ ਇਹ ਪੁਰਸਕਾਰ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਰਾਸ਼ਟਰਪਤੀ ਭਵਨ ਵਿੱਚ ਦੇਣਗੇ। ਜਿਸ ਲਈ ਕਲਾਕਾਰਾਂ ਦੇ ਪ੍ਰਸ਼ੰਸਕ ਕਾਫੀ ਉਤਸ਼ਾਹਿਤ ਹਨ। ਪੁਰਸਕਾਰ ਜੇਤੂਆਂ ਦੀ ਘੋਸ਼ਣਾ ਤੋਂ ਤੁਰੰਤ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਜੇਤੂਆਂ ਨੂੰ ਵਧਾਈ ਦਿੱਤੀ।
ਮੋਦੀ ਨੇ ਟਵੀਟ ‘ਚ ਲਿਖਿਆ, “ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤੇ ਜਾਣ ਵਾਲਿਆਂ ਨੂੰ ਵਧਾਈ। ਭਾਰਤ ਰਾਸ਼ਟਰ ਲਈ ਉਨ੍ਹਾਂ ਦੇ ਅਮੀਰ ਅਤੇ ਵਿਭਿੰਨ ਯੋਗਦਾਨ ਅਤੇ ਸਾਡੇ ਵਿਕਾਸ ਮਾਰਗ ਨੂੰ ਵਧਾਉਣ ਲਈ ਉਨ੍ਹਾਂ ਦੇ ਯਤਨਾਂ ਦੀ ਕਦਰ ਕਰਦਾ ਹੈ।” ਇਸ ਦੇ ਨਾਲ ਹੀ ਪੀਐਮ ਨੇ PeoplesPadma ਦਾ ਟੈਗ ਵੀ ਵਰਤਿਆ।
Congratulations to those who have been conferred the Padma Awards. India cherishes their rich and varied contributions to the nation and their efforts to enhance our growth trajectory. #PeoplesPadma https://t.co/M6p4FWGhFU
— Narendra Modi (@narendramodi) January 25, 2023
ਬਾਲੀਵੁਡ ਅਦਾਕਾਰਾ ਰਵੀਨਾ ਟੰਡਨ ਨੂੰ ਇਹ ਸਨਮਾਨ ਭਾਰਤੀ ਸਿਨੇਮਾ ਵਿੱਚ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਦਿੱਤਾ ਗਿਆ ਹੈ। ਉਨ੍ਹਾਂ ਨੇ ਫਿਲਮਾਂ ‘ਚ ਸ਼ਾਨਦਾਰ ਅਭਿਨੈ ਕਰਕੇ ਹਿੰਦੀ ਸਿਨੇਮਾ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ। ਇਸ ਦੇ ਨਾਲ ਹੀ, ਐਮਐਮ ਕੀਰਵਾਨੀ ਨੂੰ ਭਾਰਤੀ ਸੰਗੀਤ ਉਦਯੋਗ ਵਿੱਚ ਆਪਣੇ ਯੋਗਦਾਨ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਨੇ ਵਾਰ-ਵਾਰ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਜਿਸ ਲਈ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਵੀ ਦਿੱਤਾ ਗਿਆ ਸੀ।
ਤਬਲਾ ਵਾਦਕ ਜ਼ਾਕਿਰ ਹੁਸੈਨ ਦੇ ਤਾਂ ਕੀ ਕਹਿਣੇ, ਜਿਨ੍ਹਾਂ ਨੂੰ ਕਲਾ ਦੇ ਖੇਤਰ ਵਿੱਚ ਭਾਰਤ ਸਰਕਾਰ ਵੱਲੋਂ 1988 ਵਿੱਚ ਪਦਮ ਸ਼੍ਰੀ ਅਤੇ 2002 ਵਿੱਚ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਪਦਮ ਵਿਭੂਸ਼ਣ ਪੁਰਸਕਾਰ ਦਿੱਤਾ ਜਾਵੇਗਾ। ਪਦਮ ਵਿਭੂਸ਼ਣ ਨਾਲ ਸਨਮਾਨਿਤ ਗਾਇਕ ਵਾਣੀ ਜੈਰਾਮ ਨੂੰ ਆਧੁਨਿਕ ਭਾਰਤ ਦੀ ਮੀਰਾ ਵੀ ਕਿਹਾ ਜਾਂਦਾ ਹੈ। ਉਸ ਦਾ ਕਰੀਅਰ ਚਾਰ ਦਹਾਕਿਆਂ ਤੋਂ ਵੱਧ ਦਾ ਹੈ। ਇਸ ਦੌਰਾਨ ਉਹ ਸੰਗੀਤ ਜਗਤ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h