ਮੰਗਲਵਾਰ, ਜੁਲਾਈ 29, 2025 10:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸੀਐਮ ਮਾਨ ਨੇ ਮਹਾਨ ਸ਼ਹੀਦਾਂ ਨੂੰ ਕੀਤਾ ਯਾਦ, ਕਿਹਾ ਦੇਸ਼ ਲਈ ਜਾਨਾਂ ਕੁਰਬਾਨ ਕਰਨ ਵਾਲਿਆਂ ‘ਚ 90 ਫੀਸਦੀ ਪੰਜਾਬੀ, ਪੰਜਾਬ ਭਾਗਾਂ ਵਾਲੀ ਧਰਤੀ

Bhagwant Mann: ਭਗਵੰਤ ਮਾਨ ਨੇ ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।

by ਮਨਵੀਰ ਰੰਧਾਵਾ
ਜਨਵਰੀ 26, 2023
in ਪੰਜਾਬ
0

Shaheed Bhagat Singh Sports Stadium, Bathinda: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਸਪੋਰਟਸ ਸਟੇਡੀਅਮ ਵਿਖੇ ਗਣਤੰਤਰ ਦਿਵਸ ਮੌਕੇ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਸੂਬਾ ਸਰਕਾਰ ਦੇ ਯਤਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਆਪਣੇ ਭਾਸ਼ਣ ‘ਚ ਸੀਐਮ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਸੰਜੀਦਾ ਯਤਨਾਂ ਸਦਕਾ ਹਰੇਕ ਖੇਤਰ ਦਾ ਵਿਆਪਕ ਪੱਧਰ ’ਤੇ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਬੇਸ਼ਕੀਮਤੀ ‘ਕੋਹਿਨੂਰ’ ਹੀਰੇ ਵਾਂਗ ਚਮਕੇਗਾ। ਉਨ੍ਹਾਂ ਨੇ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਸਰਕਾਰ ਦੀ ਮਦਦ ਤੇ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਭਗਵੰਤ ਮਾਨ ਨੇ ਪੰਜਾਬ ਨੂੰ ਨਵੀਆਂ ਬੁਲੰਦੀਆਂ ‘ਤੇ ਲਿਜਾਣ ਦਾ ਅਹਿਦ ਲੈਂਦਿਆਂ ਕਿਹਾ ਕਿ ਸੂਬਾ ਸਰਕਾਰ ਸਾਡੇ ਮਹਾਨ ਸ਼ਹੀਦਾਂ ਤੇ ਕੌਮੀ ਨਾਇਕਾਂ ਵੱਲੋਂ ਹਰੇਕ ਲਈ ਬਰਾਬਰ ਮੌਕਿਆਂ ਵਾਲੇ ਸਮਾਜ ਦੇ ਸੰਕਲਪ ਨੂੰ ਪੂਰਾ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬਰਤਾਨਵੀ ਸਾਮਰਾਜ ਦੀ ਬਸਤੀ ਹੋਣ ਦੇ ਨਾਤੇ ਸਾਡੇ ਦੇਸ਼ ਨੇ ਬਹੁਤ ਦੁੱਖ ਝੱਲੇ ਪਰ ਸਾਡੇ ਆਜ਼ਾਦੀ ਸੰਘਰਸ਼ ਦੇ ਬਹਾਦਰ ਨਾਇਕਾਂ ਨੇ ਵਿਦੇਸ਼ੀ ਸਾਮਰਾਜਵਾਦ ਦੀਆਂ ਜੰਜ਼ੀਰਾਂ ਤੋੜਨ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਹ ਗੱਲ ਰਿਕਾਰਡ ‘ਤੇ ਹੈ ਕਿ ਜਿਹੜੇ ਮਹਾਨ ਦੇਸ਼ ਭਗਤ ਕਿਸੇ ਨਾ ਕਿਸੇ ਰੂਪ ਵਿਚ ਅੰਗਰੇਜ਼ਾਂ ਦੇ ਜ਼ੁਲਮਾਂ ਦਾ ਸ਼ਿਕਾਰ ਹੋਏ ਜਾਂ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ, ਉਨ੍ਹਾਂ ਚੋਂ 90 ਫੀਸਦੀ ਤੋਂ ਵੱਧ ਪੰਜਾਬੀ ਸੀ।

ਭਗਵੰਤ ਮਾਨ ਨੇ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਬਹੁਤ ਸਾਰੇ ਨਾਇਕਾਂ ਨੇ ਸਾਡੇ ਆਜ਼ਾਦੀ ਲੈ ਕੇ ਦੇਣ ਲਈ ਆਪਣਾ ਖੂਨ ਵਹਾਇਆ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਿਚ ਸਭ ਤੋਂ ਮੋਹਰੀ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਰਤ ਨੂੰ ਅੰਦਰੂਨੀ ਜਾਂ ਬਾਹਰੀ ਹਮਲਿਆਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਤਾਂ ਪੰਜਾਬੀਆਂ ਨੇ ਦੇਸ਼ ਦੀ ਅਗਵਾਈ ਕੀਤੀ। ਭਗਵੰਤ ਮਾਨ ਨੇ ਕਿਹਾ ਕਿ ਤੱਥ ਇਹ ਹੈ ਕਿ ਸੂਬੇ ਦੇ ਮਿਹਨਤਕਸ਼ ਕਿਸਾਨਾਂ ਨੇ ਮੁਲਕ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਈ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਆਜ਼ਾਦੀ ਦੇ 75 ਸਾਲ ਬਾਅਦ ਵੀ ਸਾਡੇ ਆਜ਼ਾਦੀ ਘੁਲਾਟੀਆਂ, ਸ਼ਹੀਦ-ਏ-ਆਜ਼ਮ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵਰਗੇ ਮਹਾਨ ਕੌਮੀ ਸ਼ਖਸੀਅਤਾਂ ਦੇ ਸੁਪਨੇ ਅਜੇ ਵੀ ਅਧੂਰੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਜ਼ਾਦੀ ਤੋਂ ਬਾਅਦ ਕਈ ਦਹਾਕਿਆਂ ਦੌਰਾਨ ਸੂਬੇ ਦੀ ਵਾਗਡੋਰ ਸੰਭਾਲਣ ਵਾਲੀਆਂ ਸਰਕਾਰਾਂ ਤੋਂ ਬਹੁਤ ਉਮੀਦਾਂ ਸਨ, ਪਰ ਬਹੁਤੀਆਂ ਸਰਕਾਰਾਂ ਨੇ ਲੋਕਾਂ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਕਿਉਂਕਿ ਭ੍ਰਿਸ਼ਟਾਚਾਰ, ਗਰੀਬੀ, ਬੇਰੋਜ਼ਗਾਰੀ ਅਤੇ ਹੋਰ ਬਹੁਤ ਸਾਰੀਆਂ ਅਲਾਮਤਾਂ ਨੇ ਅਜੇ ਵੀ ਸੂਬੇ ਵਿਚ ਪੈਰ ਪਸਾਰੇ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਸਾਲ ਦੇ ਸ਼ੁਰੂ ਵਿੱਚ ਸੱਤਾ ਵਿਚ ਆਈ ਆਮ ਆਦਮੀ ਦੀ ਸਰਕਾਰ ਪੰਜਾਬ ਵਿੱਚ ਤਾਜ਼ੀ ਹਵਾ ਦੇ ਬੁੱਲੇ ਵਾਂਗ ਆਈ ਹੈ ਕਿਉਂਕਿ ਇਹ ਸਰਕਾਰ ਸੂਬੇ ਦੇ ਲੋਕਾਂ ਦੀਆਂ ਆਸਾਂ-ਉਮੀਦਾਂ ਪੂਰੀਆਂ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਕਿਹਾ, “ਹੁਣ ਸਮਾਂ ਆ ਗਿਆ ਹੈ ਜਦੋਂ ਹਰ ਪੰਜਾਬੀ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪੰਜਾਬ ਭਾਗਾਂ ਵਾਲੀ ਧਰਤੀ ਹੈ ਅਤੇ ਹੁਣ ਤਰੱਕੀ ਅਤੇ ਖੁਸ਼ਹਾਲੀ ਦੇ ਨਵੇਂ ਯੁੱਗ ਦਾ ਆਗਾਜ਼ ਕਰਨ ਲਈ ਇਸ ਨੂੰ ਮੁੜ ਸੁਰਜੀਤ ਕਰਨ ਦਾ ਸਮਾਂ ਆ ਗਿਆ ਹੈ। ਅਜਿਹਾ ਕਰਨ ਨਾਲ ਸੂਬੇ ਅੰਦਰ ਨੌਜਵਾਨਾਂ ਲਈ ਨਵੇਂ ਰਾਹ ਖੁੱਲ੍ਹਣਗੇ ਅਤੇ ਉਨ੍ਹਾਂ ਦੇ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿੱਚ ਮਦਦ ਮਿਲੇਗੀ।”

ਪੰਜਾਬ ਦੀ ਝਾਰੀ ਬਾਹਰ ਕਰਨ ਕਰਕੇ ਕੇਂਦਰ ‘ਤੇ ਨਾਰਾਜ਼ਗੀ

ਗਣਤੰਤਰ ਦਿਵਸ ਦੀ ਪਰੇਡ ਤੋਂ ਪੰਜਾਬ ਦੀ ਝਾਕੀ ਨੂੰ ਜਾਣਬੁੱਝ ਕੇ ਬਾਹਰ ਕੱਢਣ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਕੇਂਦਰ ਦੀ ਸੱਤਾਧਾਰੀ ਧਿਰ ਦੀ ਸੌੜੀ ਮਾਨਸਿਕਤਾ ਦਾ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਹਾਨ ਯੋਗਦਾਨ ਦਾ ਪ੍ਰਗਟਾਵਾ ਕੀਤੇ ਬਿਨਾਂ ਕਿਸੇ ਵੀ ਕੌਮੀ ਦਿਹਾੜੇ ਦੇ ਜਸ਼ਨਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪ੍ਰਤੀ ਅਜਿਹੀ ਘੋਰ ਵਿਤਕਰੇਬਾਜ਼ੀ ਅਣ-ਉਚਿਤ ਤੇ ਗੈਰ-ਵਾਜਬ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bathindaBhagwant MannGreat Martyrs of IndiaNational FagPunjab CMpunjab governmentpunjab newspunjabi newsRepublic DayShaheed Bhagat Singh Sports Stadium
Share222Tweet139Share55

Related Posts

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

ਗਰੀਬ ਪਰਿਵਾਰ ਦੀਆਂ 3 ਸਕੀਆਂ ਭੈਣਾਂ ਨੇ ਇਕੱਠੇ ਪਾਸ ਕੀਤੀ UGC ਪ੍ਰੀਖਿਆ

ਜੁਲਾਈ 28, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਮਾਤਾ ਨੈਣਾ ਦੇਵੀ ਤੋਂ ਵਾਪਸ ਆਉਂਦੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, ਨਹਿਰ ‘ਚ ਜਾ ਡਿੱਗਿਆ ਪਿਕਅੱਪ

ਜੁਲਾਈ 28, 2025

ਹਸਪਤਾਲ ‘ਚ ਆਕਸੀਜਨ ਮਸ਼ੀਨ ‘ਚ ਆਈ ਖਰਾਬੀ ਨੇ ਲਈ ਮਰੀਜ਼ਾਂ ਦੀ ਜਾਨ

ਜੁਲਾਈ 28, 2025

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025
Load More

Recent News

ਯਮਨ ‘ਚ ਕੇਰਲਾ ਦੀ ਨਰਸ ਦੀ ਸਜ਼ਾ ਹੋਈ ਰੱਦ, ਜਾਣੋ ਕਿਵੇਂ ਬਦਲਿਆ ਸਰਕਾਰ ਨੇ ਆਪਣਾ ਫੈਸਲਾ

ਜੁਲਾਈ 29, 2025

Weather Update: ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਅਲਰਟ

ਜੁਲਾਈ 29, 2025

ਕਿਸ ਕੰਮ ਆਉਂਦਾ ਹੈ ਵਟਸਐਪ ਤੇ ਇਹ Remind Me ਫ਼ੀਚਰ!

ਜੁਲਾਈ 28, 2025

ਦੁਨੀਆ ਦੀ ਇੱਕ ਜੰਗ ‘ਤੇ ਲੱਗੀ ਰੋਕ, ਬਣੀ ਇਸ ਗੱਲ ‘ਤੇ ਆਪਸੀ ਸਹਿਮਤੀ

ਜੁਲਾਈ 28, 2025

Skin Care Tips: ਮੂੰਹ ਧੋਣ ਸਮੇਂ ਨਾ ਕਰੋ ਅਜਿਹੀ ਗਲਤੀ, ਚਿਹਰਾ ਹੋ ਜਾਏਗਾ ਖਰਾਬ

ਜੁਲਾਈ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.