Arvind Kejriwal’s Amritsar Visit: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਪਹੁੰਚ ਰਹੇ ਹਨ। ਉਹ ਅੰਮ੍ਰਿਤਸਰ ਦੇ ਪੁਤਲੀਘਰ ਵਿਖੇ ਰਾਜ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਹ ਪੰਜਾਬ ਦੇ ਲੋਕਾਂ ਲਈ ਖੋਲ੍ਹੇ ਜਾ ਰਹੇ 400 ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕਰਨ ਜਾ ਰਹੇ ਹਨ।
ਦੱਸ ਦਈਏ ਕਿ ‘ਆਪ’ ਨੇ ਚੋਣਾਂ ਤੋਂ ਪਹਿਲਾਂ ਸੂਬੇ ‘ਚ ਮੁਹੱਲਾ ਕਲੀਨਿਕ ਖੋਲ੍ਹਣ ਦੀ ਗਾਰੰਟੀ ਦਿੱਤੀ ਸੀ। ਗਾਰੰਟੀ ਨੂੰ ਪੂਰਾ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ 15 ਅਗਸਤ 2022 ਨੂੰ ਪੰਜਾਬ ‘ਚ 100 ਮੁਹੱਲਾ ਕਲੀਨਿਕ ਖੋਲ੍ਹੇ ਸੀ। ਹੁਣ ਸੀਐਮ ਮਾਨ ਅਤੇ ਸੁਪਰੀਮੋ ਕੇਜਰੀਵਾਲ 400 ਹੋਰ ਮੁਹੱਲਾ ਕਲੀਨਿਕ ਖੋਲ੍ਹਣ ਜਾ ਰਹੇ ਹਨ। ਜਿਨ੍ਹਾਂ ਚੋਂ 30 ਅੰਮ੍ਰਿਤਸਰ ਵਿੱਚ ਖੁੱਲ੍ਹਣ ਜਾ ਰਹੇ ਹਨ।
ਹਰੇਕ ਕਲੀਨਿਕ ‘ਤੇ 25 ਲੱਖ ਰੁਪਏ ਖਰਚ ਕੀਤੇ ਗਏ
ਪੰਜਾਬ ‘ਚ ਹੁਣ ਖੋਲ੍ਹੇ ਜਾ ਰਹੇ ਹਰ ਮੁਹੱਲਾ ਕਲੀਨਿਕ ‘ਤੇ ਕਰੀਬ 25 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਪੁਰਾਣੀਆਂ ਡਿਸਪੈਂਸਰੀਆਂ, ਖਾਲੀ ਪਈਆਂ ਇਮਾਰਤਾਂ ਜਾਂ ਪ੍ਰਾਇਮਰੀ ਹੈਲਥ ਸੈਂਟਰਾਂ ਨੂੰ ਮੁਹੱਲਾ ਕਲੀਨਿਕਾਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਇਹ ਪੈਸਾ ਕਲੀਨਿਕਾਂ ਦੀ ਮੁਰੰਮਤ, ਪੇਂਟ, ਫਾਲਸ ਸੀਲਿੰਗ, ਫਰਨੀਚਰ ਆਦਿ ‘ਤੇ ਖਰਚ ਕੀਤਾ ਜਾ ਰਿਹਾ ਹੈ।
7 ਹਜ਼ਾਰ ਤੋਂ ਵੱਧ ਮਰੀਜ਼ਾਂ ਨੇ ਲਿਆ ਲਾਭ
ਸੂਬੇ ‘ਚ 15 ਅਗਸਤ 2022 ਨੂੰ ਖੋਲ੍ਹੇ ਗਏ ਆਮ ਆਦਮੀ ਕਲੀਨਿਕਾਂ ਨਾਲ ਸਬੰਧਤ ਸਰਕਾਰੀ ਅੰਕੜਿਆਂ ਮੁਤਾਬਕ 100 (65 ਸ਼ਹਿਰੀ ਅਤੇ 35 ਪੇਂਡੂ) ਆਮ ਆਦਮੀ ਕਲੀਨਿਕਾਂ ਵਿੱਚ ਰੋਜ਼ਾਨਾ 7 ਹਜ਼ਾਰ ਤੋਂ ਵੱਧ ਮਰੀਜ਼ ਸਿਹਤ ਸਹੂਲਤਾਂ ਦਾ ਲਾਭ ਲੈ ਰਹੇ ਹਨ।
ਪੰਜਾਬ ਵਿੱਚ ਜੋ ਮੁਹੱਲਾ ਕਲੀਨਿਕ ਖੋਲ੍ਹੇ ਗਏ ਹਨ, ਉਹ ਬਹੁਤ ਹੀ ਹਾਈਟੈਕ ਹਨ। ਇੱਥੇ ਮਰੀਜ਼ਾਂ ਦੀ ਰਜਿਸਟ੍ਰੇਸ਼ਨ, ਡਾਕਟਰ ਤੋਂ ਦਵਾਈਆਂ ਦੀ ਸੂਚੀ ਅਤੇ ਫਾਰਮਾਸਿਸਟ ਤੋਂ ਦਵਾਈਆਂ ਲੈਣ ਤੱਕ ਸਾਰਾ ਕੰਮ ਟੈਬ ‘ਤੇ ਕੀਤਾ ਜਾਂਦਾ ਹੈ। ਵਰਤਮਾਨ ਵਿੱਚ ਇਹ ਕਲੀਨਿਕ 100 ਕਿਸਮ ਦੀਆਂ ਦਵਾਈਆਂ ਅਤੇ 41 ਬੁਨਿਆਦੀ ਲੈਬ ਟੈਸਟਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h