ਸ਼ਨੀਵਾਰ, ਜੁਲਾਈ 11, 2026 08:57 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਟਰਾਂਸਪੋਰਟ ਮੰਤਰੀ ਵੱਲੋਂ ਸਕੱਤਰ ਆਰ.ਟੀ.ਏਜ਼ ਤੇ ਐਸ.ਡੀ.ਐਮਜ਼ ਨੂੰ ਤੀਬਰ ਜੁਆਇੰਟ ਟ੍ਰੈਫ਼ਿਕ ਚੈਕਿੰਗ ਮੁਹਿੰਮ ਅਰੰਭਣ ਦੀ ਹਦਾਇਤ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ।

by Bharat Thapa
ਜਨਵਰੀ 28, 2023
in ਪੰਜਾਬ
0

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਸਮੂਹ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਸੂਬੇ ਵਿੱਚ ਆਵਾਜਾਈ ਨਿਯਮਾਂ ਨੂੰ ਯਕੀਨੀ ਬਣਾਉਣ ਅਤੇ ਉਲੰਘਣਾ ਕਰਨ ਵਾਲੇ ਹਰੇਕ ਸ਼ਖ਼ਸ ਨਾਲ ਕਰੜੇ ਹੱਥੀਂ ਨਜਿੱਠਣ ਲਈ ਤੀਬਰ ਜੁਆਇੰਟ ਟ੍ਰੈਫਿਕ ਚੈਕਿੰਗ ਮੁਹਿੰਮ ਅਰੰਭੀ ਜਾਵੇ। ਇਸ ਸਬੰਧੀ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਕਿ ਉੱਚ ਅਦਾਲਤਾਂ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਅਤੇ ਹੁਕਮਾਂ ਨੂੰ ਸਰਕਾਰ ਵਲੋਂ ਗੰਭੀਰਤਾ ਨਾਲ ਲਿਆ ਗਿਆ ਹੈ ਜਿਸ ਦੇ ਸਨਮੁਖ ਸਖ਼ਤ ਟ੍ਰੈਫ਼ਿਕ ਚੈਕਿੰਗ ਮੁਹਿੰਮ ਦੀ ਲੋੜ ਹੈ।
ਸਕੂਲਾਂ ਦੇ ਨਵੇਂ ਅਕਾਦਮਿਕ ਸੈਸ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਅਤੇ ਬੱਚਿਆਂ ਦੀ ਜਾਨ-ਮਾਲ ਦੀ ਰਾਖੀ ਯਕੀਨੀ ਬਣਾਉਣ ਲਈ ਟਰਾਂਸਪੋਰਟ ਮੰਤਰੀ ਨੇ ਸਕੂਲ ਪ੍ਰਬੰਧਕਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਸੇਫ਼ ਸਕੂਲ ਵਾਹਨ ਸਕੀਮ ਨੂੰ ਆਪਣੇ ਸਕੂਲ ਵਿੱਚ ਪੂਰੀ ਤਰ੍ਹਾਂ ਲਾਗੂ ਕਰਵਾਉਣ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਸੇ ਦੌਰਾਨ ਕੈਬਨਿਟ ਮੰਤਰੀ ਨੇ ਆਰ.ਟੀ.ਏ. ਸਕੱਤਰਾਂ ਅਤੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਗਠਤ ਰੋਡ ਸੇਫ਼ਟੀ ‘ਤੇ ਆਧਾਰਤ ਕਮੇਟੀ ਵੱਲੋਂ ਸਮੇਂ-ਸਮੇਂ ਦੌਰਾਨ ਸੜਕ ਸੁਰੱਖਿਆ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਜਿਨ੍ਹਾਂ ਦੀ ਹੂਬਹੂ ਪਾਲਣਾ ਯਕੀਨੀ ਬਣਾਉਣ ਲਈ ਸਕੱਤਰ ਆਰ.ਟੀ.ਏਜ਼ ਤੋਂ ਇਲਾਵਾ ਐਸ.ਡੀ.ਐਮ. ਵੱਲੋਂ ਟ੍ਰੈਫ਼ਿਕ ਚੈਕਿੰਗ ਵਿੱਚ ਤੇਜ਼ੀ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਾਰੀ ਕੀਤੀ ਗਈ ਸੇਫ਼ ਸਕੂਲ ਵਾਹਨ ਸਕੀਮ ਅਧੀਨ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਜਾਵੇ ਕਿਉਂ ਜੋ ਇਹ ਇਕ ਗੰਭੀਰ ਮੁੱਦਾ ਹੈ ਅਤੇ ਸਕੂਲੀ ਬੱਸਾਂ ਵਿੱਚ ਸਫ਼ਰ ਕਰਦੇ ਬੱਚਿਆਂ ਦੀ ਸੁਰੱਖਿਆ ਸਬੰਧਤ ਵਿਭਾਗਾਂ ਦੀ ਸਮੂਹਿਕ ਜ਼ਿੰਮੇਵਾਰੀ ਹੈ।
ਪੱਤਰ ਵਿੱਚ ਸਮੂਹ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਅਧਿਕਾਰ ਖੇਤਰਾਂ ਅਧੀਨ ਪੈਂਦੇ ਐਸ.ਡੀ.ਐਮਜ਼ ਨਾਲ ਤਾਲਮੇਲ ਕਰਕੇ ਲੋੜੀਂਦਾ ਸ਼ਡਿਊਲ ਤਿਆਰ ਕਰਨ ਅਤੇ ਜੁਆਇੰਟ ਚੈਕਿੰਗ ਮੁਹਿੰਮ ਸਬੰਧੀ ਕਾਰਵਾਈ ਤੁਰੰਤ ਅਮਲ ਵਿੱਚ ਲਿਆਂਦੀ ਜਾਵੇ।
ਕੈਬਨਿਟ ਮੰਤਰੀ ਨੇ ਸਪੱਸ਼ਟ ਕੀਤਾ ਕਿ ਨੇੜ ਭਵਿੱਖ ਵਿੱਚ ਹੋਣ ਵਾਲੀ ਖੇਤਰੀ ਅਫ਼ਸਰਾਂ ਦੀ ਸੂਬਾ-ਪੱਧਰੀ ਮੀਟਿੰਗ ਵਿੱਚ ਇਹ ਮੁੱਦਾ ਗੰਭੀਰਤਾ ਨਾਲ ਵਿਚਾਰਿਆ ਜਾਵੇਗਾ ਅਤੇ ਸਬੰਧਤ ਅਧਿਕਾਰੀਆਂ ਵੱਲੋਂ ਅਮਲ ਵਿੱਚ ਲਿਆਂਦੀ ਗਈ ਕਾਰਵਾਈ ਦੀ ਸਮੀਖਿਆ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oE

Tags: checking campaigninstructed the SecretaryLaljit Singh BhullarpropunjabtvTransport Minister
Share208Tweet130Share52

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026

ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਅੱਗ ਲੱਗਣ ਨਾਲ ਮੌਤ

ਜੁਲਾਈ 10, 2026

ਵੋਟ ਕੱਟੀ ਤਾਂ 1000 ਰੁਪਏ ਵਾਲੀ ਸਕੀਮ ਤੋਂ ਬਾਹਰ ! ਮੰਤਰੀ ਅਰੋੜਾ ਵੱਲੋਂ SIR ਕਰਵਾਉਣ ਦੀ ਅਪੀਲ

ਜੁਲਾਈ 9, 2026

ਔਰਤ ਨਾਲ ਛੇੜਛਾੜ ਦੇ ਦੋਸ਼ ‘ਚ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਦੋ ਕਾਂਸਟੇਬਲ ਗ੍ਰਿਫਤਾਰ

ਜੁਲਾਈ 9, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026
Load More

Recent News

E20 ਪੈਟਰੋਲ ‘ਤੇ ਨਿਤਿਨ ਗਡਕਰੀ ਦਾ ਵੱਡਾ ਬਿਆਨ, ਕਿਹਾ – ਸਰਵਿਸਿੰਗ ਦੌਰਾਨ ਮੁਫਤ ਵਿੱਚ ਕਰਾ ਸਕਦੇ ਹੋ ਇਹ ਕੰਮ

ਜੁਲਾਈ 10, 2026

Volkswagen Tayron ਭਾਰਤ ‘ਚ ਹੋਈ ਲਾਂਚ, 9 ਏਅਰਬੈਗਜ਼ ਨਾਲ ਮਿਲਣਗੇ ਲੈਵਲ 2 ADAS ਸੇਫ਼ਟੀ Features

ਜੁਲਾਈ 10, 2026

ਸਹਾਇਕ ਪ੍ਰੋਫੈਸਰ ਦੀਆਂ ਅਸਾਮੀਆਂ ਲਈ ਅਰਜ਼ੀਆਂ ਮੁੜ ਖੁੱਲ੍ਹੀਆਂ, ਫਾਰਮ ਭਰਨ ਦੀ ਆਖਰੀ ਮਿਤੀ 20 ਜੁਲਾਈ ਤੱਕ

ਜੁਲਾਈ 10, 2026

ਸੀਜੀਸੀ ਯੂਨੀਵਰਸਿਟੀ, ਮੋਹਾਲੀ ਨੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਵਨ ਆਯੋਜਨ ਨਾਲ ਨਵੇਂ ਅਕਾਦਮਿਕ ਸੈਸ਼ਨ ਦੀ ਕੀਤੀ ਸ਼ੁਰੂਆਤ

ਜੁਲਾਈ 10, 2026

ਪੰਜਾਬ ਦੇ ਨੌਜਵਾਨਾਂ ਲਈ ਸੁਨਹਿਰੀ ਮੌਕਾ! ਇਸ ਵਿਭਾਗ ‘ਚ 681 ਅਹੁਦਿਆਂ ‘ਤੇ ਭਰਤੀ ਸ਼ੁਰੂ

ਜੁਲਾਈ 10, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.