ਓਡੀਸ਼ਾ ਦੇ ਸਿਹਤ ਮੰਤਰੀ ਨੈਬ ਕਿਸ਼ੋਰ ਦਾਸ ਦੀ ਮੌਤ ਹੋ ਗਈ ਹੈ। ਐਤਵਾਰ ਨੂੰ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਇਕ ਪੁਲਸ ਕਰਮਚਾਰੀ ਨੇ ਗੋਲੀ ਮਾਰ ਦਿੱਤੀ, ਜਿਸ ਤੋਂ ਬਾਅਦ ਉਹ ਰਾਜਧਾਨੀ ਭੁਵਨੇਸ਼ਵਰ ਦੇ ਅਪੋਲੋ ਹਸਪਤਾਲ ‘ਚ ਇਲਾਜ ਅਧੀਨ ਸੀ।
ਹਮਲਾ ਕਿਵੇਂ ਹੋਇਆ
ਦਰਅਸਲ ਮੰਤਰੀ ਨੈਬ ਦਾਸ ਝਾਰਸੁਗੁਡਾ ਵਿੱਚ ਇੱਕ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਜਾ ਰਹੇ ਸਨ। ਜਦੋਂ ਮੰਤਰੀ ਰਸਤੇ ਵਿੱਚ ਆਪਣੀ ਕਾਰ ਵਿੱਚੋਂ ਬਾਹਰ ਨਿਕਲੇ ਤਾਂ ਏਐਸਆਈ ਨੇ ਆਪਣੇ ਰਿਵਾਲਵਰ ਨਾਲ ਉਨ੍ਹਾਂ ’ਤੇ ਗੋਲੀ ਚਲਾ ਦਿੱਤੀ। ਇਹ ਪੂਰੀ ਘਟਨਾ ਝਾਰਸੁਗੁੜਾ ਜ਼ਿਲ੍ਹੇ ਦੇ ਬ੍ਰਿਜਰਾਜਨਗਰ ਨੇੜੇ ਵਾਪਰੀ।
ਮੁਲਜ਼ਮ ਪੁਲੀਸ ਮੁਲਾਜ਼ਮ ਗੋਪਾਲ ਦਾਸ ਗਾਂਧੀ ਚੌਕ ਪੁਲੀਸ ਚੌਕੀ ਵਿੱਚ ਤਾਇਨਾਤ ਸੀ। ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸਾਹਮਣੇ ਆਇਆ ਹੈ। ਇਸ ਵਿੱਚ ਨਾਭਾ ਦਾਸ ਦੀ ਛਾਤੀ ਵਿੱਚੋਂ ਖੂਨ ਵਗਦਾ ਨਜ਼ਰ ਆ ਰਿਹਾ ਹੈ।
ਚਸ਼ਮਦੀਦਾਂ ਦਾ ਕਹਿਣਾ ਹੈ ਕਿ ਜਦੋਂ ਮੰਤਰੀ ਗਾਂਧੀ ਚੌਕ ‘ਤੇ ਆਪਣੀ ਕਾਰ ‘ਚੋਂ ਉਤਰੇ ਤਾਂ ਦੋਸ਼ੀ ਪੁਲਿਸ ਮੁਲਾਜ਼ਮ ਨੇ ਚਾਰ ਤੋਂ ਪੰਜ ਰਾਊਂਡ ਫਾਇਰ ਕੀਤੇ। ਮੁਲਜ਼ਮ ਏਐਸਆਈ ਨੂੰ ਸਥਾਨਕ ਲੋਕਾਂ ਨੇ ਫੜ ਲਿਆ। ਬਾਅਦ ਵਿੱਚ ਪੁਲੀਸ ਹਵਾਲੇ ਕਰ ਦਿੱਤਾ।
ਇਸ ਤੋਂ ਬਾਅਦ ਸਿਹਤ ਮੰਤਰੀ ਨੂੰ ਬਿਹਤਰ ਇਲਾਜ ਲਈ ਝਾਰਸੁਗੁਡਾ ਤੋਂ ਭੁਵਨੇਸ਼ਵਰ ਲਿਜਾਇਆ ਗਿਆ। ਸੂਬੇ ਦੇ ਵਧੀਆ ਡਾਕਟਰ ਉਸ ਦੇ ਇਲਾਜ ਵਿਚ ਲੱਗੇ ਹੋਏ ਸਨ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h