Andhra Pradesh’s new capital: ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਮੰਗਲਵਾਰ ਨੂੰ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਆਂਧਰਾ ਪ੍ਰਦੇਸ਼ ਦੀ ਨਵੀਂ ਰਾਜਧਾਨੀ ਵਿਸ਼ਾਖਾਪਟਨਮ ਹੋਵੇਗੀ।
#WATCH | "Here I am to invite you to Visakhapatnam which will be our capital in the days to come. I will also be shifting to Visakhapatnam in the months to come": Andhra Pradesh CM YS Jagan Mohan Reddy at International Diplomatic Alliance meet in Delhi pic.twitter.com/wANqgXC1yP
— ANI (@ANI) January 31, 2023
ਦਰਅਸਲ, 2014 ਵਿੱਚ ਜਦੋਂ ਤੇਲੰਗਾਨਾ ਨੂੰ ਆਂਧਰਾ ਪ੍ਰਦੇਸ਼ ਤੋਂ ਵੱਖ ਕੀਤਾ ਗਿਆ ਸੀ ਤਾਂ ਹੈਦਰਾਬਾਦ ਨੂੰ 10 ਸਾਲਾਂ ਲਈ ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਐਲਾਨਿਆ ਗਿਆ ਸੀ। ਇਸ ਸਮੇਂ ਦੀ ਮਿਆਦ ਪੂਰੀ ਹੋਣ ਤੋਂ ਬਾਅਦ, ਹੈਦਰਾਬਾਦ ਨੂੰ ਤੇਲੰਗਾਨਾ ਨੂੰ ਸੌਂਪਣ ਦਾ ਫੈਸਲਾ ਕੀਤਾ ਗਿਆ ਸੀ। ਅਜਿਹੇ ‘ਚ ਆਂਧਰਾ ਪ੍ਰਦੇਸ਼ ਨੂੰ 2024 ਤੋਂ ਪਹਿਲਾਂ ਰਾਜਧਾਨੀ ਦਾ ਐਲਾਨ ਕਰਨਾ ਸੀ।
ਇਸ ਤੋਂ ਪਹਿਲਾਂ ਚੰਦਰਬਾਬੂ ਨਾਇਡੂ ਦੀ ਟੀਡੀਪੀ ਸਰਕਾਰ ਨੇ ਅਮਰਾਵਤੀ ਨੂੰ ਆਂਧਰਾ ਪ੍ਰਦੇਸ਼ ਦੀ ਅਗਲੀ ਰਾਜਧਾਨੀ ਐਲਾਨਿਆ ਸੀ। ਹਾਲਾਂਕਿ ਜਗਨਮੋਹਨ ਸਰਕਾਰ ਨੇ ਹੁਣ ਵਿਸ਼ਾਖਾਪਟਨਮ ਨੂੰ ਰਾਜਧਾਨੀ ਬਣਾਉਣ ਦਾ ਐਲਾਨ ਕੀਤਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h