ਐਸਏਐਸ ਨਗਰ: ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ, ਐਸ.ਏ.ਐਸ ਨਗਰ ਵਲੋਂ ਸੁਵਿਧਾ ਸੈਂਟਰ, ਐਸ.ਏ.ਐਸ. ਨਗਰ ਵਿਖੇ ਇਕ ਮੋਟੀਵੇਸ਼ਨ ਟਾੱਕ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੀਨਾਕਸ਼ੀ ਗੋਇਲ ਵਲੌਂ ਡੀ.ਬੀ.ਈ.ਈ. ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ, ਬੇਰੁਜਗਾਰਾਂ ਲਈ ਆਨਲਾਈਨ-ਮੈਨੂਅਲ ਨਾਮ ਰਜਿਸਟ੍ਰੇਸ਼ਨ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਜਿਲ੍ਹਾ ਪ੍ਰਸਾਸ਼ਨ ਅਤੇ ਡੀ.ਬੀ.ਈ.ਈ. ਵਲੋਂ ਜਿਲ੍ਹੇ ਦੇ ਨੋਜਵਾਨਾਂ ਲਈ 17 ਜਨਵਰੀ 2023 ਨੂੰ ਸ਼ੁਰੂ ਕੀਤੇ ਗਏ “ਵੱਟ ਐਨ ਆਈਡੀਆ- ਏ ਸਟਾਰਟਅੱਪ” ਚੈਲੈਂਜ ਬਾਰੇ ਜਾਗਰੂਕ ਕੀਤਾ ਗਿਆ। ਜਿਸਦਾ ਮੂਲ ਉਦੇਸ਼ ਨਵੀਨਤਾਕਾਰੀ ਦਿਮਾਗਾਂ ਨੂੰ ਇੱਕ ਪਲੇਟਫਾਰਮ ਪ੍ਰਦਾਨ ਕਰਕੇ ਇੱਕ ਮੌਕਾ ਪ੍ਰਦਾਨ ਕਰਨਾ ਹੈ ਜਿੱਥੇ ਉਨ੍ਹਾਂ ਨੂੰ ਆਪਣਾ ਬਿਜਨਸ ਪ੍ਰੋਜੈਕਟ ਸ਼ੁਰੂ ਕਰਨ ਲਈ ਮਾਹਿਰਾਂ ਦੁਆਰਾ ਉਚਿਤ ਸਲਾਹ ਅਤੇ ਲੋੜੀਂਦੀ ਸਹਾਇਤਾ ਦਿੱਤੀ ਜਾਵੇਗੀ ਅਤੇ ਉਨ੍ਹਾਂ ਕੈਂਪ ਵਿੱਚ ਮੌਜੂਦ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਚਾਹਵਾਨ ਪ੍ਰਾਰਥੀ ਆਪਣੀ ਅਰਜੀਆਂ https://bit.ly/WhatAnIdeaMohali ਤੇ 15 ਫਰਵਰੀ 2023 ਤੱਕ ਆਨਲਾਈਨ ਸਬਮਿਟ ਕਰ ਸਕਦੇ ਹਨ। ਇਸ ਮੌਕੇ ਕੈਰੀਅਰ ਕਾਊਂਸਲਰ ਅਤੇ ਪਲੇਸਮੈਂਟ ਅਫਸਰ, ਡੀ.ਬੀ.ਈ.ਈ. ਵੀ ਮੌਜੂਦ ਰਹੇ।
ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਲੋਂ ਸਮੇਂ-ਸਮੇਂ ਤੇ ਪਲੇਸਮੈਂਟ ਕੈਂਪ, ਸਵੈ-ਰੋਜਗਾਰ ਕੈਂਪ, ਸਕਿੱਲ਼ ਕੈਂਪ ਆਦਿ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਜਿਲ੍ਹੇ ਦੇ ਬੇਰੁਜਗਾਰ ਨੋਜਵਾਨਾਂ ਨੂੰ ਵੱਧ ਤੋਂ ਵੱਧ ਰੋਜਗਾਰ ਅਤੇ ਸਵੈ ਰੋਜ਼ਗਾਰ ਦੇ ਅਵਸਰ ਮੁਹੱਇਆ ਕਰਵਾਏ ਜਾ ਸਕਣ ਅਤੇ ਉਨ੍ਹਾਂ ਨੂੰ ਆਰਥਿਕ ਪੱਖੋਂ ਆਤਮਨਿਰਭਰ ਬਣਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h